ETV Bharat / state

550ਵੇਂ ਪ੍ਰਕਾਸ਼ ਪੁਰਬ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਮੁੜ ਹੋਇਆ ਸ਼ੁਰੂ

author img

By

Published : Nov 6, 2019, 2:58 PM IST

ਫ਼ੋਟੋ

ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ ਇਜਲਾਸ ਕਰਵਾਇਆ ਜਾ ਰਿਹਾ ਹੈ।

ਚੰਡੀਗੜ੍ਹ: ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ ਇਜਲਾਸ ਕਰਵਾਇਆ ਜਾ ਰਿਹਾ ਹੈ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਵਿੱਚ ਬਾਣੀ ਦਾ ਜਾਪ ਕੀਤਾ ਗਿਆ।

ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਉੱਪ-ਰਾਸ਼ਟਰਪਤੀ ਵੈਂਕਈਆ ਨਾਇਡੂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ੰਤ ਚੋਟਾਲਾ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਦੋਵੇਂ ਸੂਬਿਆਂ ਦੇ ਰਾਜਪਾਲ ਤੇ ਵਿਧਾਇਕ ਮੌਜੂਦ ਹਨ।

ਵੇਖੋ ਵੀਡੀਓ

ਸਾਨੂੰ ਸਾਵਧਾਨ ਰਹਿਣ ਦੀ ਲੋੜ: ਅਮਰਿੰਦਰ ਸਿੰਘ
ਵਿਧਾਨ ਸਭਾ ਦੇ ਵਿਸ਼ੇਸ ਇਜਲਾਸ ਵਿੱਚ ਲੰਚ ਦੌਰਾਨ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਬਾਰੇ ਬੋਲਦੇ ਹੋਏ ਅੱਤਵਾਦੀ ਹਮਲੇ ਦਾ ਖ਼ਦਸ਼ਾ ਜਤਾਇਆ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਵਧਾਨ ਰਹਿਣਾ ਪਵੇਗਾ।

ਵੇਖੋ ਵੀਡੀਓ

ਅੱਜ ਦਾ ਦਿਨ ਇਤਿਹਾਸਕ: ਦੁਸ਼ੰਤ ਚੋਟਾਲਾ
ਵਿਧਾਨ ਸਭਾ ਦੇ ਵਿਸ਼ੇਸ ਇਜਲਾਸ ਵਿੱਚ ਸ਼ਾਮਲ ਹੋਏ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ੰਤ ਚੋਟਾਲਾ ਨੇ ਕਿਹਾ ਕਿ ਅੱਜ ਦੌਵੋ ਪ੍ਰਦੇਸ਼ਾਂ ਦੇ ਵਿਧਾਇਕ, ਮੰਤਰੀ ਇੱਕਜੁਟ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਤੋਂ ਸਿਖਿਆਂ ਲੈਣੀ ਚਾਹਿਦੀ ਹੈ।

ਵੇਖੋ ਵੀਡੀਓ

ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਭ ਨੂੰ ਮਿਲ ਕੇ ਮਨਾਉਣਾ ਚਾਹਿਦਾ ਹੈ।

ਮੈਂ ਆਸ਼ਾ ਕਰਦਾ ਹਾਂ ਕਿ ਉਹ ਸ਼ਾਂਤੀ ਤੇ ਖ਼ੁਸ਼ਹਾਲੀ ਦਾ ਲਾਂਘਾ ਹੋਵੇ: ਵੈਂਕਈਆ ਨਾਇਡੂ
ਇਸ ਮੌਕੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਪੰਜਾਬੀ ਵਿੱਚ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਸਾਰਿਆਂ ਨੂੰ ਸ਼ੁਭਕਾਮਨਾਵਾਂ ਤੇ ਗੁਰਪੁਰਬ ਦੀ ਵਧਾਈ ਦਿੱਤੀ। ਨਾਇਡੂ ਨੇ ਕਿਹਾ ਕਿ ਗੁਰੂ ਨਾਨਕ ਦੇਵ ਨੇ ਆਪਣੇ ਵਿਚਾਰਾਂ ਨਾਲ ਲੋਕਾਂ ਦੀ ਜ਼ਿੰਦਗੀਆਂ ਨੂੰ ਸਮਰਿੱਧ ਬਣਾਇਆ। ਉਨ੍ਹਾਂ ਨੇ ਕਿਹਾ ਕਿ "ਗੁਰੂ ਨਾਨਕ ਦੇਵ ਨੇ ਨਾ ਸਿਰਫ਼ ਨੀਂਹ ਰੱਖੀ ਸਗੋਂ ਇਹ ਪੱਕਾ ਕੀਤਾ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਦੁਨੀਆਂ ਤੇ ਬਣੀਆਂ ਰਹਿਣ ਜਿਸ ਲਈ ਉਨ੍ਹਾਂ ਨੇ ਸੰਗਤ ਤੇ ਪੰਗਤ ਵਰਗੀਆਂ ਸੰਸਥਾਵਾਂ ਦਾ ਵਿਕਾਸ ਕੀਤਾ।" ਨਾਇਡੂ ਨੇ ਖ਼ੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ ਕਰਤਾਰਪੁਰ ਸਾਹਿਬ ਜਿੱਥੇ ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਆਖ਼ਰੀ ਸਮਾਂ ਗੁਜ਼ਾਰਿਆ ਉਸ ਦਾ ਲਾਂਘਾ ਖੁੱਲ੍ਹਣ ਜਾ ਰਿਹਾ ਹੈ, ਮੈਂ ਆਸ਼ਾ ਕਰਦਾ ਹਾਂ ਕਿ ਉਹ ਸ਼ਾਂਤੀ ਤੇ ਖ਼ੁਸ਼ਹਾਲੀ ਦਾ ਲਾਂਘਾ ਹੋਵੇ।

ਪੰਜਾਬੀ ਗੀਤਾਂ ਵਿੱਚ ਹੋ ਰਿਹਾ ਔਰਤਾਂ ਦਾ ਨਿਰਾਦਰ: ਮਨਮੋਹਨ ਸਿੰਘ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਵੀ ਗੁਰਪੁਰਬ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਨੇ ਆਪਣੇ ਲੋਕਾਂ ਨੂੰ ਦਲੇਰ ਬਣਾਇਆ। ਉਨ੍ਹਾਂ ਨੇ ਆਪਣੇ ਸਮੇਂ ਦੇ ਸਭ ਤੋਂ ਸ਼ਕਤੀਸ਼ਾਲੀ ਹਾਕਮਾਂ ਨੂੰ ਆਪਣੀ ਆਲੋਚਨਾ ਦਾ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਕਿਹਾ ਕਿ "ਗੁਰੂ ਨਾਨਕ ਇੱਕ ਸੱਚੇ ਤੇ ਸੁੱਚੇ ਇਨਸਾਨ ਦੀ ਤਲਾਸ਼ ਵਿੱਚ ਸਨ ਜਿਸ ਨੂੰ ਇੱਕ ਧਰਮ ਦੀ ਪਹਿਚਾਣ ਵਿੱਚ ਨਹੀਂ ਬੰਨ੍ਹਿਆ ਜਾ ਸਕਦਾ।" ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨਸ਼ਿਆਂ ਵਿੱਚ ਰੁਲ ਰਹੀ ਹੈ। ਪੰਜਾਬੀ ਗੀਤਾਂ ਵਿੱਚ ਔਰਤਾਂ ਦਾ ਨਿਰਾਦਰ ਹੋ ਰਿਹਾ ਹੈ। ਅਜਿਹੇ ਵਿੱਚ ਅਸੀਂ ਗੁਰੂ ਨਾਨਕ ਦੀ ਵਿਰਾਸਤ ਨਾਲ ਕਿਵੇਂ ਜੁੜੇ ਰਹਾਂਗੇ?"

Intro:Body:

Title *:


Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.