ETV Bharat / state

ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲਾ: ਭਾਰਤ ਭੂਸ਼ਣ ਆਸ਼ੂ ਦੇ PA ਇੰਦੀ ਦੀ ਸੁਪਰੀਮ ਕੋਰਟ ਨੇ ਅਗਾਊਂ ਜ਼ਮਾਨਤ ਕੀਤੀ ਰੱਦ

author img

By

Published : Dec 2, 2022, 9:23 PM IST

Supreme Court cancels Indrajit Singh Indi bail
Supreme Court cancels Indrajit Singh Indi bail

ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ਵਿੱਚ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਇੰਦਰਜੀਤ ਸਿੰਘ ਇੰਦੀ ਦੀ ਸੁਪਰੀਮ ਕੋਰਟ ਨੇ ਅਗਾਊਂ ਜ਼ਮਾਨਤ ਰੱਦ ਕਰ ਦਿੱਤੀ ਹੈ। Supreme Court cancels Indrajit Singh Indi bail

ਲੁਧਿਆਣਾ: ਟੈਂਡਰ ਘੁਟਾਲਿਆਂ ਮਾਮਲੇ ਨੂੰ ਲੈ ਕੇ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਇੰਦਰਜੀਤ ਸਿੰਘ ਇੰਦੀ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ, ਉਸ ਦੀ ਜ਼ਮਾਨਤ ਅਰਜ਼ੀ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਲੁਧਿਆਣਾ ਜ਼ਿਲ੍ਹਾ ਅਦਾਲਤ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਵੀ ਇੰਦੀ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ ਸੀ। Supreme Court cancels Indrajit Singh Indi bail

ਕੇਸ ਵਿੱਚ ਸ਼ੱਕੀ ਤੌਰ ਉੱਤੇ ਨਾਮਜ਼ਦ:- ਜਿਸ ਤੋਂ ਬਾਅਦ ਉਸ ਨੇ ਸੁਪਰੀਮ ਕੋਰਟ ਪਹੁੰਚ ਕੀਤੀ ਸੀ ਅਤੇ ਸੁਪਰੀਮ ਕੋਰਟ ਨੇ ਵੀ ਹੁਣ ਉਸ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਮਾਮਲਾ ਵਿਜੀਲੈਂਸ ਦੇ ਕੋਲ ਹੈ ਅਤੇ ਇਸ ਮਾਮਲੇ ਦੇ ਵਿੱਚ ਵਿਜੀਲੈਂਸ ਨੇ ਤਿੰਨ ਮੁਲਜ਼ਮਾਂ ਦੇ ਖ਼ਿਲਾਫ਼ ਚਲਾਨ ਵੀ ਪੇਸ਼ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਇੰਦੀ ਦੀਆਂ ਰਿਹਾਇਸ਼ਾਂ ਉੱਤੇ ਜਾਕੇ ਦਬਿਸ਼ ਵੀ ਦਿੱਤੀ ਗਈ ਸੀ। ਦਰਅਸਲ ਇਕ ਸੀਸੀਟੀਵੀ ਫੁਟੇਜ਼ ਵਿਚ ਇੰਦੀ ਇਕ ਬੈਗ ਲੈ ਜਾਂਦਾ ਹੋਇਆ ਵਿਖਾਈ ਦਿੱਤਾ ਸੀ, ਜਿਸ ਕਰਕੇ ਵਿਜੀਲੈਂਸ ਨੂੰ ਉਸ ਦੀ ਇਸ ਕੇਸ ਵਿੱਚ ਮੌਜੂਦਗੀ ਸ਼ੱਕੀ ਲੱਗੇ ਅਤੇ ਉਸ ਨੂੰ ਇਸ ਕੇਸ ਵਿਚ ਨਾਮਜ਼ਦ ਕੀਤਾ ਗਿਆ ਸੀ।

ਕਬਿਲੇਗੋਰ ਹੈ ਇਸ ਮਾਮਲੇ ਦੇ ਵਿਚ ਇੰਦਰਜੀਤ ਇੰਦੀ ਨੂੰ ਭਗੌੜਾ ਕਰਾਰ ਦੇਣ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਵਿਜੀਲੈਂਸ ਵੱਲੋਂ ਮੀਨੂ ਮਲਹੋਤਰਾ ਅਤੇ ਇੰਦੀ ਨੂੰ ਲਗਾਤਾਰ ਗ੍ਰਿਫਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਮਾਮਲੇ ਵਿਚ ਨਾਮਜ਼ਦ ਬਾਕੀ ਮੁਲਜ਼ਮਾਂ ਨੂੰ 24 ਦਸੰਬਰ ਤੱਕ ਪੇਸ਼ ਹੋਣ ਲਈ ਕਿਹਾ ਗਿਆ ਹੈ।

ਵਿਜੀਲੈਂਸ ਲਗਾਤਾਰ ਇਨ੍ਹਾਂ ਮੁਲਜ਼ਮਾਂ ਦੇ ਟਿਕਾਣਿਆਂ ਤੇ ਛਾਪੇਮਾਰੀ ਕਰ ਰਹੀ ਹੈ ਅਤੇ ਇਨ੍ਹਾਂ ਦੀਆਂ ਜਾਇਦਾਦਾਂ ਨੂੰ ਅਟੈਚ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਚੁੱਕੀ ਹੈ ਬੀਤੇ ਦਿਨੀਂ ਵਿਜੀਲੈਸ ਦੀਆਂ ਟੀਮਾਂ ਵੱਲੋਂ ਇਨ੍ਹਾਂ ਦੀਆਂ ਜਾਇਦਾਦਾਂ ਦਾ ਮੁਲੰਕਣ ਕਰਕੇ ਉਹਨਾਂ ਦਾ ਵੇਰਵਾ ਇਕੱਠਾ ਕੀਤਾ ਗਿਆ ਹੈ ਤਾਂ ਕਿ ਜੇਕਰ ਇਹ ਵਿਜੀਲੈਂਸ ਅੱਗੇ ਪੇਸ਼ ਨਹੀਂ ਹੁੰਦੇ ਤਾਂ ਇਨ੍ਹਾਂ ਦੀਆਂ ਜਾਇਦਾਦਾਂ ਨੂੰ ਅਟੇਚ ਕਰਨਾ ਸ਼ੁਰੂ ਕਰ ਦਿੱਤਾ ਜਾਵੇਗਾ।

ਪੂਰਾ ਮਾਮਲਾ ਕੀ ਸੀ ? ਦਰਅਸਲ ਇਹ ਪੂਰਾ ਮਾਮਲਾ ਉਦੋਂ ਉਜਾਗਰ ਹੋਇਆ ਸੀ ਜਦੋਂ ਸਾਬਕਾ ਸਰਕਾਰ ਵੇਲੇ ਅਨਾਜ ਦੀ ਢੋਆ-ਢੁਆਈ ਦੇ ਵਿਚ ਵਿਜੀਲੈਂਸ ਵੱਲੋਂ ਕਥਿਤ ਬੇਨਿਯਮੀਆਂ ਪਈਆਂ ਗਈਆਂ ਸਨ। ਆਪਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਅਤੇ ਠੇਕੇ ਦਵਾਉਣ ਲਈ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ ਸਨ, ਢੋਆ-ਢੁਆਈ ਦੇ ਲਈ ਟਰੱਕਾਂ ਦੇ ਨੰਬਰ ਦੀ ਥਾਂ ਮੋਟਰ ਸਾਈਕਲਾਂ ਦੇ ਨੰਬਰ ਟੈਂਡਰ ਦੇ ਵਿੱਚ ਦਿੱਤੇ ਗਏ ਸਨ। ਇਸ ਮਾਮਲੇ ਦੇ ਵਿਚ ਹੁਣ ਤੱਕ ਸਾਬਕਾ ਖੁਰਾਕ ਸਪਲਾਈ ਮੰਤਰੀ ਸਣੇ 4 ਗ੍ਰਿਫਤਾਰੀਆਂ ਹੋ ਚੁਕੀਆਂ ਨੇ ਅਤੇ ਤਿੰਨ ਦੇ ਖ਼ਿਲਾਫ਼ ਵਿਜੀਲੈਂਸ ਅਪਣਾ ਅਦਾਲਤ ਵਿੱਚ ਚਲਾਨ ਨਾ ਪੇਸ਼ ਕਰ ਚੁੱਕੀ ਹੈ।

ਇਹ ਵੀ ਪੜੋ:- ਕੈਪਟਨ ਤੇ ਜਾਖੜ ਦਾ ਭਾਜਪਾ 'ਚ ਕੌਮੀ ਕਾਰਜਕਾਰਨੀ ਮੈਂਬਰ ਨਿਯੁਕਤ ਹੋਣ 'ਤੇ ਭਖੀ ਸਿਆਸਤ

ETV Bharat Logo

Copyright © 2024 Ushodaya Enterprises Pvt. Ltd., All Rights Reserved.