ETV Bharat / state

ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਨਾਮਜ਼ਦ

author img

By

Published : Apr 28, 2021, 8:29 PM IST

Speaker nominates various committees of Punjab Vidhan Sabha
Speaker nominates various committees of Punjab Vidhan Sabha

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਸਾਲ 2021-22 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਨਾਮਜ਼ਦ ਕੀਤੇ ਗਏ ਹਨ। ਇਸ ਸੰਬੰਧ ਵਿੱਚ 28 ਅਪਰੈਲ, 2021 ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਕ ਬੁਲਾਰੇ ਅਨੁਸਾਰ ਕੋਵਿਡ-19 ਦੇ ਮੱਦੇਨਜ਼ਰ ਅਤੇ ਕਮੇਟੀਆਂ ਕੋਲ ਇਸ ਸਾਲ ਬਹੁਤ ਥੋੜ੍ਹਾ ਸਮਾਂ ਬਾਕੀ ਰਹਿ ਗਿਆ ਹੋਣ ਕਰਕੇ ਪਿਛਲੇ ਸਾਲ ਦੀਆਂ ਕਮੇਟੀਆਂ ਦੇ ਸਭਾਪਤੀਆਂ/ਮੈਂਬਰਾਂ ਨੂੰ ਥੋੜ੍ਹੀ ਬਹੁਤੀ ਅਡਜੈਸਮੈਂਟ ਨਾਲ ਉਨ੍ਹਾਂ ਕਮੇਟੀਆਂ ਵਿੱਚ ਦੁਬਾਰਾ ਤੋਂ ਨਾਮਜ਼ਦ ਕੀਤਾ ਗਿਆ ਹੈ

ਚੰਡੀਗੜ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਸਾਲ 2021-22 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਨਾਮਜ਼ਦ ਕੀਤੇ ਗਏ ਹਨ। ਇਸ ਸੰਬੰਧ ਵਿੱਚ 28 ਅਪਰੈਲ, 2021 ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਕ ਬੁਲਾਰੇ ਅਨੁਸਾਰ ਕੋਵਿਡ-19 ਦੇ ਮੱਦੇਨਜ਼ਰ ਅਤੇ ਕਮੇਟੀਆਂ ਕੋਲ ਇਸ ਸਾਲ ਬਹੁਤ ਥੋੜ੍ਹਾ ਸਮਾਂ ਬਾਕੀ ਰਹਿ ਗਿਆ ਹੋਣ ਕਰਕੇ ਪਿਛਲੇ ਸਾਲ ਦੀਆਂ ਕਮੇਟੀਆਂ ਦੇ ਸਭਾਪਤੀਆਂ/ਮੈਂਬਰਾਂ ਨੂੰ ਥੋੜ੍ਹੀ ਬਹੁਤੀ ਅਡਜੈਸਮੈਂਟ ਨਾਲ ਉਨ੍ਹਾਂ ਕਮੇਟੀਆਂ ਵਿੱਚ ਦੁਬਾਰਾ ਤੋਂ ਨਾਮਜ਼ਦ ਕੀਤਾ ਗਿਆ ਹੈ। ਇਸ ਸਾਲ ਜਿਨ੍ਹਾਂ ਮੈਂਬਰਾਂ ਨੂੰ ਕਮੇਟੀਆਂ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਵਿਚ ਗੁਰਮੀਤ ਸਿੰਘ ਮੀਤ ਹੇਅਰ ਨੂੰ ਲੋਕ ਲੇਖਾ ਕਮੇਟੀ ਅਤੇ ਨਵਤੇਜ਼ ਸਿੰਘ ਚੀਮਾ ਨੂੰ ਸਰਕਾਰੀ ਕਾਰੋਬਾਰ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ।
ਇਸੇ ਪ੍ਰਕਾਰ ਹਰਦਿਆਲ ਸਿੰਘ ਕੰਬੋਜ਼ ਨੂੰ ਅਨੁਮਾਨ ਕਮੇਟੀ, ਨੱਥੂ ਰਾਮ ਨੂੰ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ, ਅਜਾਇਬ ਸਿੰਘ ਭੱਟੀ ਨੂੰ ਅਹੁਦੇ ਦੇ ਆਧਾਰ `ਤੇ ਹਾਊਸ ਕਮੇਟੀ, ਸੁਨੀਲ ਦੱਤੀ ਨੂੰ ਸਥਾਨਕ ਸੰਸਥਾਵਾਂ ਸਬੰਧੀ ਕਮੇਟੀ, ਹਰਪ੍ਰਤਾਪ ਸਿੰਘ ਨੂੰ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ, ਰਮਨਜੀਤ ਸਿੰਘ ਸਿੱਕੀ ਨੂੰ ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸੰਬਧੀ ਕਮੇਟੀ ਅਤੇ ਫਤਿਹਜੰਗ ਸਿੰਘ ਬਾਜਵਾ ਨੂੰ ਸਹਿਕਾਰਤਾ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸੰਬਧੀ ਕਮੇਟੀ ਦਾ ਚੇਅਰਮੈਨ ਨਾਮਜ਼ਦ ਕੀਤਾ ਗਿਆ ਹੈ।
ਬੁਲਾਰੇ ਅਨੁਸਾਰ ਕੁਸ਼ਲਦੀਪ ਸਿੰਘ ਕਿਕੀ ਢਿਲੋਂ ਨੂੰ ਵਿਸ਼ੇਸ਼ ਅਧਿਕਾਰ ਕਮੇਟੀ, ਇੰਦਰਬੀਰ ਸਿੰਘ ਬੁਲਾਰੀਆ ਨੂੰ ਸਰਕਾਰੀ ਭਰੋਸਿਆਂ ਸਬੰਧੀ ਕਮੇਟੀ, ਤਰਸੇਮ ਸਿੰਘ ਡੀ.ਸੀ ਨੂੰ ਅਧੀਨ ਵਿਧਾਨ ਕਮੇਟੀ, ਗੁਰਕੀਰਤ ਸਿੰਘ ਕੋਟਲੀ ਨੂੰ ਪਟੀਸ਼ਨ ਕਮੇਟੀ, ਲਖਬੀਰ ਸਿੰਘ ਲੋਧੀ ਨੰਗਲ ਨੂੰ ਮੇਜ਼ `ਤੇ ਰੱਖੇ ਗਏ/ਰੱਖੇ ਜਾਣ ਵਾਲੇ ਕਾਗਜ਼-ਪੱਤਰਾਂ ਸਬੰਧੀ ਅਤੇ ਲਾਇਬ੍ਰੇਰੀ ਕਮੇਟੀ ਦਾ ਚੇਅਰਮੈਨ ਜਦਕਿ ਪਰਮਿੰਦਰ ਸਿੰਘ ਪਿੰਕੀ ਨੂੰ ਕੁਐਸਚਨਜ਼ ਅਤੇ ਰੈਫ਼ਰੈਂਸਿਜ਼ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.