Moosewala Parents Approach High Court: ਮੂਸੇਵਾਲਾ ਦੇ ਮਾਪੇ ਕਤਲ ਦੀ ਜਾਂਚ ਲਈ ਪਾ ਸਕਦੇ ਨੇ ਹਾਈਕੋਰਟ 'ਚ ਪਟੀਸ਼ਨ, ਅੱਜ ਵਕੀਲਾਂ ਨਾਲ ਕੀਤਾ ਰਾਵਤਾ

author img

By

Published : Mar 14, 2023, 2:40 PM IST

Updated : Mar 14, 2023, 2:56 PM IST

Sidhu Musewala's parents can approach the High Court for justice

ਸਿੱਧੂ ਮੂਸੇਵਾਲਾ ਦੇ ਮਾਪੇ ਹੁਣ ਮਰਹੂਮ ਪੁੱਤ ਦੇ ਇਨਸਾਫ਼ ਲਈ ਪੰਜਾਬ ਹਰਿਆਣਾ ਹਾਈਕੋਰਟ ਦਾ ਰੁੱਖ ਕਰ ਸਕਦੇ ਨੇ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਅੱਜ ਮੰਗਲਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਚੰਡੀਗੜ੍ਹ ਪਹੁੰਚੇ ਅਤੇ ਵਕੀਲਾਂ ਨਾਲ ਗੱਲਬਾਤ ਵੀ ਕੀਤੀ।

ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਮਾਪੇ ਹੁਣ ਪੰਜਾਬ ਸਰਕਾਰ ਤੋਂ ਨਾ-ਉਮੀਦ ਹੋਣ ਤੋਂ ਮਗਰੋਂ ਹਾਈਕੋਰਟ ਦਾ ਬੂਹਾ ਖੜਕਾ ਸਕਦੇ ਨੇ। ਦੱਸ ਦਈਏ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਮਾਤਾ ਅੱਜ ਪੰਜਾਬ ਹਰਿਆਣਾ ਹਾਈਕੋਰਟ ਪਹੁੰਚੇ। ਮੂਸੇਵਾਲਾ ਦੇ ਮਾਤਾ-ਪਿਤਾ ਹਾਈਕੋਰਟ ਵਿੱਚ ਕਤਲ ਦੀ ਸੁਤੰਤਰ ਜਾਂਚ ਦੀ ਮੰਗ ਨੂੰ ਲੈ ਕੇ ਛੇਤੀ ਹੀ ਪਟੀਸ਼ਨ ਦਾਇਰ ਕਰ ਸਕਦੇ ਹਨ। ਵਕੀਲਾਂ ਨਾਲ ਗੱਲ ਕਰਨ ਤੋਂ ਬਾਅਦ ਹੁਣ 17 ਮਾਰਚ ਤੱਕ ਮੂਸੇਵਾਲਾ ਦੇ ਪਿਤਾ ਹਾਈਕੋਰਟ ਵਿੱਚ ਆਪਣੀ ਗੁਹਾਰ ਲਗਾ ਲਕਦੇ ਨੇ। ਦੱਸ ਦਈਏ ਮੂਸੇਵਾਲਾ ਦੇ ਮਾਪੇ ਸਿੱਧੂ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਮਾਸਟਰਮਾਈਡਾਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਲਗਾਤਾਰ ਜੱਦੋ-ਜਹਿਦ ਕਰ ਰਹੇ ਨੇ ਅਤੇ ਹੁਣ ਉਨ੍ਹਾਂ ਨੂੰ ਸਰਕਾਰ ਦੇ ਭਰੋਸਿਆਂ ਉੱਤੇ ਕੋਈ ਯਕੀਨ ਨਹੀਂ ਰਿਹਾ।

ਪੰਜਾਬ ਵਿਧਾਨ ਸਭਾ ਬਾਹਰ ਧਰਨਾ: ਦੱਸ ਦਈਏ ਮੂਸੇਵਾਲਾ ਦੇ ਮਾਪਿਆਂ ਨੇ ਆਪਣੇ ਪੁੱਤਰ ਦੇ ਕਤਲ ਦੇ ਇਨਸਾਫ਼ ਲਈ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦੇ ਬਾਹਰ ਵੀ ਧਰਨਾ ਲਗਾਇਆ ਸੀ ਅਤੇ ਇਸ ਦੌਰਾਨ ਪੰਜਾਬ ਦੇ ਕੈਬਨਿਟ ਕੁਲਦੀਪ ਧਾਲੀਵਾਲ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਧਾਲੀਵਾਲ ਨੇ ਕਿਹਾ ਸੀ ਕਿ ਮੂਸੇਵਾਲਾ ਸਿਰਫ਼ ਉਨ੍ਹਾਂ ਦਾ ਨਹੀਂ ਸਗੋਂ ਪੂਰੇ ਪੰਜਾਬ ਦਾ ਪੁੱਤਰ ਸੀ ਅਤੇ ਉਸ ਦੇ ਕਾਤਲਾਂ ਖ਼ਿਲਾਫ਼ ਪੰਜਾਬ ਸਰਕਾਰ ਲਗਾਤਾਰ ਕਾਰਵਾਈ ਕਰਨ ਲਈ ਜੱਦੋ-ਜਹਿਦ ਕਰ ਰਹੀ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਸੀ ਕਿ ਮੁੱਖ ਮੰਤਰੀ ਪੰਜਾਬ ਖੁੱਦ ਉਨ੍ਹਾਂ ਦਾ ਦਰਦ ਵੰਡਾਉਣ ਲਈ ਮੀਟਿੰਗ ਕਰਨਗੇ । ਦੱਸ ਦਈਏ ਉਸ ਸਮੇਂ ਮੂਸੇਵਾਲਾ ਦੇ ਪਿਤਾ ਨੇ ਵੀ ਪੰਜਾਬ ਸਰਕਾਰ ਖ਼ਿਲਾਫ਼ ਭੜਾਸ ਕੱਢੀ ਸੀ।

ਵਿਧਾਨ ਸਭਾ 'ਚ ਹੰਗਾਮਾ: ਦੱਸ ਦਈਏ ਮੂਸੇਵਾਲਾ ਦੇ ਮੁੱਦੇ ਉੱਤੇ ਪੰਜਾਬ ਵਿਧਾਨ ਸਭਾ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਸੀ ਜਦੋਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਇਸ ਮੁੱਦੇ ਉੱਤੇ ਘੇਰਿਆ ਅਤੇ ਇਸ ਤੋਂ ਬਾਅਦ ਕਾਂਗਰਸ ਨੇ ਸਦਨ ਵਿੱਚੋਂ ਵਾਕਆਊਟ ਵੀ ਕਰ ਦਿੱਤਾ ਸੀ। ਇਸ ਤੋਂ ਮਗਰੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਫ਼ਾਈ ਦਿੰਦਿਆਂ ਕਿਹਾਂ ਸੀ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ 29 ਦੇ ਕਰੀਬ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਜਿੰਨ੍ਹਾਂ ਵਿੱਚੋਂ ਸਾਰੇ ਸ਼ੂਟਰ ਫੜ੍ਹੇ ਗਏ ਨੇ ਅਤੇ ਦੋ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਨੇ। ਉਨ੍ਹਾਂ ਕਿਹਾ ਕਿ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਸਰਕਾਰ ਕੇਂਦਰ ਅਤੇ ਬਾਹਰਲੇ ਮੁਲਕਾਂ ਦੀਆਂ ਸਰਕਾਰਾਂ ਨਾਲ ਸੰਪਰਕ ਵਿੱਚ ਹੈ। ਦੱਸ ਦਈਏ 29 ਮਈ 2022 ਦੀ ਸ਼ਾਮ ਨੂੰ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਦੇ ਘਰ ਤੋਂ ਕੁੱਝ ਕਿੱਲੋਮੀਟਰ ਦੂਰ ਪਿੰਡ ਜਵਾਹਰਕੇ ਵਿੱਚ ਸ਼ੂਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।

ਇਹ ਵੀ ਪੜ੍ਹੋ: Komi insaf morcha dispute: ਅੰਮ੍ਰਿਤਪਾਲ 'ਤੇ ਦਿੱਤੇ ਬਿਆਨ ਨੂੰ ਲੈ ਕੇ ਦੋਫ਼ਾੜ ਹੋਇਆ ਕੌਮੀ ਇਨਸਾਫ਼ ਮੋਰਚਾ, ਜਾਣੋ ਕਿਵੇਂ

Last Updated :Mar 14, 2023, 2:56 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.