ETV Bharat / state

Terror Alert In Punjab ਪੰਜਾਬ ਵਿੱਚ ਅੱਤਵਾਦੀ ਹਮਲੇ ਦਾ ਅਲਰਟ, ਗੁਰਪਤਵੰਤ ਪਨੂੰ ਨੇ ਵੀ ਦਿੱਤੀ ਧਮਕੀ

author img

By

Published : Aug 21, 2022, 10:07 AM IST

Updated : Aug 21, 2022, 10:43 AM IST

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੋਹਾਲੀ (PM Modi will visit in Punjab) ਦੌਰੇ ਤੋਂ ਪਹਿਲਾਂ ਪੰਜਾਬ ਵਿੱਚ ਅੱਤਵਾਦੀ ਹਮਲੇ (Terror Alert In Punjab) ਨੂੰ ਲੈ ਕੇ ਅਲਰਟ ਜਾਰੀ ਹੈ। ਕੇਂਦਰੀ ਖੁਫੀਆ ਏਜੰਸੀਆਂ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਇਨਪੁਟ ਭੇਜਿਆ ਹੈ। ਇਸ ਮਾਮਲੇ ਨੂੰ ਲੈ ਕੇ SFJ ਮੁੱਖੀ ਗੁਰਪਤਵੰਤ ਸਿੰਘ ਪਨੂੰ ਨੇ ਵੀਡੀਓ ਜਾਰੀ ਕਰ ਕੇ ਧਮਕੀ ਦਿੱਤੀ ਹੈ।

Terror Alert In Punjab, PM Modi will visit in Punjab
Terror Alert In Punjab

ਚੰਡੀਗੜ੍ਹ: ਪਾਕਿਸਤਤਾਨ ਦੀ ਖੁਫੀਆ ਏਜੰਸੀ ISI ਚੰਡੀਗੜ੍ਹ ਅਤੇ ਮੋਹਾਲੀ ਨੂੰ ਦਹਿਲਾਉਣ ਦੀ ਫਿਰਾਕ ਵਿੱਚ ਹੈ। ਇਸ ਦੀ ਜਾਣਕਾਰੀ ਕੇਂਦਰੀ ਖੁਫੀਆ ਏਜੰਸੀਆਂ ਨੇ ਪੰਜਾਬ ਸਰਕਾਰ ਨੂੰ ਦਿੱਤੀ ਹੈ। ਇਸ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi will visit in Punjab) ਦੇ ਮੋਹਾਲੀ ਦੌਰੇ ਤੋਂ ਪਹਿਲਾਂ ਪੰਜਾਬ ਵਿੱਚ (Terror Alert In Punjab) ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ।


ਕੇਂਦਰੀ ਖੁਫੀਆ ਏਜੰਸੀਆਂ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਇਨਪੁਟ ਭੇਜ ਦਿੱਤੇ ਹਨ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪਲਾਨਿੰਗ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਮੋਹਾਲੀ ਆ ਰਹੇ ਹਨ। ਇੱਥੇ ਉਹ ਟਾਟਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ। ਇਸ ਦੇ ਮੱਦੇਨਜ਼ਰ ਸੁਰੱਖਿਆ (terrorist target chandigarh and mohali) ਬਲਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ।



ਗੁਰਪਤਵੰਤ ਸਿੰਘ ਪੰਨੂ ਨੇ ਦਿੱਤੀ ਧਮਕੀ: ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 24 ਅਗਸਤ ਨੂੰ ਮੋਹਾਲੀ ਫੇਰੀ ਤੋਂ ਪਹਿਲਾਂ ਇੱਕ ਵੀਡੀਓ ਜਾਰੀ ਕਰਕੇ ਚੇਤਾਵਨੀ ਦਿੱਤੀ ਹੈ। ਉਸ ਨੇ ਕਿਹਾ, "ਪਹਿਲਾਂ ਵੀ ਅਸੀਂ ਪੰਜਾਬ ਤੋਂ ਪ੍ਰਧਾਨ ਮੰਤਰੀ ਨੂੰ ਵਾਪਸ ਮੋੜਿਆ ਸੀ, ਇਸ ਵਾਰ ਵੀ ਪ੍ਰਧਾਨ ਮੰਤਰੀ (Gurpatwant Pannu Threatened to Modi) ਨੂੰ ਵਾਪਸ ਕਰਾਂਗੇ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਪੰਜਾਬ 'ਚ ਰੈਫਰੈਂਡਮ ਕਰਵਾਉਣਗੇ, ਸਾਡੇ ਵਰਕਰ ਪੰਜਾਬ ਮੋਹਾਲੀ ਪਹੁੰਚ ਚੁੱਕੇ ਹਨ। ਪੰਜਾਬ ਵਿੱਚ ਪ੍ਰੋਪੇਲਡ ਗਰਨੇਡ ਵੀ ਚੱਲਦੇ ਹਨ ਅਤੇ ਰੈਫਰੈਂਡਮ ਵੀ।"

ਦਿੱਲੀ ਵਿੱਚ ਫੜ੍ਹੇ ਅੱਤਵਾਦੀਆਂ ਵਲੋਂ ਖੁਲਾਸਾ: ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਦਿੱਲੀ ਤੋਂ 4 ਅੱਤਵਾਦੀਆਂ ਨੂੰ ਫੜਿਆ ਸੀ। ਇਨ੍ਹਾਂ ਵਿੱਚ ਦੀਪਕ, ਮੋਗਾ, ਸੰਨੀ ਈਸਾਪੁਰ, ਸੰਦੀਪ ਸਿੰਘ ਅਤੇ ਵਿਪਨ ਜਾਖੜ ਸ਼ਾਮਲ ਸਨ। ਇਹ ਚਾਰੋਂ ਕੈਨੇਡਾ 'ਚ ਬੈਠੇ ਗੈਂਗਸਟਰ ਅਰਸ਼ ਡੱਲਾ ਅਤੇ ਆਸਟ੍ਰੇਲੀਆ 'ਚ ਬੈਠੇ ਗੁਰਜੰਟਾ ਜੰਟਾ ਦੇ ਸੰਪਰਕ 'ਚ ਸਨ। ਪੁੱਛਗਿੱਛ ਦੌਰਾਨ ਉਸ ਨੇ ਖੁਲਾਸਾ ਕੀਤਾ ਸੀ ਕਿ ਦਿੱਲੀ ਅਤੇ ਮੋਗਾ ਦੇ ਨਾਲ-ਨਾਲ ਮੋਹਾਲੀ ਵੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹੈ। ਪੁਲਿਸ ਨੂੰ ਪੁੱਛਗਿੱਛ ਦੌਰਾਨ ਟਾਰਗੇਟ ਕਿਲਿੰਗ ਦੀ ਜਾਣਕਾਰੀ ਮਿਲੀ। ਇਸ ਤੋਂ ਪਹਿਲਾਂ, 14 ਅਗਸਤ ਨੂੰ ਵੀ ਪੰਜਾਬ ਪੁਲਿਸ ਨੇ ਇਸ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਦਾ ਸਮਰਥਨ ਪ੍ਰਾਪਤ ਅੱਤਵਾਦੀ ਮਾਡਿਊਲ ਕਰਾਰ ਦਿੱਤਾ ਸੀ। ਪੰਜਾਬ ਦੇ ਡੀਜੀਪੀ ਵਲੋਂ ਟਵਿੱਟਰ ਉੱਤੇ ਇਸ ਸਬੰਧੀ ਜਾਣਕਾਰੀ ਵੀ ਦਿੱਤੀ ਗਈ ਸੀ।





10 ਨੇਤਾਵਾਂ ਅਤੇ ਅਧਿਕਾਰੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ: ਪੰਜਾਬ 'ਚ ਨੇਤਾ ਅਤੇ ਅਧਿਕਾਰੀ ਵੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹਨ। ਇਨ੍ਹਾਂ ਵਿੱਚ ਸਾਬਕਾ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ, ਸਾਬਕਾ ਮੰਤਰੀ ਗੁਰਕੀਰਤ ਕੋਟਲੀ, ਵਿਜੇਇੰਦਰ ਸਿੰਗਲਾ ਅਤੇ ਪਰਮਿੰਦਰ ਪਿੰਕੀ ਦੇ ਨਾਮ ਪ੍ਰਮੁੱਖ ਹਨ। ਕੇਂਦਰੀ ਖੁਫੀਆ ਏਜੰਸੀ ਨੇ ਪੰਜਾਬ ਪੁਲਿਸ ਨੂੰ 10 ਵਿਅਕਤੀਆਂ ਦੀ ਸੂਚੀ ਭੇਜੀ ਸੀ। ਜਿਸ ਤੋਂ ਬਾਅਦ ਇਨ੍ਹਾਂ ਸਾਰਿਆਂ ਦੀ ਸੁਰੱਖਿਆ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ।



29 ਮਈ ਨੂੰ ਕੀਤਾ ਗਿਆ ਸੀ ਮੂਸੇਵਾਲਾ ਦਾ ਕਤਲ: ਕਾਬਿਲੇਗੌਰ ਹੈ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ (Sidhu Moose wala murder) ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi singer Sidhu Moosewala murder) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।



ਇਹ ਵੀ ਪੜ੍ਹੋ:ਮਾਨ ਸਰਕਾਰ ਨੂੰ ਘੇਰਨ ਲਈ ਪੰਜਾਬ ਕਾਂਗਰਸ ਦੇ ਵੱਡੇ ਐਲਾਨ

Last Updated : Aug 21, 2022, 10:43 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.