ETV Bharat / state

ਸੁਖਪਾਲ ਖਹਿਰਾ ਨੇ ਮਾਨ ਸਰਕਾਰ ਨੂੰ ਦੱਸਿਆ ਡਰਾਮੇਬਾਜ਼; ਕਿਹਾ- 48 ਭ੍ਰਿਸ਼ਟ ਤਹਿਸੀਲਦਾਰਾਂ ਦੀ ਸੂਚੀ ਵਿੱਚ ਇਕ ਮ੍ਰਿਤਕ ਵੀ ਸ਼ਾਮਲ!

author img

By

Published : Jun 23, 2023, 8:57 AM IST

ਹਾਲ ਹੀ ਵਿੱਚ, ਮਾਨ ਸਰਕਾਰ ਵੱਲੋਂ ਜਾਰੀ ਕੀਤੀ ਗਈ 48 ਭ੍ਰਿਸ਼ਟ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਉਤੇ ਸਵਾਲ ਕਰਦਿਆਂ ਕਾਂਗਰਸੀ ਆਗੂ ਨੇ ਟਵੀਟ ਜਾਰੀ ਕੀਤਾ ਹੈ ਤੇ ਕਿਹਾ ਹੈ ਕਿ ਸੂਚੀ ਵਿੱਚ ਸ਼ਾਮਲ ਇਕ ਤਹਿਸੀਲਦਾਰ ਦੀ ਤਿੰਨ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ।

Sukhpal Khaira's question on the list of 48 corrupt tehsildars issued by the Punjab government
ਸੁਖਪਾਲ ਖਹਿਰਾ ਨੇ ਮਾਨ ਸਰਕਾਰ ਨੂੰ ਦੱਸਿਆ ਡਰਾਮੇਬਾਜ਼

ਚੰਡੀਗੜ੍ਹ ਡੈਸਕ : ਮਾਨ ਸਰਕਾਰ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ 48 ਭ੍ਰਿਸ਼ਟ ਤਹਿਸੀਲਦਾਰ-ਨਾਇਬ ਤਹਿਸੀਲਦਾਰ ਅਤੇ ਉਨ੍ਹਾਂ ਦੇ ਏਜੰਟ ਅਰਜੀ ਨਵੀਸ ਦੇ ਮਾਮਲੇ 'ਤੇ ਸਵਾਲ ਚੁੱਕੇ ਗਏ ਹਨ। ਹੁਣ ਇਸ ਮਾਮਲੇ ਉਤੇ ਇਸ ਸਬੰਧੀ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕੀਤਾ ਹੈ।

ਸੁਖਪਾਲ ਖਹਿਰਾ ਦਾ ਟਵੀਟ : ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਸਰਕਾਰ ਦਾ ਡਰਾਮਾ ਸਮਝ ਤੋਂ ਬਾਹਰ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਪੰਜਾਬ ਸਰਕਾਰ ਅਨੁਸਾਰ ਉਹ ਭ੍ਰਿਸ਼ਟ ਹਨ ਤਾਂ ਇਨ੍ਹਾਂ ਅਧਿਕਾਰੀਆਂ ਨੂੰ ਨੀਵਾਂ ਦਿਖਾਉਣ ਤੋਂ ਇਲਾਵਾ ਉਨ੍ਹਾਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ? ਉਨ੍ਹਾਂ ਨਾਲ ਹੀ ਕਿਹਾ ਕਿ ਸਰਕਾਰ ਦੀ ਇਸ ਸੂਚੀ ਵਿੱਚ ਤਿੰਨ ਸਾਲ ਪਹਿਲਾਂ ਮਰੇ ਤਹਿਸੀਲਦਾਰ ਦਾ ਨਾਂ ਵੀ ਸ਼ਾਮਲ ਹੈ। ਸੁਖਪਾਲ ਖਹਿਰਾਂ ਨੇ ਲਿਖਿਆ " ਸਰਕਾਰ ਨੇ 48 ਭ੍ਰਿਸ਼ਟ ਤਹਿਸੀਲਦਾਰਾਂ ਦੀ ਸੂਚੀ ਜਾਰੀ ਕੀਤੀ ਹੈ, ਪਰ ਸਵਾਲ ਇਹ ਹੈ ਕਿ ਜੇਕਰ ਉਹ ਸਰਕਾਰ ਦੇ ਅਨੁਸਾਰ ਭ੍ਰਿਸ਼ਟ ਹਨ ਤਾਂ ਉਨ੍ਹਾਂ ਵਿਰੁੱਧ ਕੀ ਕਾਰਵਾਈ ਕੀਤੀ ਗਈ ਹੈ? ਮੇਰਾ ਮੰਨਣਾ ਹੈ ਕਿ ਸੂਚੀ ਵਿੱਚ ਇੱਕ ਅਜਿਹੇ ਤਹਿਸੀਲਦਾਰ ਦਾ ਨਾਮ ਹੈ ਜੋ ਤਿੰਨ ਸਾਲ ਪਹਿਲਾਂ ਮਰ ਗਿਆ ਸੀ! ਦਾਗੀ ਮੰਤਰੀ ਕਟਾਰੂਚੱਕ ਅਤੇ ਵਿਧਾਇਕ ਸਰਵਜੀਤ ਮਾਣੂੰਕੇ ਵਰਗੇ ਭ੍ਰਿਸ਼ਟ ਆਗੂਆਂ ਦਾ ਕੀ ਕਹਿਣਾ ਹੈ, ਉਨ੍ਹਾਂ ਖਿਲਾਫ ਕਾਰਵਾਈ ਕਿਉਂ ਨਹੀਂ ਹੋਈ?

ਮਰਹੂਮ ਤਹਿਸੀਲਦਾਰ ਵੀ ਭ੍ਰਿਸ਼ਟਾਚਾਰੀਆਂ ਦੀ ਸੂਚੀ 'ਚ! : ਕਾਂਗਰਸ ਆਗੂ ਖਹਿਰਾ ਨੇ ਸਰਕਾਰ ਵੱਲੋਂ ਜਾਰੀ ਭ੍ਰਿਸ਼ਟ ਅਧਿਕਾਰੀਆਂ ਦੀ ਸੂਚੀ ਵਿੱਚ ਤਿੰਨ ਸਾਲ ਪਹਿਲਾਂ ਮਰ ਚੁੱਕੇ ਇੱਕ ਤਹਿਸੀਲਦਾਰ ਦਾ ਨਾਂ ਆਉਣ ਦਾ ਖਦਸ਼ਾ ਵੀ ਪ੍ਰਗਟਾਇਆ ਹੈ। ਉਨ੍ਹਾਂ ਫਿਰ ਪੰਜਾਬ ਸਰਕਾਰ ਤੋਂ ਪੁੱਛਿਆ ਕਿ ਭ੍ਰਿਸ਼ਟ ਅਤੇ ਚਰਿੱਤਰਹੀਣ ਹੋਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੰਤਰੀ ਲਾਲਚੰਦ ਕਟਾਰੂਚੱਕ ਅਤੇ ਜਗਰਾਓਂ ਦੀ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵਿਰੁੱਧ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ।

ਮੁੱਖ ਮੰਤਰੀ ਨੂੰ ਵਿਜੀਲੈਂਸ ਨੇ ਸੌਂਪੀ ਸੀ ਰਿਪੋਰਟ : ਦੱਸ ਦਈਏ ਕਿ ਵਿਜੀਲੈਂਸ ਬਿਊਰੋ ਨੇ ਸੂਬੇ ਭਰ ਦੀਆਂ ਤਹਿਸੀਲਾਂ ਦੀ ਜਾਂਚ ਕਰ ਕੇ ਆਪਣੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਇਸ ਵਿੱਚ ਭ੍ਰਿਸ਼ਟਾਚਾਰ ਵਿੱਚ ਸ਼ਾਮਲ 48 ਤਹਿਸੀਲਦਾਰ-ਨਾਇਬ ਤਹਿਸੀਲਦਾਰ ਅਤੇ ਉਨ੍ਹਾਂ ਦੇ ਏਜੰਟਾਂ ਦਾ ਜ਼ਿਕਰ ਹੈ। ਵਿਜੀਲੈਂਸ ਦੀ ਰਿਪੋਰਟ ਵਿੱਚ ਲਿਖਿਆ ਗਿਆ ਹੈ ਕਿ ਏਜੰਟਾਂ ਰਾਹੀਂ ਤਹਿਸੀਲਾਂ ਵਿੱਚ ਖੁੱਲ੍ਹੇਆਮ ਰਿਸ਼ਵਤਖੋਰੀ ਕੀਤੀ ਜਾ ਰਹੀ ਹੈ। ਇਸ ਦੇ ਲਈ 'ਵਸੀਕਾ-ਨਵੀਸ' ਅਤੇ 'ਅਰਜੀ ਨਵੀਸ' ਕੋਡ ਸ਼ਬਦ ਵਰਤੇ ਗਏ ਹਨ। ਇਸ ਅਨੁਸਾਰ ਤਹਿਸੀਲ ਵਿੱਚ ਕੀਤੀ ਗਈ ਉਗਰਾਹੀ ਦਾ ਹਿੱਸਾ ਸ਼ਾਮ ਨੂੰ ਤਹਿਸੀਲਦਾਰ ਨੂੰ ਪਹੁੰਚਾ ਦਿੱਤਾ ਜਾਂਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.