ETV Bharat / state

ਮੀਤ ਹੇਅਰ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ FIH ਨੇਸ਼ਨਜ਼ ਕੱਪ ਜਿੱਤਣ ਉੱਤੇ ਦਿੱਤੀ ਵਧਾਈ

author img

By

Published : Dec 18, 2022, 9:52 PM IST

Sports Minister Meet Hare congratulated the Indian women hockey team on winning the FIH Nations Cup
Sports Minister Meet Hare congratulated the Indian women hockey team on winning the FIH Nations Cup

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Sports Minister Gurmeet Singh Meet Here) ਨੇ ਸਪੇਨ ਵਿਖੇ ਬੀਤੀ ਰਾਤ ਸੰਪੰਨ ਹੋਏ ਅੱਠ ਮੁਲਕਾਂ ਦੇ FIH ਨੇਸ਼ਨਜ਼ ਕੱਪ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਤਾਬੀ ਜਿੱਤ ਉੱਤੇ ਮੁਬਾਰਕਬਾਦ ਦਿੱਤੀ ਹੈ।

ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਪੇਨ ਵਿਖੇ ਬੀਤੀ ਰਾਤ ਸੰਪੰਨ ਹੋਏ ਅੱਠ ਮੁਲਕਾਂ ਦੇ FIH ਨੇਸ਼ਨਜ਼ ਕੱਪ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਤਾਬੀ ਜਿੱਤ ਉੱਤੇ ਮੁਬਾਰਕਬਾਦ ਦਿੱਤੀ ਹੈ।

ਭਾਰਤੀ ਟੀਮ ਨੇ ਮੇਜ਼ਬਾਨ ਸਪੇਨ ਨੂੰ 1-0 ਨਾਲ ਹਰਾ ਕੇ ਟੂਰਨਾਮੈਂਟ ਜਿੱਤਿਆ: ਵਲੇਂਸੀਆ ਸ਼ਹਿਰ ਵਿਖੇ ਹੋਏ ਨੇਸ਼ਨਜ਼ ਕੱਪ ਦੇ ਫ਼ਾਈਨਲ ਵਿੱਚ ਭਾਰਤੀ ਟੀਮ ਨੇ ਮੇਜ਼ਬਾਨ ਸਪੇਨ ਨੂੰ 1-0 ਨਾਲ ਹਰਾ ਕੇ ਟੂਰਨਾਮੈਂਟ ਜਿੱਤਿਆ। ਪੰਜਾਬ ਦੀ ਗੁਰਜੀਤ ਕੌਰ ਨੇ ਫ਼ਾਈਨਲ ਦੇ ਛੇਵੇਂ ਮਿੰਟ ਵਿੱਚ ਗੋਲ ਕੀਤਾ ਜੋ ਕਿ ਫੈਸਲਾਕੁੰਨ ਸਾਬਤ ਹੋਇਆ। ਇਸ ਤੋਂ ਪਹਿਲਾ ਸੈਮੀ ਫ਼ਾਈਨਲ ਵਿੱਚ ਭਾਰਤ ਨੇ ਆਇਰਲੈਂਡ ਨੂੰ ਪੈਨਲਟੀ ਸ਼ੂਟ ਆਊਟ ਵਿੱਚ 2-1 ਨਾਲ ਹਰਾਇਆ ਸੀ। ਲੀਗ ਦੌਰ ਵਿੱਚ ਭਾਰਤੀ ਟੀਮ ਨੇ ਗਰੁੱਪ ਬੀ ਵਿੱਚ ਤਿੰਨੇ ਮੈਚ ਜਿੱਤ ਕੇ ਪਹਿਲਾ ਸਥਾਨ ਹਾਸਿਲ ਕੀਤਾ ਸੀ।

'ਭਾਰਤੀ ਟੀਮ ਦੀ ਇਹ ਜਿੱਤ ਪੂਰੇ ਦੇਸ਼ ਲਈ ਮਾਣ ਵਾਲੀ ਵਾਲੀ ਗੱਲ': ਮੀਤ ਹੇਅਰ ਨੇ ਇਸ ਪ੍ਰਾਪਤੀ ਉੱਤੇ ਸਮੁੱਚੀ ਟੀਮ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਕੌਮੀ ਖੇਡ ਹਾਕੀ ਵਿੱਚ ਭਾਰਤੀ ਟੀਮ ਦੀ ਇਹ ਜਿੱਤ ਪੂਰੇ ਦੇਸ਼ ਲਈ ਮਾਣ ਵਾਲੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹੋਰ ਵੀ ਖੁਸ਼ੀ ਦੀ ਗੱਲ ਹੈ ਕਿ ਟੀਮ ਦੀ ਕਪਤਾਨ ਸਵਿਤਾ ਪੂਨੀਆ ਨੂੰ ਟੂਰਨਾਮੈਂਟ ਦੀ ਸਰਵੋਤਮ ਗੋਲਚੀ ਐਲਾਨੀ ਗਈ। ਪੂਰੇ ਟੂਰਨਾਮੈਂਟ ਦੌਰਾਨ ਭਾਰਤੀ ਟੀਮ ਅਜੇਤੂ ਰਹੀ।

ਇਹ ਵੀ ਪੜ੍ਹੋ: ਵੱਡੇ ਉਦਯੋਗਪਤੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਮਨਾਉਣ ਲਈ ਮੁੱਖ ਮੰਤਰੀ ਵੱਲੋਂ ਚੇਨਈ ਅਤੇ ਹੈਦਰਾਬਾਦ ਦਾ ਦੌਰਾ ਸ਼ੁਰੂ

ETV Bharat Logo

Copyright © 2024 Ushodaya Enterprises Pvt. Ltd., All Rights Reserved.