ETV Bharat / state

ਪੰਜਾਬ ਪੁਲਿਸ ਵੱਲੋਂ ਤੀਜੇ ਦਿਨ ਵੀ ਵਿਸ਼ੇਸ਼ ਕਾਰਵਾਈ ਜਾਰੀ, ਫਰੀਦਕੋਟ ਰੇਂਜ 'ਚ 79 ਲੋਕ ਗ੍ਰਿਫ਼ਤਾਰ

author img

By

Published : Jul 26, 2023, 6:42 PM IST

Special operation continued by Punjab Police for the third day; 79 members arrested in Faridkot range
ਪੰਜਾਬ ਪੁਲਿਸ ਵੱਲੋਂ ਤੀਜੇ ਦਿਨ ਵੀ ਵਿਸ਼ੇਸ਼ ਕਾਰਵਾਈ ਜਾਰੀ, ਫਰੀਦਕੋਟ ਰੇਂਜ 'ਚ 79 ਲੋਕ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ ਦੇ ਦੋ ਵੱਡੇ ਖੇਤਰਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਅਹਿਦ ਹੈ। ਦੂਜੇ ਪਾਸੇ ਪੰਜਾਬ ਪੁਲਿਸ ਵੱਲੋਂ ਤੀਜੇ ਦਿਨ ਵੀ ਵਿਸ਼ੇਸ਼ ਕਾਰਵਾਈ ਜਾਰੀ ਰਹੀ ਅਤੇ ਫਰੀਦਕੋਟ ਰੇਂਜ ਵਿੱਚ 79 ਲੋਕ ਗ੍ਰਿਫ਼ਤਾਰ ਕੀਤੇ ਹਨ।

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦੋ ਨਸ਼ਿਆਂ ਲਈ ਬਦਨਾਮ ਇਲਾਕਿਆਂ ਪਿੰਡ ਮਿੱਡਾ ਅਤੇ ਮਲੋਟ ਦੇ ਮੁਹੱਲਾ ਛੱਜਘਰ ਦੇ ਵਾਸੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਕੀਤਾ ਹੈ। ਇਹ ਦੋਵੇਂ ਖੇਤਰ ਹੈਰੋਇਨ, ਨਸ਼ੀਲੀਆਂ ਗੋਲੀਆਂ ਆਦਿ ਸਮੇਤ ਕਈ ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਵਰਤੋਂ ਲਈ ਬਦਨਾਮ ਹਨ। ਇਹ ਅਹਿਦ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਚਲਾਈ ਜਾ ਰਹੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚਲਦਿਆਂ ਸਾਹਮਣੇ ਆਇਆ ਹੈ।

ਮੁਹਿੰਮ ਦੇ ਤੀਜੇ ਦਿਨ ਪੁਲਿਸ ਮੁਖੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਫਰੀਦਕੋਟ ਰੇਂਜ ਦੇ ਤਿੰਨੋਂ ਜ਼ਿਲ੍ਹਿਆਂ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਵਿੱਚ ਚਲਾਈ ਗਈ। ਮੁਕਤਸਰ ਪੁਲਿਸ ਨੇ ਇਹ ਕਾਰਵਾਈ ਸਵੇਰੇ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਕੀਤੀ ਜਦਕਿ ਫਰੀਦਕੋਟ ਅਤੇ ਮੋਗਾ ਪੁਲਿਸ ਵੱਲੋਂ ਇਹ ਛਾਪੇਮਾਰੀ ਦਿਨ ਵੇਲੇ ਕੀਤੀ ਗਈ। ਇਹ ਸਾਰੀ ਕਾਰਵਾਈ ਡੀਆਈਜੀ ਫਰੀਦਕੋਟ ਰੇਂਜ ਅਜੈ ਮਲੂਜਾ ਦੀ ਸਮੁੱਚੀ ਨਿਗਰਾਨੀ ਹੇਠ ਚਲਾਈ ਗਈ ਅਤੇ ਐਸਐਸਪੀਜ਼ ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਸੁਚੱਜੇ ਢੰਗ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ।

ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 66 ਐਫਆਈਆਰਜ਼ ਦਰਜ ਕਰਕੇ 79 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 68,500 ਰੁਪਏ ਦੀ ਡਰੱਗ ਮਨੀ, 128 ਗ੍ਰਾਮ ਹੈਰੋਇਨ, 115 ਕਿਲੋ ਭੁੱਕੀ, 2560 ਨਸ਼ੀਲੀਆਂ ਗੋਲੀਆਂ ਅਤੇ ਵੱਡੀ ਮਾਤਰਾ 'ਚ ਲਾਹਣ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤਿੰਨ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਅਤੇ 293 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਐਸਐਸਪੀ ਫਰੀਦਕੋਟ ਹਰਜੀਤ ਸਿੰਘ, ਐਸਐਸਪੀ ਸ੍ਰੀ ਮੁਕਤਸਰ ਸਾਹਿਬ ਹਰਮਨਬੀਰ ਸਿੰਘ ਗਿੱਲ ਅਤੇ ਐਸਐਸਪੀ ਮੋਗਾ ਜੇ ਐਲਨਚੇਜ਼ੀਅਨ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਮਜ਼ਬੂਤ ਫੋਰਸ ਨੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ ਵਿੱਚ ਇਹ ਕਾਰਵਾਈ ਕੀਤੀ। (ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.