ETV Bharat / state

Education Minister Harjot Bains: ਵਾਧੂ ਫੀਸਾਂ ਵਸੂਲਣ ਦੀਆਂ ਆਈਆਂ 24 ਘੰਟਿਆਂ 'ਚ 1600 ਸ਼ਿਕਾਇਤਾਂ, 30 ਸਕੂਲਾਂ ਨੂੰ ਨੋਟਿਸ, ਸਿੱਖਿਆ ਮੰਤਰੀ ਨੇ ਕੀਤਾ ਖੁਲਾਸਾ

author img

By

Published : Apr 3, 2023, 7:57 PM IST

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵਾਧੂ ਫੀਸਾਂ ਵਸੂਲਣ ਨੂੰ ਲੈ ਕੇ ਬਿਆਨ ਦਿੱਤਾ ਹੈ। ਬੈਂਸ ਨੇ ਕਿਹਾ ਹੈ ਕਿ ਵਾਧੂ ਫ਼ੀਸਾਂ ਅਤੇ ਫ਼ੰਡ ਵਸੂਲਣ ਸਬੰਧੀ 24 ਘੰਟਿਆਂ ਵਿੱਚ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ।

Statement of Punjab Education Minister Harjot Bains regarding charging additional fees
Education Minister Harjot Bains : ਵਾਧੂ ਫੀਸਾਂ ਵਸੂਲਣ ਦੀਆਂ ਆਈਆਂ 24 ਘੰਟਿਆਂ 'ਚ 1600 ਸ਼ਿਕਾਇਤਾਂ, 30 ਸਕੂਲਾਂ ਨੂੰ ਨੋਟਿਸ, ਸਿੱਖਿਆ ਮੰਤਰੀ ਨੇ ਕੀਤਾ ਖੁਲਾਸਾ

ਚੰਡੀਗੜ : ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਜਾਰੀ ਈਮੇਲ ਐਡਰਸ ‘ਤੇ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ।ਇਸ ਸਬੰਧੀ ਜਾਰੀ ਦਿੰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਈਮੇਲ ‘ਤੇ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਹਨਾਂ ਨੂੰ ਜ਼ਿਲਾਵਾਰ ਗਠਿਤ ਸਿੱਖਿਆ ਮੰਤਰੀ ਟਾਸਕ ਫੋਰਸ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਟਾਸਕ ਫੋਰਸ ਸਕੂਲਾਂ ਦਾ ਦੌਰਾ ਕਰਕੇ ਤੱਥਾਂ ਦੀ ਜਾਂਚ ਕਰੇਗੀ ਅਤੇ ਰਿਪੋਰਟ ਰੈਗੂਲੇਟਰੀ ਅਥਾਰਟੀ ਨੂੰ ਪੇਸ਼ ਕਰੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਿੱਖਿਆ ਦੇ ਨਾਂ ਤੇ ਲੁੱਟ ਨਹੀਂ ਕਰਨ ਦਿੱਤੀ ਜਾਵੇਗੀ।

ਕਾਰਣ ਦੱਸੋ ਨੋਟਿਸ ਵੀ ਜਾਰੀ : ਉਹਨਾਂ ਦੱਸਿਆ ਕਿ ਸੂਬੇ ਦੇ 30 ਨਿੱਜੀ ਸਕੂਲਾਂ ਨੂੰ ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਣ ‘ਤੇ ਨੋਟਿਸ ਜਾਰੀ ਕੀਤੇ ਗਏ ਹਨ। ਇਨਾਂ ਸਕੂਲਾਂ ਵਲੋਂ ‘ਦੀ ਪੰਜਾਬ ਰੈਗੁਲੇਸਨ ਆਫ ਫੀਸ ਆਫ ਅਨਏਡਿਡ ਐਜੂਕੇਸਨਲ ਇੰਸਟੀਚਿਊਸਨਜ ਬਿੱਲ 2016 ਅਤੇ 2019 ਦੀ ਉਲੰਘਣਾ ਕੀਤੀ ਗਈ ਹੈ। ਇਨਾਂ ਸਕੂਲਾਂ ਨੂੰ 7 ਦਿਨਾਂ ਵਿਚ ਜੁਆਬ ਦੇਣ ਲਈ ਕਿਹਾ ਗਿਆ ਹੈ। ਬੈਂਸ ਨੇ ਦੱਸਿਆ ਕਿ ਜਿੰੰਨਾਂ ਸਕੂਲਾਂ ਨੂੰ ਅੱਜ ਨੋਟਿਸ ਜਾਰੀ ਕੀਤੇ ਗਏ ਹਨ ਉਹਨਾ ਵਿੱਚ ਅੰਮਿ੍ਰਤਸਰ ਜ਼ਿਲੇ ਦਾ ਰਾਮ ਆਸ਼ਰਮ ਸਕੂਲ, ਅੰਮ੍ਰਿਤਸਰ, ਬਠਿੰਡਾ ਜ਼ਿਲੇ ਦਾ ਗੁਰੂਕੁਲ ਪਬਲਿਕ ਸਕੂਲ, ਈਸਟਵੁੱਡ ਇੰਟਰਨੈਸ਼ਨਲ ਸਕੂਲ ਡੂਮਵਾਲੀ, ਫਤਤਿਹਗੜ ਸਾਹਿਬ ਜ਼ਿਲੇ ਦਾ ਪਾਇਨ ਗਰੋਵ ਪਬਲਿਕ ਸਕੂਲ ਬਸੀ ਪਠਾਣਾ, ਫਾਜ਼ਿਲਕਾ ਜ਼ਿਲੇ ਦੇ ਪਿਨਾਕਾ ਸੀਨੀਅਰ ਸੈਕੰਡਰੀ ਸਕੂਲ, ਫਾਜ਼ਿਲਕਾ, ਸੇਂਟ ਕਬੀਰ ਗੁਰੂਕੁਲ ਸੀਨੀਅਰ ਸੈਕੰਡਰੀ ਸਕੂਲ, ਅਜ਼ੰਪਸ਼ਨ ਕਾਨਵੈਂਟ ਸਕੂਲ, ਅਬੋਹਰ, ਅਸਪਾਇਰ ਇੰਟਰਨੈਸ਼ਨ ਸਕੂਲ, ਗੋਬਿੰਦਗੜ ਫਾਜ਼ਿਲਕਾ, ਐਲ.ਆਰ. ਐਸ. ਡੀਏਵੀ ਸੀਨੀਅਰ ਸੈਕੰਡਰੀ ਮਾਡਲ ਸਕੂਲ,ਅਬੋਹਰ, ਇਸੇ ਤਰਾਂ ਗੁਰਦਾਸਪੁਰ ਜ਼ਿਲੇ ਦੇ ਗੈਲੈਕਸੀ ਸਟਾਰ ਪਬਲਿਕ ਸਕੂਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Kotkapura Goli Kand: ਹੁਣ 6 ਅਪ੍ਰੈਲ ਤੱਕ ਲੋਕ ਸਾਂਝੀ ਕਰ ਸਕਣਗੇ ਕੇਸ ਸੰਬੰਧੀ ਜਾਣਕਾਰੀ, ਏਡੀਜੀਪੀ ਨੇ ਕੀਤੀ ਪੁਸ਼ਟੀ

ਇਨ੍ਹਾਂ ਸਕੂਲਾਂ ਨੂੰ ਵੀ ਨੋਟਿਸ : ਇਸੇ ਤਰਾਂ ਹੁਸ਼ਿਆਰਪੁਰ ਜ਼ਿਲੇ ਦੇ ਜਵਾਹਨਰ ਨਵੋਦਿਆ ਵਿਦਿਆਲਾ, ਫਲਾਹੀ ਇਸੇ ਤਰਾਂ ਲੁਧਿਆਣਾ ਜ਼ਿਲੇ ਦੇ ਸੇਕਰਡ ਹਾਰਟ ਪਬਲਿਕ ਸਕੂਲ, ਉਟਾਲਾਂ, ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ, ਖੰਨਾ ਖੁਰਦ, ਲੁਧਿਆਣਾ, ਰਾਮ ਲਾਲ ਬਾਸਿਨ ਪਬਲਿਕ ਸਕੂਲ, ਸਕੂਲ, ਮਾਨਸਾ ਜਿਲੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਝੁਨੀਰ, ਜਿੰਦਲ ਇੰਟਰਨੈਸ਼ਨਲ ਸਕੂਲ, ਰਾਮਪੁਰ ਮੰਡੇਰ, ਇੰਗਲਿਸ਼ ਗਰਾਮਰ ਸਕੂਲ ,ਬਾੜੇ, ਐਨ.ਆਰ.ਐਮ. ਹੋਲੀ ਹਾਰਟ ਕਾਨਵੈਂਟ ਸਕੂਲ ਬੁਢਲਾਡਾ, ਐਨ.ਆਰ.ਐਮ. ਹੋਲੀ ਹਾਰਟ ਕਾਨਵੈਂਟ ਸਕੂਲ ਬੋਹਾ, ਬੀਐਚਐਸ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ, ਜ਼ਿਲਾ ਮਾਨਸਾ, ਮਦਰਜ਼ ਡਰੀਮ ਪਬਲਿਕ ਸਕੂਲ, ਬੁਢਲਾਡਾ, ਸੰਗਰੂਰ ਜ਼ਿਲੇ ਵਿੱਚ ਆਸਰਾ ਇੰਟਰਨੈਸ਼ਨਲ ਸਕੂਲ, ਸੰਤ ਬਾਬਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ , ਧੂਰੀ, ਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ, ਬ੍ਰਿਟਿਸ਼ ਕਾਨਵੈਂਟ ਸਕੂਲ, ਸੁਨਾਮ ਅਤੇ ਜ਼ਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਕੋਨੀਜ਼ ਵਰਲਡ ਸਕੂਲ ਘਟੌਰ ਤੇ ਰਾਇਤ ਬਾਹਰਾ ਇੰਟਰਨੈਸ਼ਨ ਸਕੂਲ, ਸਹੌੜਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

(ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.