ETV Bharat / state

Kotakpura shooting incident: ਕੇਸ ਨਾਲ ਸਬੰਧਿਤ ਜਾਣਕਾਰੀ ਦੇਣ ਲਈ ਹੁਣ ਕੋਈ ਵੀ ਵਿਅਕਤੀ SIT ਨਾਲ ਕਰ ਸਕਦਾ ਸੰਪਰਕ, ਜਾਣੋ ਕਿਵੇਂ ?

author img

By

Published : Mar 12, 2023, 8:01 PM IST

ਕੋਟਕਪੂਰਾ ਗੋਲੀ ਕਾਂਡ ਕੇਸ ਨਾਲ ਸਬੰਧਿਤ ਜਾਣਕਾਰੀ ਦੇਣ ਲਈ ਏ.ਡੀ.ਜੀ.ਪੀ ਐਲ.ਕੇ ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਐਤਵਾਰ ਨੂੰ ਵਟਸਐਪ ਨੰਬਰ ਅਤੇ ਈ-ਮੇਲ ਜਾਰੀ ਕੀਤੀ ਹੈ। ਜਿਸ ਰਾਹੀ ਕੋਈ ਵੀ ਵਿਅਕਤੀ ਇਸ ਕੇਸ ਨਾਲ ਸਬੰਧੀ ਜਾਣਕਾਰੀ ਕੋਈ ਵੀ ਵਿਅਕਤੀ ਤਿੰਨ ਦਿਨ 16 ਮਾਰਚ, 23 ਮਾਰਚ ਅਤੇ 30 ਮਾਰਚ ਸਵੇਰ 10:30 ਵਜੇ ਤੋਂ ਦੁਪਹਿਰ ਇੱਕ ਵਜੇ ਤੱਕ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ, 6ਵੀਂ ਮੰਜ਼ਿਲ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਨਿੱਜੀ ਤੌਰ 'ਤੇ ਉਨ੍ਹਾਂ ਨੂੰ ਮਿਲ ਸਕਦਾ ਹੈ।

Kotakpura shooting incident
Kotakpura shooting incident

ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ ਕੇਸ ਦੀ ਜਾਂਚ ਅੰਤਿਮ ਪੜਾਅ 'ਤੇ ਪੁੱਜਣ ਨਾਲ ਏ.ਡੀ.ਜੀ.ਪੀ. ਐਲ ਕੇ ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਐਤਵਾਰ ਨੂੰ ਕਿਹਾ ਕਿ ਜੇਕਰ ਕਿਸੇ ਕੋਲ ਇਸ ਕੇਸ ਨਾਲ ਸਬੰਧਤ ਕੋਈ ਵੀ ਢੁੱਕਵੀਂ ਜਾਣਕਾਰੀ ਹੈ, ਜਿਸ ਦਾ ਕੇਸ 'ਤੇ ਅਸਰ ਪੈ ਸਕਦਾ ਹੈ। ਕੋਈ ਵੀ ਵਿਅਕਤੀ ਤਿੰਨ ਦਿਨ 16 ਮਾਰਚ, 23 ਮਾਰਚ ਅਤੇ 30 ਮਾਰਚ ਸਵੇਰ 10:30 ਵਜੇ ਤੋਂ ਦੁਪਹਿਰ ਇੱਕ ਵਜੇ ਤੱਕ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ, 6ਵੀਂ ਮੰਜ਼ਿਲ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਨਿੱਜੀ ਤੌਰ 'ਤੇ ਉਨ੍ਹਾਂ ਨੂੰ ਮਿਲ ਸਕਦਾ ਹੈ। ਦੱਸ ਦਈਏ ਕਿ ਇਹ ਕੋਟਕਪੂਰਾ ਗੋਲੀਕਾਂਡ 14 ਅਕਤੂਬਰ 2015 ਨੂੰ ਬਹਿਬਲ ਕਲਾਂ ਵਿਖੇ ਹੋਇਆ ਸੀ।

ਈਮੇਲ ਅਤੇ ਮੋਬਾਇਲ ਨੰਬਰ ਰਾਹੀ ਜਾਣਕਾਰੀ ਸਾਂਝੀ:- ਇਸ ਦੌਰਾਨ ਹੀ ਏ.ਡੀ.ਜੀ.ਪੀ. ਐਲ ਕੇ ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਦੱਸਿਆ ਕਿ ਇਸ ਸਬੰਧੀ ਕੋਈ ਵੀ ਵਿਅਕਤੀ ਵਟਸਐਪ ਨੰਬਰ '9875983237' 'ਤੇ ਸੁਨੇਹਾ ਭੇਜ ਕੇ ਜਾਂ 'newsit2021kotkapuracase@gmail.com' 'ਤੇ ਈਮੇਲ ਕਰਕੇ ਜਾਣਕਾਰੀ ਸਾਂਝੀ ਕਰ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪੜਾਅ 'ਤੇ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਦੁਆਰਾ ਦਿੱਤੀ ਕੋਈ ਵੀ ਜਾਣਕਾਰੀ ਵਿਸ਼ੇਸ਼ ਜਾਂਚ ਟੀਮ ਲਈ ਕਾਨੂੰਨੀ ਪ੍ਰਕਿਰਿਆ ਨੂੰ ਪੂਰਾ ਕਰਨ 'ਚ ਕਾਫੀ ਸਹਾਈ ਸਿੱਧ ਹੋ ਸਕਦੀ ਹੈ।

ਲੋਕਾਂ ਵੱਲੋਂ ਵਿਸ਼ੇਸ਼ ਜਾਂਚ ਟੀਮ ਨੂੰ ਦਿੱਤੇ ਸਹਿਯੋਗ ਲਈ ਧੰਨਵਾਦ:- ਇਸ ਦੌਰਾਨ ਹੀ ਏ.ਡੀ.ਜੀ.ਪੀ ਨੇ ਵਿਸ਼ੇਸ਼ ਜਾਂਚ ਟੀਮ ਨੂੰ ਸੌਂਪੀ ਗਈ ਇਸ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣ ਲਈ ਪੰਜਾਬ ਦੇ ਲੋਕਾਂ ਵੱਲੋਂ ਵਿਸ਼ੇਸ਼ ਜਾਂਚ ਟੀਮ ਨੂੰ ਦਿੱਤੇ ਸਹਿਯੋਗ ਲਈ ਲੋਕਾਂ ਦਾ ਧੰਨਵਾਦ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਦੀ ਕਾਨੂੰਨੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਵਿੱਚ ਪੰਜਾਬ ਦੇ ਲੋਕਾਂ ਨੇ ਅਹਿਮ ਭੂਮਿਕਾ ਨਿਭਾਈ ਹੈ।

ਇਹ ਵੀ ਪੜੋ:-Committee Formed on Ajnala Case: ਅਜਨਾਲਾ ਕਾਂਡ ਮਗਰੋਂ ਬਣੀ 16 ਮੈਂਬਰੀ ਕਮੇਟੀ ਦੀ ਰਿਪੋਰਟ 'ਤੇ ਜਥੇਦਾਰ ਸਾਹਿਬਾਨ ਸੁਣਾਉਣਗੇ ਫੈਸਲਾ

ਤਿੰਨ ਸੀਨੀਅਰ ਅਫਸਰਾਂ ਵਾਲੀ ਵਿਸ਼ੇਸ਼ ਜਾਂਚ ਟੀਮ:- ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ 'ਤੇ ਸੂਬਾ ਸਰਕਾਰ ਨੇ ਏ.ਡੀ.ਜੀ.ਪੀ. ਐਲ.ਕੇ. ਯਾਦਵ, ਆਈ.ਜੀ. ਰਾਕੇਸ਼ ਅਗਰਵਾਲ ਅਤੇ ਐੱਸ.ਐੱਸ.ਪੀ. ਮੋਗਾ ਨੇ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਫਸਰਾਂ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ। ਦੱਸ ਦਈਏ ਕਿ ਵਿਸ਼ੇਸ਼ ਜਾਂਚ ਟੀਮ ਨੇ 24 ਫਰਵਰੀ 2023 ਨੂੰ ਅਦਾਲਤ ਵਿੱਚ ਪਹਿਲਾ ਚਲਾਨ ਪੇਸ਼ ਕੀਤਾ। ਪ੍ਰੈਸ ਨੋਟ...

ਇਹ ਵੀ ਪੜੋ:- ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ SIT ਨੇ ਸੁਖਬੀਰ ਬਾਦਲ ਨੂੰ ਕੀਤਾ ਤਲਬ

ETV Bharat Logo

Copyright © 2024 Ushodaya Enterprises Pvt. Ltd., All Rights Reserved.