ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਸਾਬਕਾ DGP ਸੈਣੀ ਨੂੰ ਸੰਮਨ ਜਾਰੀ

author img

By

Published : Nov 20, 2022, 10:48 AM IST

Summons issued to former DGP Saini in Kotakpura firing case

ਕੋਟਕਪੂਰਾ ਚੌਂਕ ਉੱਤੇ ਪ੍ਰਦਰਸ਼ਨ ਕਰ ਰਹੀ ਸੰਗਤ ਉੱਤੇ ਫਾਇਰਿੰਗ ਦੇ ਮਾਮਲੇ (Kotakpura firing case) ਵਿੱਚ ਤਤਕਾਲੀ ਡੀਜੀਪੀ ਸੁਮੇਧ ਸੈਣੀ ਤੋਂ ਪੁੱਛਗਿੱਛ (summons Issued Sumedh Saini) ਕੀਤੀ ਜਾਵੇਗੀ, ਇਸ ਸਬੰਧੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਸੁਮੇਧ ਸੈਣੀ ਨੂੰ ਸੰਮਨ ਭੇਜਿਆ ਹੈ ਤੇ 29 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।

ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਿਲਾ ਇੱਕ ਵਾਰ ਫਿਰ ਵਧੀਆਂ ਜਾ ਰਹੀ ਹੈ। ਸਾਲ 2015 ਦੌਰਾਨ ਫਰੀਦਕੋਟ ਵਿੱਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਹੁਣ ਕੋਟਕਪੂਰਾ ਚੌਂਕ ਉੱਤੇ ਪ੍ਰਦਰਸ਼ਨ ਕਰ ਰਹੀ ਸੰਗਤ ਉੱਤੇ ਫਾਇਰਿੰਗ ਦੇ ਮਾਮਲੇ (Kotakpura firing case) ਵਿੱਚ ਤਤਕਾਲੀ ਡੀਜੀਪੀ ਸੁਮੇਧ ਸੈਣੀ ਨੂੰ ਸੰਮਨ ਜਾਰੀ (summons Issued Sumedh Saini) ਹੋਏ ਹਨ।

ਇਹ ਵੀ ਪੜੋ: ਵੱਡੀ ਖ਼ਬਰ: ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਹੋਈ ਮੌਤ

ਨਵੀਂ ਐਸਐਈਟੀ ਨੇ ਸੰਮਨ ਕੀਤੇ ਜਾਰੀ: ਕੋਟਕਪੂਰਾ ਚੌਂਕ ਉੱਤੇ ਪ੍ਰਦਰਸ਼ਨ ਕਰ ਰਹੀ ਸੰਗਤ ਉੱਤੇ ਫਾਇਰਿੰਗ ਦੇ ਮਾਮਲੇ (Kotakpura firing case) ਵਿੱਚ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਪੁੱਛਗਿੱਛ ਕੀਤੀ ਜਾਵੇਗੀ, ਇਸ ਸਬੰਧੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਸੁਮੇਧ ਸੈਣੀ ਨੂੰ ਸੰਮਨ ਭੇਜਿਆ ਹੈ ਤੇ 29 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 14 ਅਕਤੂਬਰ 2015 ਨੂੰ ਥਾਣਾ ਕੋਟਕਪੂਰਾ ਵਿੱਚ ਇੱਕ ਐਫਆਈਆਰ ਦਰਜ ਹੋਈ ਸੀ ਅਤੇ 7 ਅਗਸਤ 2018 ਨੂੰ ਵੀ ਇੱਕ ਐਫਆਈਆਰ ਦਰਜ ਹੋਈ ਸੀ, ਜਿਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਕੋਟਕਪੂਰਾ ਵਿੱਚ ਘਟੀ ਗੋਲੀਬਾਰੀ ਤੇ ਲਾਠੀਚਾਰਜ ਦੀਆਂ ਘਟਨਾਵਾਂ ਦੇ ਸਮੇਂ ਪੰਜਾਬ ਦੇ ਡੀਜੀਪੀ ਦੇ ਤੌਰ ਉੱਤੇ ਸੁਮੇਧ ਸਿੰਘ ਸੈਣੀ ਹੀ ਤਾਇਨਾਤ ਸਨ।

ਇਹ ਸੀ ਮਾਮਲਾ : ਦੱਸ ਦਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ’ਚ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਸਿੱਖ ਸੰਗਤਾਂ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜਿਨ੍ਹਾਂ ਤੇ ਸਰਕਾਰ ਦੇ ਕਹਿਣ ’ਤੇ ਉਨ੍ਹਾਂ ਤੇ ਗੋਲੀਆਂ ਚਲਵਾਈਆਂ ਗਈਆਂ। ਇਸ ਮਾਮਲੇ ’ਤੇ ਸਿੱਖ ਸੰਗਤਾਂ ਵੱਲੋਂ ਅਜੇ ਤੱਕ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।

ਇਹ ਵੀ ਪੜੋ: ਮਾਨਸਾ ਵਿਖੇ ਪੰਜਵੇ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.