ETV Bharat / state

Farmers Protest: ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਹੋਈ ਮੀਟਿੰਗ, 19 ਦਸੰਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ, ਹੁਣ ਰਾਜਪਾਲ ਨਾਲ ਮੁਲਾਕਾਤ

author img

By ETV Bharat Punjabi Team

Published : Nov 28, 2023, 7:05 AM IST

Updated : Nov 28, 2023, 1:35 PM IST

Farmer leaders to meet Governor: ਚੰਡੀਗੜ੍ਹ ਦੀਆਂ ਬਰੂਹਾਂ ਉੱਤੇ ਵੱਖ-ਵੱਖ ਮੰਗਾਂ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਨਾਲ ਸਬੰਧਿਤ ਹਜ਼ਾਰਾਂ ਕਿਸਾਨ ਸੜਕਾਂ ਉੱਤੇ ਪੱਕੇ ਡੇਰੇ ਲਾਈ ਬੈਠੇ ਹਨ। ਕਿਸਾਨਾਂ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨਾਲ ਮੀਟਿੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਹਾਲੇ ਕੁਝ ਵੀ ਤੈਅ ਨਹੀਂ ਹੋਇਆ ਹੈ। ਹੁਣ 19 ਦਸੰਬਰ ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ।

The meeting of the farmers protesting in Chandigarh regarding the demands will be held with Governor Banwari Lal Purohit
Farmers protest: ਮੰਗਾਂ ਨੂੰ ਲੈਕੇ ਚੰਡੀਗੜ੍ਹ ਦੀਆਂ ਬਰੂਹਾਂ 'ਤੇ ਦੂਜੇ ਦਿਨ ਵੀ ਲਗਾਤਾਰ ਡਟੇ ਨੇ ਕਿਸਾਨ,ਅੱਜ ਰਾਜਪਾਲ ਨਾਲ ਕਿਸਾਨ ਆਗੂਆਂ ਦੀ ਹੋਵੇਗੀ ਮੀਟਿੰਗ

ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਹੋਈ ਮੀਟਿੰਗ

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਹਾਲੇ ਕੁਝ ਵੀ ਤੈਅ ਨਹੀਂ ਹੋਇਆ ਹੈ। ਹੁਣ 19 ਦਸੰਬਰ ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ। ਜਿਸ ਤੋਂ ਬਾਅਦ ਕਿਸੇ ਤਰ੍ਹਾਂ ਦਾ ਐਲਾਨ ਕੀਤਾ ਜਾ ਸਕਦਾ ਹੈ।

4 ਦਸੰਬਰ ਨੂੰ ਮੰਗ ਪੱਤਰ ਸੌਂਪਣਗੇ ਕਿਸਾਨ: ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਕਿਸਾਨ 4 ਦਸੰਬਰ ਨੂੰ ਸਰਕਾਰ ਨੂੰ ਮੰਗ ਪੱਤਰ ਸੌਂਪਣਗੇ। ਜਿਸ ਵਿੱਚ ਉਨ੍ਹਾਂ ਸਾਰੀਆਂ ਮੰਗਾਂ ਦਾ ਜ਼ਿਕਰ ਕੀਤਾ ਜਾਵੇਗਾ ਜੋ ਉਹ ਸਰਕਾਰ ਤੋਂ ਪੂਰੀਆਂ ਕਰਵਾਉਣਾ ਚਾਹੁੰਦੇ ਹਨ। ਇਸ ਤੋਂ ਬਾਅਦ 19 ਨੂੰ ਮੁੱਖ ਮੰਤਰੀ ਨਾਲ ਕਿਸਾਨਾਂ ਦੀ ਪੈਨਲ ਮੀਟਿੰਗ ਹੋਵੇਗੀ। ਇਸ ਵਿੱਚ ਵਿਭਾਗ ਦੇ ਸਾਰੇ ਅਧਿਕਾਰੀ ਮੌਜੂਦ ਰਹਿਣਗੇ। ਕਿਸਾਨਾਂ ਦੀਆਂ ਮੰਗਾਂ ਮੌਕੇ 'ਤੇ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦੇ ਹੱਲ ਲਈ ਕਾਰਵਾਈ ਕੀਤੀ ਜਾਵੇਗੀ। ਸੀਐਮ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੇ ਦਬਾਅ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਮੀਟਿੰਗ ਤੋਂ ਬਾਅਦ ਕਿਸਾਨ ਆਗੂ ਦਾ ਬਿਆਨ: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਸਾਡੀ ਖੇਤੀ ਮੰਤਰੀ ਨਾਲ ਮੀਟਿੰਗ ਹੋਈ। ਉਨ੍ਹਾਂ ਮੰਗਾਂ ਨੂੰ ਲੈ ਕੇ ਖੇਤੀਬਾੜੀ ਮੰਤਰੀ ਨਾਲ ਗੱਲਬਾਤ ਹੋਈ ਜੋ ਸਾਡੀ ਸੂਬਾ ਸਰਕਾਰ ਨਾਲ ਸਬੰਧਤ ਹਨ। ਖੇਤੀਬਾੜੀ ਮੰਤਰੀ ਨੇ ਸਾਨੂੰ 19 ਦਸੰਬਰ ਦਾ ਸਮਾਂ ਦਿੱਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਵਾਉਣਗੇ। ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨਾਲ 2 ਤੋਂ 3 ਮੀਟਿੰਗਾਂ ਹੋਣਗੀਆਂ, ਜਿਨ੍ਹਾਂ ਨੂੰ ਅਸੀਂ ਮੰਗ ਪੱਤਰ ਦੇ ਰੂਪ ਵਿੱਚ ਆਪਣੀਆਂ ਮੰਗਾਂ ਦਾ ਪੂਰਾ ਵੇਰਵਾ ਦੇਵਾਂਗੇ।

ਕਿਸਾਨਾਂ ਨੇ ਅਗਲੀ ਰਣਨੀਤੀ ਲਈ ਬੁਲਾਈ ਬੈਠਕ: ਕਿਸਾਨਾਂ ਦਾ ਕਹਿਣਾ ਹੈ ਕਿ ਇਸ ਮੀਟਿੰਗ ਤੋਂ ਬਾਅਦ ਕਿਸਾਨ ਮੋਰਚੇ ਦੀ ਇੱਕ ਅਹਿਮ ਮੀਟਿੰਗ ਬੁਲਾਈ ਗਈ ਹੈ ਜਿਸ ਵਿੱਚ ਸੰਘਰਸ਼ ਸਬੰਧੀ ਫੈਸਲਾ ਲਿਆ ਜਾਣਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਟਕਰਾਅ ਤਿੰਨ ਦਿਨਾਂ ਦਾ ਸੀ, ਪਰ ਕੁਝ ਮਾਮਲੇ ਰਾਜ ਸਰਕਾਰ ਨਾਲ ਸਬੰਧਤ ਹਨ। ਅਜਿਹੇ 'ਚ ਕਿਸਾਨ ਨਵਾਂ ਮੋਰਚਾ ਖੜ੍ਹਾ ਕਰਨ 'ਤੇ ਵੀ ਵਿਚਾਰ ਕਰ ਸਕਦੇ ਹਨ।

ਕਿਸਾਨਾਂ ਦੀਆਂ ਇਹ ਹਨ ਮੰਗਾਂ: ਦੱਸ ਦਈਏ ਕਿ ਝੋਨੇ ਉੱਤੇ ਮਿਲਦੀ ਐੱਮਐੱਸਪੀ ਨੂੰ ਬਾਕੀ ਫਸਲਾਂ ਉੱਤੇ ਲਾਗੂ ਕਰਵਾਉਣ ਅਤੇ ਕਿਸਾਨਾਂ ਵਿਰੁੱਧ ਦਰਜ ਪਰਚੇ ਰੱਦ ਕਰਨ ਲਈ ਕਿਸਾਨਾਂ ਨੇ ਚੰਡੀਗੜ੍ਹ ਦੀਆਂ ਬਰੂਹਾਂ ਨੂੰ ਮੱਲ ਲਿਆ ਹੈ। ਕਿਸਾਨਾਂ ਦੀਆਂ ਹੋਰ ਵੀ ਕਈ ਮੰਗਾਂ ਨੇ ਜਿਵੇਂ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ, ਕਿਸਾਨਾਂ ਦੇ ਕਰਜ਼ਿਆਂ ਦੇ ਨਿਪਟਾਰੇ ਲਈ ਨਿਪਟਾਰਾ ਸਕੀਮ ਲਿਆਉਣਾ, ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦਾ ਬੰਦੋਬਸਤ ਕਰਨਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਰੁਜ਼ਗਾਰ ਮੁਹੱਈਆ ਕਰਾਉਣ ਦਾ ਕੰਮ, ਬੰਦੀ ਸਿੰਘਾਂ ਨੂੰ ਰਿਹਾਅ ਕਰਨ ਅਤੇ 60 ਸਾਲ ਤੋਂ ਉੱਪਰ ਦੇ ਬਜ਼ੁਰਗਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦੀਆਂ (Farmers protest in Chandigarh) ਮੁੱਖ ਮੰਗਾਂ ਹਨ।

ਸੁਰੱਖਿਆ ਦੇ ਸਖ਼ਤ ਪ੍ਰਬੰਧ: ਕਿਸਾਨਾਂ ਨੂੰ ਰੋਕਣ ਲਈ ਕਰੀਬ ਦੋ ਹਜ਼ਾਰ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਐਤਵਾਰ ਰਾਤ ਨੂੰ ਵੀ ਪੰਜਾਬ ਅਤੇ ਹਰਿਆਣਾ ਤੋਂ ਟਰੈਕਟਰ ਟਰਾਲੀਆਂ ਵਿੱਚ ਕਿਸਾਨਾਂ ਦੇ ਧਰਨੇ ਵਾਲੀ ਥਾਂ ’ਤੇ ਪਹੁੰਚਣ ਦਾ ਸਿਲਸਿਲਾ ਜਾਰੀ ਰਿਹਾ। ਸੋਮਵਾਰ ਸ਼ਾਮ ਤੱਕ 500 ਤੋਂ ਵੱਧ ਟਰਾਲੀਆਂ ਮੋਹਾਲੀ ਪਹੁੰਚ ਚੁੱਕੀਆਂ ਸਨ। ਕਿਸਾਨਾਂ ਦੀ ਗਿਣਤੀ ਵਧਣ ਦੇ ਨਾਲ-ਨਾਲ ਸੁਰੱਖਿਆ ਬਲਾਂ ਅਤੇ ਪੁਲਿਸ ਪ੍ਰਸ਼ਾਸਨ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। (Strict security measures)

Last Updated :Nov 28, 2023, 1:35 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.