ETV Bharat / state

ਸਰਕਾਰ ਦਾ ਦਾਅਵਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਕਮੀ ਆਈ

author img

By

Published : Nov 11, 2022, 10:02 PM IST

ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਕਮੀ ਆਈ
ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਕਮੀ ਆਈ

ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਮੀਟਿੰਗ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਨੂੰ ਬੂਰ ਪਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਪਰਾਲੀ ਸਾੜਨ ਦੇ ਮਾਮਲੇ 30 ਫੀਸਦੀ ਘੱਟ ਹੋਏ ਹਨ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਲਗਭਗ 30 ਫੀਸਦੀ ਕਮੀ ਆਈ ਹੈ। ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਖੇਤੀਬਾੜੀ, ਵਿਗਿਆਨ ਅਤੇ ਤਕਨਾਲੋਜੀ ਵਾਤਾਵਰਨ, ਪੇਡਾ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਅਤੇ ਪ੍ਰੇਰਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਪਰਾਲੀ ਸਾੜਨ ਨੂੰ ਰੋਕਣ ਲਈ ਇਸ ਨੇਕ ਕਾਰਜ ਲਈ ਯੋਗਦਾਨ ਪਾਉਣ ਵਾਲੇ ਕਿਸਾਨਾਂ ਦਾ ਸਨਮਾਨ ਕਰਨ ਲਈ ਵੀ ਕਿਹਾ।

ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਕਮੀ ਆਈ
ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਕਮੀ ਆਈ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰਾਂ ਨੇ ਦੱਸਿਆ ਕਿ ਸੈਟਾਲਈਟ ਸਿਸਟਮ ਵਲੋਂ ਹਰ ਅੱਗ ਦੀ ਘਟਨਾਂ ਨੂੰ ਦਰਸਾਇਆ ਜਾਂਦਾ ਹੈ ਜਦਕਿ ਅਸਲ ਵਿਚ ਸੂਬੇ ਵਿਚ ਇਸ ਬਾਰ ਵੱਡੇ ਪੱਧਰ ‘ਤੇ ਪਰਾਲੀ ਦੀ ਬੇਲਿੰਗ ਕੀਤੀ ਗਈ ਹੈ ਅਤੇ ਜਿਸ ਥਾਂ ‘ਤੇ ਬੇਲਿੰਗ ਤੋਂ ਬਾਅਦ ਵੱਟਾਂ ਦੇ ਨੇੜੇ ਅੱਗ ਲਗਾਈ ਗਈ ਉਸ ਨੂੰ ਵੀ ਸੈਟਾਲਾਈਟ ਸਿਸਟਮ ਨੇ ਅੱਗ ਦਾ ਪੂਰਾ ਅੰਕੜਾ ਪੇਸ਼ ਕਰ ਦਿੱਤਾ ਹੈ।

ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਕਮੀ ਆਈ
ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਕਮੀ ਆਈ

ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ 30 ਨਵੰਬਰ ਤੱਕ ਸਬਸਿਡੀ ‘ਤੇ ਦਿੱਤੀਆਂ ਮਸ਼ੀਨੇ ਦੇ ਪੈਸੇ ਲੋਕਾਂ ਦੇ ਖਾਤਿਆਂ ਵਿਚ ਭੇਜੇ ਜਾਣੇ ਯਕੀਨੀ ਬਣਾਏ ਜਾਣ। ਇਸ ਦੇ ਨਾਲ ਹੀ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਪਰਾਲੀ ਦੀ ਸਾਂਭ ਸੰਭਾਲ ਲਈ ਬਲਾਕ ਪੱਧਰ ‘ਤੇ ਲੋੜ ਅਨੁਸਾਰ ਮਸ਼ੀਨਾਂ ਦੀਆਂ ਕਿਸਮਾਂ ਬਾਰੇ ਪੂਰੇ ਡਾਟੇ ਦਾ ਪਲੈਨ ਤਿਆਰ ਕਰਕੇ ਭੇਜਿਆ ਜਾਵੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਚਾਇਤਾਂ ਅਤੇ ਕੋਆਪਰੇਟਿਵ ਸੁਸਾਈਟੀਆਂ ਨੂੰ ਪਰਾਲੀ ਸਾਂਭਣ ਲਈ ਸੰਦ ਅਤੇ ਮਸ਼ੀਨਾਂ ਸਬਸਿਡੀ ‘ਤੇ ਵੱਧ ਤੋਂ ਵੱਧ ਮੁਹੱਈਆ ਕਰਵਾਈਆਂ ਜਾਣ।

ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਕਮੀ ਆਈ
ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਕਮੀ ਆਈ

ਡਿਪਟੀ ਕਮਿਸ਼ਨਰਾਂ ਵਲੋਂ ਦਿੱਤੇ ਸੁਝਾਅ ਕਿ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਨੂੰ ਚਲਾਉਣ ਲਈ ਵੱਡੀ ਹਾਸਪਾਵਰ ਦੇ ਟਰੈਕਟਰਾਂ ਦੀ ਲੋੜ ਹੁੰਦੀ ਹੈ, ਜਿਸ ‘ਤੇ ਬੈਂਕ ਲੋਨ ਨਹੀਂ ਦਿੰਦੇ ਬਾਰੇ ਮੁੱਖ ਸਕੱਤਰ ਨੇ ਵੱਡੇ ਹਾਸਪਾਵਰ ਵਾਲੇ ਟਰੈਕਟਰਾਂ ‘ਤੇ ਲੋਨ ਦਿਵਾਉਣ ਲਈ ਬੈਂਕਾ ਨਾਲ ਗੱਲਬਾਤ ਕਰਨ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਵਿਚ ਇਹ ਵੀ ਵਿਚਾਰ ਸਾਹਮਣੇ ਅਇਆ ਕਿ ਉਦਯੋਗ ਵਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਸੂਬਾ ਸਰਕਾਰ ਅਤੇ ਕਿਸਾਨਾਂ ਦੀ ਮੱਦਦ ਕੀਤੀ ਜਾ ਰਹੀ ਹੈ ਇਸ ਲਈ ਉਦਯੋਗਾਂ ਨੂੰ ਸਬਸਿਡੀ ‘ਤੇ ਬੇਲਰ ਮੁਹੱਈਆ ਕਰਵਾਉਣ ਲਈ ਲਈ ਕੇਂਦਰ ਕੋਲ ਮੁੱਦਾ ਉਠਾਇਆ ਜਾਵੇਗਾ।

ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਕਮੀ ਆਈ
ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਕਮੀ ਆਈ

ਇਸ ਮੌਕੇ ਸਖਤ ਨਿਰਦੇਸ਼ ਜਾਰੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਜਿਹੜੀਆਂ ਫਰਮਾਂ ਨੇ ਪਰਾਲੀ ਦੀ ਸਾਂਭ ਸੰਭਾਲ ਸਮੇਂ ਖਰਾਬ ਹੋਈਆਂ ਕਿਸਾਨਾਂ ਦੀਆਂ ਮਸ਼ੀਨਾ ਦੀ ਰਿਪੇਅਰ ਨਹੀਂ ਕੀਤੀ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ: ਬਿਹਾਰ 'ਚ ਚੱਲਦੀ ਟਰੇਨ 'ਚੋਂ ਇਕ ਕਰੋੜ ਦਾ ਸੋਨਾ ਗਾਇਬ, ਪਟਨਾ ਜੰਕਸ਼ਨ 'ਤੇ FIR ਦਰਜ

ਮੀਟਿੰਗ ਦੌਰਾਨ ਭੱਠਿਆਂ ਵਿਚ ਵਰਤੋ ਲਈ ਇਕੱਠੀ ਕੀਤੀ ਗਈ ਪਰਾਲੀ ਨੂੰ ਸੰਭਾਲਣ ਲਈ ਤੁਰੰਤ ਉਪਰਾਲੇ ਕੀਤੇ ਜਾਣ ਸਬੰਧੀ ਵੀ ਦਿਸ਼ਾ ਨਿਰਦੇਸ਼ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਗਏ।ਜਿਕਰਯੋਗ ਹੈ ਕਿ 1 ਮਈ, 2023 ਤੋਂ ਭੱਠਿਆਂ ਵਿਚ ਪਰਾਲੀ ਦੀ ਵਰਤੋ ਸ਼ੁਰੂ ਕਰ ਦਿੱਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.