ETV Bharat / state

Earnings From Paddy Straw : ਝੋਨੇ ਦੀ ਪਰਾਲੀ ਤੋਂ ਲੱਖਾਂ ਰੁਪਏ ਕਮਾ ਗਿਆ ਮਾਲੇਰਕੋਟਲਾ ਦਾ ਇਹ ਕਿਸਾਨ, ਪੜ੍ਹੋ ਕਿਵੇਂ ਕੀਤਾ ਚਮਤਕਾਰ

author img

By ETV Bharat Punjabi Team

Published : Oct 15, 2023, 10:10 PM IST

The farmer of Malerkotla is earning lakhs of rupees from paddy straw
Earnings From Paddy Straw : ਝੋਨੇ ਦੀ ਪਰਾਲੀ ਤੋਂ ਲੱਖਾਂ ਰੁਪਏ ਕਮਾ ਗਿਆ ਮਲੇਰਕੋਟਲਾ ਦਾ ਇਹ ਕਿਸਾਨ, ਪੜ੍ਹੋ ਕਿਵੇਂ ਕੀਤਾ ਚਮਤਕਾਰ

ਝੋਨੇ ਦੀ ਪਰਾਲੀ ਤੋਂ ਲੱਖਾਂ ਮਾਲੇਰਕੋਟਲਾ ਦਾ ਕਿਸਾਨ ਗੁਰਪ੍ਰਤੀ (Earnings From Paddy Straw) ਸਿੰਘ ਲੱਖਾ ਰੁਪਏ ਕਮਾ ਰਿਹਾ ਹੈ। ਜਾਣਕਾਰੀ ਮੁਤਾਬਿਕ ਇਸ ਕਿਸਾਨ ਨੇ 16 ਲੱਖ ਰੁਪਏ ਦੀ ਪਰਾਲੀ ਵੇਚੀ ਹੈ।

ਚੰਡੀਗੜ੍ਹ : ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਫਿਰੋਜ਼ਪੁਰ ਕੁਠਾਲਾ ਦਾ 26 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਕੁਠਾਲਾ ਝੋਨੇ ਦੀ ਪਰਾਲੀ ਤੋਂ ਚੰਗੀ ਕਮਾਈ ਕਰ ਰਿਹਾ ਹੈ। ਝੋਨੇ ਦੀ ਪਰਾਲੀ ਨੂੰ ਜ਼ਿਆਦਾਤਰ ਕਿਸਾਨ ਬੋਝ ਸਮਝਦੇ ਹਨ, ਜਦੋਂ ਕਿ ਕਿਸਾਨ ਗੁਰਪ੍ਰੀਤ ਸਿੰਘ ਨੇ ਮੌਕੇ ਦਾ ਭਰਪੂਰ ਲਾਹਾ ਲੈਂਦਿਆਂ ਇਸ ਨੂੰ ਆਪਣੀ ਕਮਾਈ ਦਾ ਸਾਧਨ ਬਣਾਇਆ।

ਬੇਲਰ ਖਰੀਦ ਕੇ ਚੁੱਕਿਆ ਲਾਭ : ਉਸਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ 50 ਫੀਸਦੀ ਸਬਸਿਡੀ 'ਤੇ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਾਂ ਜਿਵੇਂ ਸਟਰਾਅ ਰੇਕ ਅਤੇ ਬੇਲਰ ਖਰੀਦ ਕੇ ਮੌਕੇ ਦਾ ਪੂਰਾ ਲਾਭ ਉਠਾਇਆ। ਇਹ ਅਗਾਂਹਵਧੂ ਕਿਸਾਨ 12ਵੀਂ ਪਾਸ ਹੈ ਅਤੇ ਉਹ 40 ਏਕੜ ਜ਼ਮੀਨ ‘ਤੇ ਖੇਤੀ ਕਰਦਾ ਹੈ ਜਿਸ ਵਿਚ 10 ਏਕੜ ਉਸਦੇ ਆਪਣੇ ਜਦੋਂਕਿ 30 ਏਕੜ ਠੇਕੇ ਉੱਤੇ ਹੈ। ਉਸ ਨੇ ਸੰਗਰੂਰ ਆਰ.ਐਨ.ਜੀ. ਬਾਇਓ ਗੈਸ ਪਲਾਂਟ, ਪੰਜਗਰਾਈਆਂ ਨਾਲ ਇਕਰਾਰਨਾਮਾ ਕਰਕੇ ਪਿਛਲੇ ਸਾਲ 12000 ਕੁਇੰਟਲ ਪਰਾਲੀ ਦੀਆਂ ਗੱਠਾਂ ਦੀ ਸਪਲਾਈ ਕਰਕੇ ਲਗਭਗ 16 ਲੱਖ ਰੁਪਏ ਕਮਾਏ ਸਨ।

ਇਕ ਸਾਲ ਵਿੱਚ ਇਕ ਕਰੋੜ ਦੀ ਕਮਾਈ : ਹੁਣ ਇਸ ਨੌਜਵਾਨ ਕਿਸਾਨ ਨੇ ਆਪਣੇ ਦੋਸਤ ਸੁਖਵਿੰਦਰ ਸਿੰਘ ਦੀ ਮਦਦ ਨਾਲ ਦੋ ਬੇਲਰ ਅਤੇ ਦੋ ਰੇਕਸ ਸਮੇਤ ਚਾਰ ਨਵੀਆਂ ਮਸ਼ੀਨਾਂ ਖਰੀਦੀਆਂ ਹਨ। ਇਸ ਸਾਲ ਇਕ ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਨ ਦੀ ਉਮੀਦ ਜ਼ਾਹਿਰ ਕਰਦਿਆਂ ਇਸ ਨੌਜਵਾਨ ਕਿਸਾਨ ਨੇ ਦੱਸਿਆ ਕਿ ਉਸ ਨੇ ਇਸ ਸੀਜ਼ਨ ਵਿੱਚ ਸੰਗਰੂਰ ਆਰ.ਐਨ.ਜੀ. ਬਾਇਓ ਗੈਸ ਪਲਾਂਟ, ਪੰਜਗਰਾਈਆਂ ਨੂੰ 160 ਰੁਪਏ ਪ੍ਰਤੀ ਕੁਇੰਟਲ ਅਤੇ 10 ਰੁਪਏ ਪ੍ਰਤੀ ਗੱਠ ਦੀ ਢੋਆ-ਢੁਆਈ ਦੇ ਹਿਸਾਬ ਨਾਲ 18 ਹਜ਼ਾਰ ਕੁਇੰਟਲ ਪਰਾਲੀ ਦੀਆਂ ਗੱਠਾਂ ਦੀ ਸਪਲਾਈ ਲਈ ਸਮਝੌਤਾ ਸਹੀਬੱਧ ਕੀਤਾ ਹੈ। ਇਸ ਤੋਂ ਇਲਾਵਾ ਉਸ ਨੇ ਪੁਸਵ ਬੇਲਰ, ਮਾਨਸਾ ਨਾਲ ਅੰਮ੍ਰਿਤਸਰ ਜ਼ਿਲ੍ਹੇ ਵਿੱਚ 5000 ਕੁਇੰਟਲ ਪਰਾਲੀ ਦੀਆਂ ਗੱਠਾਂ ਮੁਹੱਈਆ ਕਰਵਾਉਣ ਲਈ ਵੀ ਸਮਝੌਤਾ ਕੀਤਾ ਹੈ। ਉਸ ਵੱਲੋਂ ਪੰਜ ਹਜ਼ਾਰ ਕੁਇੰਟਲ ਪਰਾਲੀ ਸਥਾਨਕ ਗੁੱਜਰ ਭਾਈਚਾਰੇ ਨੂੰ ਸਪਲਾਈ ਕੀਤੀ ਜਾਵੇਗੀ।

ਬਾਇਓ-ਸੀਐਨਜੀ ਪਲਾਂਟਾਂ ਨੂੰ ਸਪਲਾਈ ਕਰੇਗਾ : ਉਸ ਨੇ ਦੱਸਿਆ ਕਿ ਉਹ ਆਪਣੀ ਜ਼ਮੀਨ ਅਤੇ ਹੋਰ ਨੇੜਲੇ ਪਿੰਡਾਂ ਵਿੱਚੋਂ ਲਗਭਗ 20,000 ਕੁਇੰਟਲ ਗੱਠਾਂ ਸਟੋਰ ਕਰਕੇ ਇਸ ਨੂੰ ਆਫ਼ ਸੀਜ਼ਨ ਵਿੱਚ ਲਗਭਗ 280 ਰੁਪਏ ਦੇ ਹਿਸਾਬ ਨਾਲ ਪੇਪਰ ਮਿੱਲਾਂ, ਬਾਇਓ-ਸੀਐਨਜੀ ਪਲਾਂਟਾਂ ਨੂੰ ਸਪਲਾਈ ਕਰੇਗਾ। ਉਸ ਨੇ ਦੱਸਿਆ ਕਿ ਉਹ ਮਲੇਰਕੋਟਲਾ ਜ਼ਿਲ੍ਹੇ ਵਿੱਚ ਕਰੀਬ 1125 ਏਕੜ ਵਿੱਚੋਂ 18 ਹਜ਼ਾਰ ਕੁਇੰਟਲ ਗੱਠਾਂ ਇਕੱਠੀਆਂ ਕਰੇਗਾ।

ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਾਤਾਵਰਣ ਸੁਰੱਖਿਆ ਲਈ ਸੂਬਾ ਸਰਕਾਰ ਦੇ ਯਤਨਾਂ ਵਿੱਚ ਸਹਿਯੋਗ ਦੇਣ ਲਈ ਇਸ ਨੌਜਵਾਨ ਕਿਸਾਨ ਨੂੰ ਵਧਾਈ ਦਿੰਦਿਆਂ ਸਾਰੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਮੌਜੂਦਾ ਵਾਢੀ ਦੇ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਸਬਸਿਡੀ 'ਤੇ ਸਰਫੇਸ ਸੀਡਰਾਂ ਸਮੇਤ ਲਗਭਗ 24,000 ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.