ਚੰਡੀਗੜ੍ਹ: ਮੋਹਾਲੀ ਵਿੱਚ ਪੁਲਿਸ ਨੇ ਖਾਲਿਸਤਾਨ ਟਾਈਗਰ ਫੋਰਸ ਦੇ ਅੱਤਵਾਦੀ (Khalistan Tiger Force) ਅਰਸ਼ਦੀਪ ਡੱਲਾ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਅੱਤਵਾਦੀ ਅਰਸ਼ ਡੱਲਾ ਦੇ ਇਹ ਗੁਰਗੇ ਆਪਣੇ ਲੀਡਰ ਅਰਸ਼ ਡੱਲੇ ਦੇ ਕਹੇ ਮੁਤਾਬਿਕ ਇੱਕ ਸ਼ਖ਼ਸ ਨੂੰ ਫਿਰੌਤੀ ਲਈ ਧਮਕਾਉਣ ਆਏ ਸਨ। ਗ੍ਰਿਫ਼ਤਾਰ ਕੀਤੇ ਇਨ੍ਹਾਂ ਮੁਲਜ਼ਮਾਂ ਦੀ ਪਹਿਚਾਣ ਨਵਦੀਪ ਸਿੰਘ ਉਰਫ ਦੀਪਾ ਵਾਸੀ ਪਿੰਡ ਢੁੱਡੀਕੇ (ਮੋਗਾ) ਅਤੇ ਸੌਰਭ ਕੁਮਾਰ ਉਰਫ ਸਾਬੀ ਵਾਸੀ (ਲੁਧਿਆਣਾ) ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਥਾਣਾ ਸਦਰ ਖਰੜ ਵਿੱਚ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਹਿਸਟਰੀ ਸ਼ੀਟਰ ਨੇ ਮੁਲਜ਼ਮ: ਗੁਪਤ ਸੂਚਨਾ ਦੇ ਅਧਾਰ ਉੱਤੇ ਕਾਬੂ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਉੱਤੇ ਪਹਿਲਾਂ ਵੀ ਮੋਗਾ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਈ ਮਾਮਲੇ ਦਰਜ ਹਨ ਅਤੇ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਹਿਸਟਰੀ ਸ਼ੀਟਰ (Accused history sheeter) ਹਨ। ਮੀਡੀਆ ਰਿਪੋਰਟਾਂ ਮੁਤਾਬਿਕ ਪੁਲਿਸ ਨੇ ਪਹਿਲਾਂ ਹੀ ਦੋਵਾਂ ਮੁਲਜ਼ਮਾਂ ਉੱਤੇ ਨਜ਼ਰ ਰੱਖੀ ਸੀ। ਸੋਮਵਾਰ ਰਾਤ ਪੁਲਿਸ ਨੂੰ ਦੋਵੇਂ ਮੁਲਜ਼ਮਾਂ ਦੇ ਪਿੰਡ ਖਾਨਪੁਰ ਦੇ ਕੈਪਟਨ ਚੌਕ ਨੇੜੇ ਘੁੰਮਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਮੌਕੇ ’ਤੇ ਜਾ ਕੇ ਦੋਵਾਂ ਕੋਲੋਂ ਪੁੱਛਗਿੱਛ ਕੀਤੀ ਤਾਂ ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ (Pistol and four cartridges recovered) ਇੱਕ 32 ਬੋਰ ਦਾ ਪਿਸਤੌਲ ਅਤੇ ਚਾਰ ਕਾਰਤੂਸ ਬਰਾਮਦ ਕੀਤੇ ਗਏ।
- CM Mann Letter to Governor: ਮੁੱਖ ਮੰਤਰੀ ਭਗਵੰਤ ਮਾਨ ਦਾ ਰਾਜਪਾਲ ਨੂੰ ਜਵਾਬ, ਕਿਹਾ- 50 ਨਹੀਂ 47 ਹਜ਼ਾਰ ਕਰੋੜ ਦਾ ਕਰਜ਼ਾ, ਪਿਛਲੀਆਂ ਸਰਕਾਰਾਂ ਦਾ ਵਿਆਜ ਕਰ ਰਹੇ ਅਦਾ
- India Canada Dispute: ਭਾਰਤ ਦਾ ਕੈਨੇਡਾ ਖ਼ਿਲਾਫ਼ ਇੱਕ ਹੋਰ ਐਕਸ਼ਨ, 40 ਹੋਰ ਡਿਪਲੋਮੈਟਾਂ ਨੂੰ ਭਾਰਤ ਛੱਡਣ ਲਈ ਕਿਹਾ, 10 ਅਕਤੂਬਰ ਤੱਕ ਦਾ ਦਿੱਤਾ ਸਮਾਂ
- Stud Farming In Punjab : ਘੋੜਿਆਂ 'ਚ ਗਲੈਂਡਰ ਬਿਮਾਰੀ ਤੋਂ ਡਰੀ ਪੰਜਾਬ ਸਰਕਾਰ ਨੇ ਚੁੱਕਿਆ ਸਖ਼ਤ ਕਦਮ, ਵਪਾਰੀਆਂ ਦਾ ਹੋ ਰਿਹਾ ਲੱਖਾਂ ਦਾ ਨੁਕਸਾਨ, ਖ਼ਾਸ ਰਿਪੋਰਟ
ਹੋਰ ਵੀ ਖ਼ੁਲਾਸੇ ਹੋਣ ਦੀ ਉਮੀਦ: ਸੂਤਰਾਂ ਮੁਤਾਬਿਕ ਕਿਹਾ ਜਾ ਰਿਹਾ ਕਿ ਵਿਦੇਸ਼ ਵਿੱਚ ਬੈਠਾ ਅੱਤਵਾਦੀ ਅਰਸ਼ ਡੱਲਾ ਪਹਿਲਾਂ ਵੀ ਪੰਜਾਬ ਵਿੱਚ ਗੈਰ-ਕਾਨੂੰਨੀ ਕਾਰਵਾਈਆਂ ਨੂੰ ਅੰਜਾਮ ਆਪਣੇ ਗੁਰਗਿਆਂ ਰਾਹੀਂ ਦਿਵਾਉਂਦਾ ਰਹਿੰਦਾ ਹੈ। ਇਸ ਵਾਰ ਵੀ ਦੋਵੇਂ ਮੁਲਜ਼ਮ ਨਵਦੀਪ ਸਿੰਘ ਉਰਫ ਦੀਪਾ ਅਤੇ ਸੌਰਭ ਕੁਮਾਰ ਉਰਫ ਸਾਬੀ, ਅੱਤਵਾਦੀ ਅਰਸ਼ ਡੱਲਾ ਦੇ ਕਹਿਣ ਉੱਤੇ ਹੀ ਰੰਗਦਾਰੀ ਨਾ ਦੇਣ ਉੱਤੇ ਕਿਸੇ ਸ਼ਖ਼ਸ ਨੂੰ ਧਮਕਾਉਣ ਲਈ ਗਏ ਸਨ ਪਰ ਇਸ ਦੌਰਾਨ ਪੁਲਿਸ ਨੇ ਚੌਕਸੀ ਵਰਤਦਿਆਂ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਖ਼ੁਲਾਸੇ ਹੋਣ ਦੀ ਉਮੀਦ ਹੈ।