ETV Bharat / state

ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਸਮਰਥਕ, ਵੱਡੇ ਸਿਆਸੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ

author img

By

Published : Apr 26, 2023, 3:35 PM IST

Supporters arrive for the last darshan of late Parkash Singh Badal in Chandigarh
ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਸਮਰਥਕ, ਵੱਡੇ ਸਿਆਸੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਉਹ ਪਿਛਲੇ ਕਈ ਦਿਨਾਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਸਨ। ਉਹਨਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਸੈਕਟਰ 28 ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਚ ਰੱਖਿਆ ਗਿਆ। ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ ਅਤੇ ਪਾਰਟੀ ਵਰਕਰ ਪਹੁੰਚੇ ਹਨ।

ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਸਮਰਥਕ, ਵੱਡੇ ਸਿਆਸੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ: ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਫੋਰਟਿਸ ਹਸਪਤਾਲ ਤੋਂ ਲਿਆ ਕੇ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ। 95 ਸਾਲਾਂ ਦੇ ਪ੍ਰਕਾਸ਼ ਸਿੰਘ ਬਾਦਲ ਨੂੰ ਵੱਡਾ ਸਿਆਸੀ ਤਜਰਬਾ ਸੀ। ਉਹ 1947 ਤੋਂ ਬਾਅਦ ਲਗਾਤਾਰ ਸਿਆਸਤ ਵਿਚ ਸਰਗਰਮ ਅਤੇ ਅਖੀਰ ਤੱਕ ਸਰਗਰਮ ਸਿਆਸਤ ਦਾ ਹਿੱਸਾ ਰਹੇ। ਉਹਨਾਂ ਦੇ ਅੰਤਿਮ ਦਰਸ਼ਨਾਂ ਲਈ ਲੋਕ ਦੂਰੋਂ-ਦੂਰੋਂ ਪਹੁੰਚ ਰਹੇ ਹਨ। ਸਾਰੀਆਂ ਪਾਰਟੀਆਂ ਦੇ ਨੁਮਾਇੰਦੇ ਅੱਜ ਸਾਰੇ ਰਾਜਨੀਤਿਕ ਰੋਸੇ ਭੁੱਲਾ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਆਖਰੀ ਵਾਰ ਅਲਵਿਦਾ ਆਖਣ ਪਹੁੰਚੇ।



ਨਮ ਹੋ ਰਹੀਆਂ ਅੱਖਾਂ: ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ। ਉਹਨਾਂ ਦੇ ਜੱਦੀ ਪਿੰਡ ਬਾਦਲ ਵਿਚ ਕੱਲ੍ਹ ਉਹਨਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਹਨਾਂ ਦੇ ਸਮਰਥਕਾਂ ਦੀਆਂ ਅੱਖਾਂ ਨਮ ਹੋ ਰਹੀਆਂ ਸਨ। ਸੁਖਬੀਰ ਬਾਦਲ ਵੀ ਆਪਣੇ ਪਿਤਾ ਦੇ ਅੰਤਿਮ ਦਰਸ਼ਨਾਂ ਮੌਕੇ ਭਾਵੁਕ ਹੁੰਦੇ ਵਿਖਾਈ ਦਿੱਤੇ। ਮਨਪ੍ਰੀਤ ਬਾਦਲ ਵੀ ਇਸ ਮੌਕੇ ਆਪਣੇ ਪਰਿਵਾਰਿਕ ਦੁੱਖ ਵਿਚ ਸ਼ਰੀਕ ਹੋਏ ਅਤੇ ਭਾਵੁਕ ਹੋ ਰਹੇ ਸਨ। ਇਸ ਮੌਕੇ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ, ਬੀਬੀ ਜਗੀਰ ਕੌਰ, ਬੀਬੀ ਰਜਿੰਦਰ ਕੌਰ ਭੱਠਲ, ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਹਰਪਾਲ ਚੀਮਾ, ਅਸ਼ਵਨੀ ਸ਼ਰਮਾ, ਸ਼ਰਨਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਰੱਖੜਾ, ਬਸਪਾ ਆਗੂ ਜਸਬੀਰ ਸਿੰਘ ਗੜੀ, ਓਮ ਪ੍ਰਕਾਸ਼ ਚੋਟਾਲਾ, ਕੇਵਲ ਸਿੰਘ ਢਿੱਲੋਂ, ਪਰਮਜੀਤ ਸਿੰਘ ਸਰਨਾ, ਸੁਨੀਲ ਜਾਖੜ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਅਤੇ ਹੋਰ ਕਈ ਸਿਆਸੀ ਆਗੂ ਉਹਨਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਚੰਡੀਗੜ੍ਹ ਪਹੁੰਚ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ।




ਪ੍ਰਕਾਸ਼ ਸਿੰਘ ਬਾਦਲ ਦਾ ਸਿਆਸੀ ਸਫ਼ਰ: ਪੰਜਾਬ ਦੇ ਬਾਕੀ ਸਿਆਸਤਦਾਨਾਂ ਨਾਲੋਂ ਪ੍ਰਕਾਸ਼ ਸਿੰਘ ਬਾਦਲ ਵੱਡਾ ਸਿਆਸੀ ਤਜਰਬਾ ਰੱਖਦੇ ਸਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨਾਲ ਪੰਜਾਬ ਦੀ ਸਿਆਸਤ ਦਾ ਇਕ ਵੱਡਾ ਅਧਿਆਏ ਖਤਮ ਹੋ ਗਿਆ ਹੈ। 95 ਸਾਲ ਦੀ ਉਮਰ ਤੱਕ ਸਿਆਸਤ ਵਿੱਚ ਸਰਗਰਮ ਰਹਿਣ ਕਰਕੇ ਉਨ੍ਹਾਂ ਨੂੰ ਸਿਆਸਤ ਦਾ ਬਾਬਾ ਬੋਹੜ ਕਿਹਾ ਜਾਂਦਾ ਸੀ। ਉਹਨਾਂ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ 20 ਸਾਲ ਦੀ ਉਮਰ 'ਚ ਬਾਦਲ ਪਿੰਡ ਦੀ ਸਰਪੰਚੀ ਤੋਂ ਕੀਤੀ ਸੀ। 1947 ਜਦੋਂ ਦੇਸ਼ ਦੀ ਵੰਡ ਹੋਈ ਤਾਂ ਉਹਨਾਂ ਦੇ ਸਿਆਸੀ ਸਫ਼ਰ ਦਾ ਮੁੱਢ ਬੱਝਾ। ਪੰਜਾਬ ਦੇ ਹੁਣ ਤੱਕ ਦੇ 17 ਮੁੱਖ ਮੰਤਰੀਆਂ ਵਿੱਚੋਂ ਪ੍ਰਕਾਸ਼ ਸਿੰਘ ਬਾਦਲ ਨੂੰ 43 ਸਾਲ ਦੀ ਉਮਰ ਵਿੱਚ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਅਤੇ 82 ਸਾਲ ਦੀ ਉਮਰ ਵਿੱਚ ਸਭ ਤੋਂ ਵੱਡੀ ਉਮਰ ਦੇ ਮੁੱਖ ਮੰਤਰੀ ਹੋਣ ਦਾ ਮਾਣ ਹਾਸਲ ਹੈ। ਉਹ ਪਹਿਲੀ ਵਾਰ 1970 ਵਿੱਚ ਅਤੇ ਆਖਰੀ ਵਾਰ 2012 ਵਿੱਚ ਮੁੱਖ ਮੰਤਰੀ ਬਣੇ ਸਨ। ਉਹ 2017 ਤੱਕ ਆਖਰੀ ਵਾਰ ਮੁੱਖ ਮੰਤਰੀ ਰਹੇ।


ਇਹ ਵੀ ਪੜ੍ਹੋ: Parkash Singh Badal: ਰਸੂਖਦਾਰ ਸੀ ਪਰਕਾਸ਼ ਸਿੰਘ ਬਾਦਲ ਦਾ ਸਿਆਸੀ ਕੱਦ, ਕਹਿੰਦੇ ਕਹਾਉਂਦੇ ਲੀਡਰ ਵੀ ਝਕਾਉਂਦੇ ਸੀ ਬਾਦਲ ਅੱਗੇ ਸਿਰ

ETV Bharat Logo

Copyright © 2024 Ushodaya Enterprises Pvt. Ltd., All Rights Reserved.