ETV Bharat / state

Guru Nanak Dev Death Anniversary in Pak : ਨਾਨਕਸ਼ਾਹੀ ਕੈਲੰਡਰ ਨੂੰ ਲੈ ਕੇ ਫਿਰ ਭੰਬਲਭੂਸਾ, ਪਾਕਿਸਤਾਨ 'ਚ ਮਨਾਈ ਜਾ ਰਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਰਸੀ, ਪੜ੍ਹੋ ਕੀ ਹੈ ਕਾਰਨ

author img

By ETV Bharat Punjabi Team

Published : Sep 22, 2023, 4:55 PM IST

ਨਾਨਕਸ਼ਾਹੀ ਕੈਲੰਡਰ ਨੂੰ ਲੈ ਕੇ ਫਿਰ ਵਿਵਾਦ ਪੈਦਾ ਹੋ ਗਿਆ ਹੈ। ਜਾਣਕਾਰੀ ਮੁਤਾਬਿਕ (Guru Nanak Dev Ji Death Anniversary in Pakistan) ਭਾਰਤ ਵਾਲੇ ਸ੍ਰੀ ਗੁਰੂ ਨਾਨਕ ਦੇਵ ਦਾ ਵਿਆਹ ਪੁਰਬ ਤੇ ਪਾਕਿਸਤਾਨ ਵਾਲੇ ਪਾਸੇ ਬਰਸੀ ਮਨਾਈ ਜਾ ਰਹੀ ਹੈ।

The death anniversary of Guru Nanak Dev Ji is being celebrated in Pakistan
Death anniversary in Pakistan : ਨਾਨਕਸ਼ਾਹੀ ਕੈਲੰਡਰ ਨੂੰ ਲੈ ਕੇ ਵਿਵਾਦ, ਪਾਕਿਸਤਾਨ 'ਚ ਮਨਾਈ ਜਾ ਰਹੀ ਗੁਰੂ ਨਾਨਕ ਦੇਵ ਜੀ ਦੀ ਬਰਸੀ

ਚੰਡੀਗੜ੍ਹ ਡੈਸਕ : ਨਾਨਕਸ਼ਾਹੀ ਕੈਲੰਡਰ ਨੂੰ ਲੈ ਕੇ ਇੱਕ ਵਾਰ ਫਿਰ ਭੰਬਲਭੂਸੇ ਵਾਲੀ ਸਥਿਤੀ ਬਣੀ ਹੋਈ ਹੈ। ਪਹਿਲਾਂ ਵੀ ਇਸ ਵਿੱਚ ਕੀਤੀਆਂ ਗਈਆਂ ਸੋਧਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋਇਆ ਸੀ। ਜਾਣਕਾਰੀ ਮੁਤਾਬਿਕ ਅੱਜ ਭਾਰਤ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਮਨਾਇਆ ਜਾ ਰਿਹਾ ਹੈ ਜਦੋਂ ਕਿ ਦੂਜੇ ਪਾਸੇ 22 ਸਤੰਬਰ ਵਾਲੇ ਦਿਨ ਹੀ ਪਾਕਿਸਤਾਨ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਰਸੀ ਮਨਾਈ ਜਾ ਰਹੀ ਹੈ।

ਇਹ ਹੈ ਗੜਬੜੀ : ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਜਾਣੇ ਹਨ। ਇਹ ਉਹ ਪਵਿੱਤਰ ਥਾਂ ਹੈ, ਜਿੱਥੇ ਬਾਬਾ ਜੀ ਨੇ ਆਪਣੇ (Death anniversary in Pakistan) ਜੀਵਨ ਦੇ ਆਖਰੀ 18 ਸਾਲ ਬਿਤਾਏ ਸਨ ਪਰ ਹੁਣ ਤੱਕ ਵੱਖ-ਵੱਖ ਸਿੱਖ ਧਾਰਮਿਕ ਸਮਾਗਮਾਂ ਦੀਆਂ ਤਰੀਕਾਂ ਨੂੰ ਲੈ ਕੇ ਸਹਿਮਤੀ ਬਣਾਉਣ ਵਿੱਚ ਅਸਫਲਤਾ ਹੱਥ ਲੱਗੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛਾਪੇ ਗਏ ਨਾਨਕ ਸ਼ਾਹੀ ਕੈਲੰਡਰ ਅਨੁਸਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤਿ ਸਮਾਉਣ ਦੀ ਤਰੀਕ 23 ਅੱਸੂ (ਭਾਵ ਇਸ ਸਾਲ 9 ਅਕਤੂਬਰ) ਅਤੇ ਵਿਆਹ ਪੁਰਬ 6 ਅੱਸੂ (ਭਾਵ ਇਸ ਸਾਲ 22 ਸਤੰਬਰ) ਨੂੰ ਹੈ।

ਇਸ ਮਾਮਲੇ ਉੱਤੇ ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਪਾਕਿਸਤਾਨ ਸਿੱਖ ਗੁਰਦੁਆਰਾ (Controversy again over the Nanakshahi calendar) ਕਮੇਟੀ ਵੱਖਰੀ ਹੈ। ਉਨ੍ਹਾਂ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਤਰੀਕਾਂ ਨੂੰ ਲੈ ਕੇ ਭੁਲੇਖੇ ਦੂਰ ਕਰਨ ਲਈ ਦੋਵਾਂ ਕਮੇਟੀਆਂ ਵਿਚਾਲੇ ਗੱਲਬਾਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸਦੀ ਉਮੀਦ ਹੈ ਕਿ ਇਹ ਵਿਵਾਦ ਛੇਤੀ ਹੀ ਸੁਲਝ ਜਾਵੇਗਾ।

ਇਹ ਵੀ ਯਾਦ ਰਹੇ ਕਿ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਬੇਰ ਸਾਹਿਬ ਤੋਂ ਬਾਬਾ ਨਾਨਕ ਜੀ (Pakistan is celebrating its anniversary) ਦਾ ਨਗਰ ਕੀਰਤਨ ਸਜਾਇਆ ਗਿਆ ਹੈ। ਇਹ ਅੱਜ ਗੁਰਦੁਆਰਾ ਕੰਧ ਸਾਹਿਬ ਬਟਾਲਾ ਪਹੁੰਚਿਆ ਹੈ। 22 ਸਤੰਬਰ ਦਿਨ ਸ਼ੁੱਕਰਵਾਰ ਨੂੰ ਬਾਬਾ ਨਾਨਕ ਜੀ ਦਾ ਵਿਆਹ ਉਨ੍ਹਾਂ ਦੀ ਧਰਮ ਪਤਨੀ ਸੁਲੱਖਣੀ ਨਾਲ ਕਰਨ ਦੀ ਰਸਮ ਅਦਾ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.