ETV Bharat / state

Sutlej Yamuna Link Canal Dispute: SYL ਨਹਿਰ 'ਤੇ ਸਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ, ਕਿਹਾ- ਰਾਜਨੀਤੀ ਨਾ ਕਰੋ, ਤੁਸੀਂ ਕਾਨੂੰਨ ਤੋਂ ਉੱਪਰ ਨਹੀਂ ਹੋ

author img

By ETV Bharat Punjabi Team

Published : Oct 4, 2023, 2:10 PM IST

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਐੱਸਵਾਈਐੱਲ ਦੇ ਮੁੱਦੇ 'ਤੇ ਸਿਆਸਤ ਨਾ ਕਰਨ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਜਲਦ ਹੱਲ ਕੱਢਣ ਨੂੰ ਆਖਿਆ ਹੈ। (Sutlej Yamuna Link Canal Dispute)

SYL 'ਤੇ ਸੁਪਰੀਮ ਕਰੋਟ ਸਖ਼ਤ, ਪੰਜਾਬ ਸਰਕਾਰ ਨੂੰ ਲਗਾਈ ਫਟਕਾਰ, ਕੀ ਹੁਣ ਪੰਜਾਬ 'ਚ ਬਣੇਗੀ ਐੱਸ.ਵਾਈ.ਐੱਲ?
SYL 'ਤੇ ਸੁਪਰੀਮ ਕਰੋਟ ਸਖ਼ਤ, ਪੰਜਾਬ ਸਰਕਾਰ ਨੂੰ ਲਗਾਈ ਫਟਕਾਰ, ਕੀ ਹੁਣ ਪੰਜਾਬ 'ਚ ਬਣੇਗੀ ਐੱਸ.ਵਾਈ.ਐੱਲ?

ਚੰਡੀਗੜ੍ਹ: ਐਸਵਾਈਐੱਲ ਨਹਿਰ ਦਾ ਵਿਵਾਦ ਲਗਾਤਾਰ ਬਰਕਰਾਰ ਹੈ। ਐੱਸਵਾਈਐੱਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫ਼ਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ 'ਤੇ ਸਿਆਸਤ ਨਾ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਸਖ਼ਤ ਹੁਕਮ ਜਾਰੀ ਕਰਨ ਲਈ ਮਜਬੂਰ ਨਾ ਕੀਤਾ ਜਾਵੇ।

ਕੇਂਦਰ ਦੀ ਮਦਦ ਕਰੇ ਪੰਜਾਬ ਸਰਕਾਰ: ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਐਸਵਾਈਐਲ ਨਹਿਰ ਬਣਾਉਣ ਦੀ ਪ੍ਰਕਿਰਿਆ ਬਾਰੇ ਸਰਵੇਖਣ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਇੰਨਾ ਹੀ ਨਹੀਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਸਰਵੇਖਣ ਦੀ ਪ੍ਰਕਿਰਿਆ ਵਿੱਚ ਕੇਂਦਰ ਸਰਕਾਰ ਦੀ ਮਦਦ ਕਰੇ।

ਸੁਪਰੀਮ ਕੋਰਟ ਦੀ ਕੇਂਦਰ ਨੂੰ ਸਲਾਹ: ਐੱਸ.ਵਾਈ.ਐੱਲ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਦੋਵਾਂ ਸੂਬੀਆਂ ਵਿਚਾਲੇ ਚੱਲ ਰਹੇ ਇਸ ਵਿਵਾਦ ਨੂੰ ਸੁਲਝਾਉਣ ਲਈ ਪਹਿਲ ਕਰੇ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ ਐਸਵਾਈਐਲ ਨਹਿਰ ਬਣਾਉਣ ਦੀ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ, ਇਸ ਲਈ ਪੰਜਾਬ ਨੂੰ ਵੀ ਇਸ ਸਮੱਸਿਆ ਦਾ ਹੱਲ ਲੱਭਣ ਲਈ ਕੰਮ ਕਰਨਾ ਚਾਹੀਦਾ ਹੈ।

ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਚੱਲ ਰਹੇ ਇਸ ਵਿਵਾਦ ਦਾ ਹੱਲ ਲੱਭਣ ਦੀ ਦਿਸ਼ਾ 'ਚ ਕੰਮ ਕਰ ਰਹੇ ਹਾਂ। ਸਾਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਵੀ ਇਸ ਦਿਸ਼ਾ 'ਚ ਕੰਮ ਕਰੇਗੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿੱਚ ਐਸਵਾਈਐਲ ਨਹਿਰ ਦੇ ਨਿਰਮਾਣ ਦੀ ਮੌਜੂਦਾ ਸਥਿਤੀ ਬਾਰੇ ਵੀ ਰਿਪੋਰਟ ਮੰਗੀ ਹੈ। ਸੁਪਰੀਮ ਕੋਰਟ ਜਨਵਰੀ 2024 ਦੇ ਦੂਜੇ ਹਫ਼ਤੇ ਇਸ ਮਾਮਲੇ ਦੀ ਸੁਣਵਾਈ ਕਰੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.