ETV Bharat / state

Picture of Sri Harmandir Sahib: ਪੰਜਾਬ ਸਿਵਲ ਸਕੱਤਰੇਤ 'ਚ ਲਗਾਈ ਗਈ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸੀਐੱਮ ਮਾਨ ਨੇ ਕੀਤੀ ਲੋਕਾਂ ਨੂੰ ਸਮਰਪਿਤ

author img

By ETV Bharat Punjabi Team

Published : Oct 4, 2023, 3:20 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਵੱਡ-ਆਕਾਰੀ ਤਸਵੀਰ (Picture of Sri Harmandir Sahib) ਲੋਕਾਂ ਨੂੰ ਸਮਰਪਿਤ ਕੀਤੀ। ਇਸ 29 ਫੁੱਟ ਲੰਮੀ ਅਤੇ 11 ਫੁੱਟ ਉੱਚੀ ਤਸਵੀਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਲਗਾਇਆ ਗਿਆ ਹੈ।

The Chief Minister dedicated a large-sized picture of Sri Harmandir Sahib to the people at Sifti's house at Punjab Civil Secretariat-1.
Picture of Sri Harmandir Sahib: ਪੰਜਾਬ ਸਿਵਲ ਸਕੱਤਰੇਤ 'ਚ ਲਗਾਈ ਗਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ,ਸੀਐੱਮ ਮਾਨ ਨੇ ਤਸਵੀਰ ਕੀਤੀ ਲੋਕਾਂ ਨੂੰ ਸਮਰਪਿਤ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਨਵੀਂ ਲੱਗੀ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਪੰਜਾਬ ਸਿਵਲ ਸਕੱਤਰੇਤ (Punjab Civil Secretariat) ਵਿੱਚ ਦਹਾਕਿਆਂ ਪਹਿਲਾਂ ਲੱਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੀ ਤਸਵੀਰ ਦੀ ਥਾਂ ਹੁਣ ਇਹ 29 ਫੁੱਟ ਲੰਮੀ ਤੇ 11 ਫੁੱਟ ਉੱਚੀ ਤਸਵੀਰ ਲਗਾਈ ਗਈ ਹੈ। ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਕਈ ਤਸਵੀਰਾਂ ਮੁੱਖ ਮੰਤਰੀ ਨੂੰ ਦਿਖਾਈਆਂ ਸਨ, ਜਿਨ੍ਹਾਂ ਵਿੱਚੋਂ ਇਸ ਤਸਵੀਰ ਦੀ ਚੋਣ ਕੀਤੀ ਗਈ। ਇਹ ਤਸਵੀਰ ਵਿਸ਼ੇਸ਼ ਟਰਾਂਸਲਿਟ ਸ਼ੀਟ ਉੱਤੇ ਛਪੀ (picture is printed on a special translit sheet) ਹੈ ਅਤੇ ਤਸਵੀਰ ਨੂੰ ਰੁਸ਼ਨਾਉਣ ਲਈ ਇਸ ਦੇ ਪਿੱਛੇ 150 ਐੱਲ.ਈ.ਡੀ. ਲਾਈਟਾਂ ਲਗਾਈਆਂ ਗਈਆਂ ਹਨ।

  • ਸਿਵਲ ਸਕੱਤਰੇਤ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਫੋਟੋ ਲਗਾਈ ਗਈ ਹੈ...ਤਾਂ ਜੋ ਸਕੱਤਰੇਤ ਵਿੱਚ ਕੰਮ ਕਰਨ ਵਾਲੇ ਮੁਲਾਜ਼ਮ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਜੀ ਦੇ ਫ਼ਲਸਫ਼ਿਆਂ ਤੋਂ ਸਿੱਖਿਆ ਤੇ ਸੇਧ ਲੈ ਕੇ ਆਪਣੇ ਕੰਮਕਾਜ 'ਤੇ ਲੱਗਣ...ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਲਈ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ… pic.twitter.com/GZWNdfnbZ8

    — Bhagwant Mann (@BhagwantMann) October 4, 2023 " class="align-text-top noRightClick twitterSection" data=" ">

ਸਥਾਨ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ: ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਪੰਜਾਬੀਆਂ ਖ਼ਾਸ ਤੌਰ ਉੱਤੇ ਸਿੱਖਾਂ ਲਈ ਦੁਨੀਆਂ ਦਾ ਸਭ ਤੋਂ ਪਵਿੱਤਰ ਸਥਾਨ ਹੈ ਅਤੇ ਇਹ ਸਥਾਨ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਇਹ ਪਾਵਨ ਸਥਾਨ ਪੰਜਾਬ ਦੇ ਲੋਕਾਂ ਨੂੰ ਹਮੇਸ਼ਾ ਤੋਂ ਆਪਣੇ ਫ਼ਰਜ਼ ਪੂਰੇ ਸਮਰਪਣ ਅਤੇ ਦਿਆਨਤਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh maan ) ਨੇ ਕਿਹਾ ਕਿ ਉਹ ਅੱਜ ਇੱਥੇ ਸਿਰਫ਼ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕਰਨ ਲਈ ਨਹੀਂ ਆਏ, ਸਗੋਂ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਆਏ ਹਨ, ਜੋ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਬਲ ਬਖ਼ਸ਼ ਰਿਹਾ ਹੈ।

ਸਿਵਲ ਸਕੱਤਰੇਤ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਫੋਟੋ ਲਗਾਈ ਗਈ ਹੈ...ਤਾਂ ਜੋ ਸਕੱਤਰੇਤ ਵਿੱਚ ਕੰਮ ਕਰਨ ਵਾਲੇ ਮੁਲਾਜ਼ਮ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਜੀ ਦੇ ਫ਼ਲਸਫ਼ਿਆਂ ਤੋਂ ਸਿੱਖਿਆ ਤੇ ਸੇਧ ਲੈ ਕੇ ਆਪਣੇ ਕੰਮਕਾਜ 'ਤੇ ਲੱਗਣ...ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਲਈ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ਨੂੰ ਗੁਰੂ ਸਹਿਬਾਨ ਸਹੀ ਸੋਚ ਤੇ ਸਹੀ ਫ਼ੈਸਲੇ ਲੈਣ ਦੀ ਤਾਕਤ ਬਖ਼ਸ਼ਦੇ ਰਹਿਣ..ਭਗਵੰਤ ਸਿੰਘ ਮਾਨ,ਮੁੱਖ ਮੰਤਰੀ,ਪੰਜਾਬ

ਦੱਸ ਦਈਏ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਨਵੀਂ ਲੱਗੀ ਤਸਵੀਰ 29 ਫੁੱਟ ਲੰਮੀ ਅਤੇ 11 ਫੁੱਟ ਉੱਚੀ ਹੈ,ਜਿਸ ਨੂੰ 150 ਐਲ.ਈ.ਡੀ. ਲਾਈਟਾਂ ਰੁਸ਼ਨਾਉਣਗੀਆਂ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ, ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਭੁਪਿੰਦਰ ਸਿੰਘ, ਵਧੀਕ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸੰਦੀਪ ਸਿੰਘ ਅਤੇ ਹੋਰ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.