Sunder Sham Arora Gets No Relief: ਹਾਈਕੋਰਟ ਵੱਲੋਂ ਸੁੰਦਰ ਸ਼ਾਮ ਅਰੋੜਾ ਨੂੰ ਝਟਕਾ, ਜ਼ਮਾਨਤ ਅਰਜ਼ੀ ਉੱਤੇ ਸੁਣਵਾਈ ਮੁਲਤਵੀ
Updated on: Jan 25, 2023, 3:50 PM IST

Sunder Sham Arora Gets No Relief: ਹਾਈਕੋਰਟ ਵੱਲੋਂ ਸੁੰਦਰ ਸ਼ਾਮ ਅਰੋੜਾ ਨੂੰ ਝਟਕਾ, ਜ਼ਮਾਨਤ ਅਰਜ਼ੀ ਉੱਤੇ ਸੁਣਵਾਈ ਮੁਲਤਵੀ
Updated on: Jan 25, 2023, 3:50 PM IST
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਉਣ ਤੋਂ ਬਾਅਦ ਸਰਕਾਰ ਦੇ ਨਿਸ਼ਾਨੇ ਉੱਤੇ ਲਗਾਤਾਰ ਆਪਣੇ ਅਤੇ ਵਿਰੋਧੀ ਧਿਰ ਦੇ ਮੰਤਰੀ ਹਨ। ਇਸ ਤੋਂ ਬਾਅਦ ਹੁਣ ਪੰਜਾਬ ਵਿਜੀਲੈਂਸ ਦੇ ਐਕਸ਼ਨ ਤੋਂ ਬਾਅਜ ਘਿਰੇ ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਹੋਰ ਝਟਕਾ ਦਿੰਦਿਆਂ ਕੋਈ ਰਾਹਤ ਨਹੀਂ ਦਿੱਤੀ ਹੈ। ਹਾਈ ਕੋਰਟ 'ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਨਹੀਂ ਹੋਈ ਹੈ ਅਤੇ ਸੁਣਵਾਈ 10 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਚੰਡੀਗੜ੍ਹ: ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਹੋਰ ਝਟਕਾ ਦਿੰਦਿਆਂ ਕੋਈ ਰਾਹਤ ਨਹੀਂ ਦਿੱਤੀ ਹੈ। ਹਾਈ ਕੋਰਟ 'ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਨਹੀਂ ਹੋਈ ਹੈ ਅਤੇ ਸੁਣਵਾਈ 10 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਸਰਕਾਰ ਨੇ ਅਦਾਲਤ ਵਿੱਚ ਸਟੇਟਸ ਰਿਪੋਰਟ ਦਾਇਰ ਕਰਨੀ ਸੀ, ਪਰ ਅਦਾਲਤ ਨੇ ਮਾਮਲਾ ਵਿਜੀਲੈਂਸ ਅਧਿਕਾਰੀ ਨੂੰ ਰਿਸ਼ਵਤ ਦੇਣ ਨਾਲ ਸਬੰਧਤ ਹੈ, ਅਰੋੜਾ ਖਿਲਾਫ ਐੱਫਆਈਆਰ ਅਰੋੜਾ ਨੇ ਇਸ ਮਾਮਲੇ 'ਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੈ।
ਕੀ ਸੀ ਮਾਮਲਾ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਅਨੁਸਾਰ ਹਾਈਕੋਰਟ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ 'ਤੇ ਕੋਈ ਰਾਹਤ ਨਹੀਂ ਦਿੱਤੀ ਹੈ। ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਵਿਜੀਲੈਂਸ ਦੇ ਏ.ਆਈ.ਜੀ ਨੂੰ ਰਿਸ਼ਵਤ ਦੇਣ ਦੇ ਇਲਜ਼ਾਮਾਂ 'ਚ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ 'ਤੇ ਇਲਜ਼ਾਮ ਨੇ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਏ.ਆਈ.ਜੀ ਨੂੰ ਜਾਂਚ ਵਿੱਚੋਂ ਆਪਣਾ ਨਾਂ ਕਲੀਅਰ ਕਰਨ ਲਈ ਅਰੋੜਾ ਨੇ 1 ਕਰੋੜ ਦੀ ਪੇਸ਼ਕਸ਼ ਕੀਤੀ ਸੀ। ਸਾਬਕਾ ਮੰਤਰੀ 50 ਲੱਖ ਐਡਵਾਂਸ ਦੇਣ ਲਈ ਚੰਡੀਗੜ੍ਹ ਪੁੱਜਿਆ ਸੀ ਜਦੋਂ ਇਸ ਦੌਰਾਨ ਵਿਜੀਲੈਂਸ ਨੇ ਜਾਲ ਵਿਛਾ ਕੇ ਮੰਤਰੀ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ: Intentional murder cases on China Door User : ਹੁਣ ਚਾਈਨਾ ਡੋਰ ਵਰਤਣ ਵਾਲਿਆਂ ਉੱਤੇ ਦਰਜ ਹੋਣਗੇ ਇਰਾਦਾ ਕਤਲ ਦੇ ਮਾਮਲਾ
ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫ਼ਤਾਰੀ: ਵਿਜੀਲੈਂਸ ਵਿਭਾਗ ਨੇ ਦੱਸਿਆ ਕਿ ਸੁੰਦਰ ਸ਼ਾਮ ਅਰੋੜਾ ਖਿਲਾਫ ਦੋ ਮਾਮਲੇ ਚੱਲ ਰਹੇ ਹਨ। ਇਕ ਆਮਦਨ ਤੋਂ ਵੱਧ ਸੰਪਤੀ ਅਤੇ ਦੂਸਰਾ ਸੁੰਦਰ ਸ਼ਾਮ ਅਰੋੜਾ ਦੇ ਮੰਤਰੀ ਰਹਿੰਦੇ ਹੋਏ ਘਪਲੇ ਦਾ ਹੈ। ਜਿਸ ਨਾਲ ਸਰਕਾਰੀ ਖਜਾਨੇ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਫਿਲਹਾਲ ਰਿਸ਼ਵਤ ਦੇ ਮਾਮਲੇ 'ਚ ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫ਼ਤਾਰੀ ਪਾਈ ਗਈ ਹੈ। ਦੱਸ ਦਈਏ ਕਿ ਸੁੰਦਰ ਸ਼ਾਮ ਅਰੋੜਾ ਕਾਂਗਰਸ ਦੀ ਕੈਪਟਨ ਸਰਕਾਰ ਸਮੇਂ ਕੈਬਨਿਟ ਮੰਤਰੀ ਸੀ। ਇਸ ਤੋਂ ਬਾਅਦ ਪੰਜਾਬ 'ਚ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਤਾਂ ਇੰਨ੍ਹਾਂ ਨੂੰ ਕੈਬਨਿਟ ਤੋਂ ਬਾਹਰ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਪਿਛਲੇ ਦਿਨੀਂ ਸੁੰਦਰ ਸ਼ਾਮ ਅਰੋੜਾ ਕਾਂਗਰਸ ਛੱਡ ਕੇ ਭਾਜਪਾ 'ਚ ਚਲੇ ਗਏ ਸਨ।
