ETV Bharat / state

Lawrence Bisnoi Gang took responsibility : ਗੈਂਗਸਟਰ ਸੁੱਖਾ ਦੁਨੇਕੇ ਦੇ ਕਤਲ ਦੀ ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ, ਸੋਸ਼ਲ ਮੀਡੀਆ ਪੋਸਟ ਰਾਹੀਂ ਕੀਤਾ ਖੁਲਾਸਾ

author img

By ETV Bharat Punjabi Team

Published : Sep 21, 2023, 1:03 PM IST

ਭਾਰਤ ਵਿੱਚ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਰੁੱਪ (Lawrence Bisnoi Gang) ਨੇ ਕੈਨੇਡਾ ਵਿੱਚ ਕਤਲ ਕੀਤੇ ਗਏ ਗੈਂਗਸਟਰ ਸੁੱਖਾ ਦੁਨੇਕੇ ਦੇ ਕਤਲ ਦੀ ਜ਼ਿੰਮੇਵਾਰੀ ਫੇਸਬੁੱਕ ਪੋਸਟ ਰਾਹੀਂ ਲਈ ਹੈ। ਉਨ੍ਹਾਂ ਪੋਸਟ ਰਾਹੀਂ ਖੁਲਾਸਾ ਕੀਤਾ ਕਿ ਕਤਲ ਕੀਤਾ ਗੈਂਗਸਟਰ ਬੰਬੀਹਾ ਗਰੁੱਪ ਦਾ ਮੈਂਬਰ ਸੀ ਅਤੇ ਉਨ੍ਹਾਂ ਦੇ ਸਾਥੀਆਂ ਦੇ ਕਤਲ ਵਿੱਚ ਵੀ ਸ਼ਾਮਿਲ ਸੀ। ਇਸ ਲਈ ਇਹ ਬਦਲਾ ਲਿਆ ਗਿਆ ਹੈ।

The Lawrence Bishnoi gang took responsibility for the murder of gangster Sukha Duneke, who was murdered in Canada
Lawrence Bisnoi Gang took responsibility : ਗੈਂਗਸਟਰ ਸੁੱਖਾ ਦੁਨੇਕੇ ਦੇ ਕਤਲ ਦੀ ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ, ਸੋਸ਼ਲ ਮੀਡੀਆ ਪੋਸਟ ਰਾਹੀਂ ਕੀਤਾ ਖੁਲਾਸਾ

ਚੰਡੀਗੜ੍ਹ: ਪੰਜਾਬ ਵਿੱਚੋਂ ਸ਼ੁਰੂ ਹੋਏ ਗੈਂਗਸਟਰਵਾਦ ਦੀਆਂ ਜੜ੍ਹਾਂ ਹੁਣ ਕੈਨੇਡਾ ਵਿੱਚ ਵੀ ਪੈਰ ਪਸਾਰ ਚੁੱਕੀਆਂ ਹਨ ਅਤੇ ਕੈਨੇਡਾ ਵਿੱਚ ਕਰੀਬ 15 ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਗੈਂਗਸਟਰ ਸੁੱਖਾ ਦੁਨੇਕੇ ਦੇ ਕਤਲ (Murder of gangster Sukha Duneke) ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਹੈ। ਇਹ ਜ਼ਿੰਮੇਵਾਰੀ ਇੱਕ ਫੇਸਬੁੱਕ ਪੋਸਟ ਰਾਹੀਂ ਲਾਰੈਂਸ ਬਿਸ਼ਨੋਈ ਅਕਾਊਂਟ ਤੋਂ ਲਈ ਗਈ ਹੈ। ਪੋਸਟ ਵਿੱਚ ਉਨ੍ਹਾਂ ਸਪੱਸ਼ਟ ਲਿਖਿਆ ਕਿ ਕਤਲ ਕੀਤਾ ਗਿਆ ਗੈਂਗਸਟਰ ਸੁੱਖਾ ਦੁਨੇਕੇ ਬੰਬੀਹਾ ਗਰੁੱਪ ਦਾ ਇੰਚਰਾਜ ਬਣ ਕੇ ਘੁੰਮ ਰਿਹਾ ਸੀ ਇਸ ਲਈ ਲਈ ਉਸ ਦਾ ਕਤਲ ਕੀਤਾ ਗਿਆ ਹੈ।

ਕਤਲ ਦਾ ਪੋਸਟ ਰਾਹੀਂ ਦੱਸਿਆ ਕਾਰਨ: ਲਾਰੈਂਸ ਬਿਸ਼ਨੋਈ ਦੇ ਨਾਮ ਤੋਂ ਫੇਸਬੁੱਕ ਉੱਤੇ ਬਣੇ ਇਸ ਅਕਾਊਂਟ ਤੋਂ ਪਾਈ ਗਈ ਪੋਸਟ ਰਾਹੀਂ ਇਹ ਵੀ ਕਿਹਾ ਗਿਆ ਹੈ ਕਿ ਕਤਲ ਕੀਤਾ ਸੁੱਖਾ ਦੁਨੇਕੇ ਨਸ਼ੇ ਦਾ ਆਦੀ ਸੀ ਅਤੇ ਇਸ ਨੇ ਨਸ਼ੇ ਦੀ ਪੂਰਤੀ ਲਈ ਕਈ ਘਰ ਉਜਾੜੇ ਸਨ। ਇਸ ਦੀ ਭੂਮਿਕਾ ਵਿੱਕੀ ਮਿੱਡੂ ਖੇੜਾ,ਗੁਰਲਾਲ ਬਰਾੜ ਅਤੇ ਕਬੱਡੀ ਸਟਾਰ ਨੰਗਲ ਅੰਬੀਆਂ ਦੇ ਕਤਲ ਵਿੱਚ ਸੀ,ਜਿਸ ਕਰਕੇ ਹੁਣ ਬਦਲੇ ਲੈਂਦਿਆਂ ਇਸ ਦਾ ਕਤਲ ਕੀਤਾ ਗਿਆ ਹੈ। ਪੋਸਟ ਵਿੱਚ ਅੱਗੇ ਇਹ ਕਿਹਾ ਗਿਆ ਹੈ ਕਿ ਬਾਕੀ ਵੀ ਜੋ ਸਾਡੇ ਦੁਸ਼ਮਣ ਇੱਧਰ-ਉੱਧਰ ਬਚ ਕੇ ਘੁੰਮ ਰਹੇ ਹਨ ਉਨ੍ਹਾਂ ਦਾ ਵੀ ਜਲਦ ਨੰਬਰ ਆਵੇਗਾ।

ਫੇਸੁਬੱਕ ਪੋਸਟ ਰਾਹੀਂ ਲਈ ਜ਼ਿੰਮੇਵਾਰੀ
ਫੇਸੁਬੱਕ ਪੋਸਟ ਰਾਹੀਂ ਲਈ ਜ਼ਿੰਮੇਵਾਰੀ

ਡੀਸੀ ਦਫਤਰ 'ਚ ਕੰਮ ਕਰਦਾ ਸੀ ਸੁੱਖਾ ਦੁਨੇਕੇ: ਦੱਸ ਦਈਏ ਸੁੱਖਾ ਦੁਨੇਕੇ ਪੰਜਾਬ ਵਿੱਚ ਜ਼ਿਲ੍ਹਾ ਮੋਗਾ ਦੇ ਪਿੰਡ ਦੁਨੇਕੇ ਕਲਾਂ ਦਾ ਵਸਨੀਕ ਸੀ। ਕੈਟਾਗਰੀ 'ਏ' ਦਾ ਗੈਂਗਸਟਰ ਸੁੱਖਾ ਦੁਨੇਕੇ ਅਪਰਾਧ ਦੀ ਦੁਨੀਆਂ 'ਚ ਆਉਣ ਤੋਂ ਪਹਿਲਾਂ ਮੋਗਾ ਦੇ ਡੀਸੀ ਦਫ਼ਤਰ 'ਚ ਕੰਮ ਕਰਦਾ ਸੀ। ਉਹ ਪੁਲਿਸ ਦੀ ਮਦਦ ਨਾਲ ਜਾਅਲੀ ਦਸਤਾਵੇਜ਼ਾਂ 'ਤੇ ਪੁਲਿਸ ਕਲੀਅਰੈਂਸ ਸਰਟੀਫਿਕੇਟ ਹਾਸਲ ਕਰਕੇ 2017 'ਚ ਕੈਨੇਡਾ ਭੱਜ ਗਿਆ ਸੀ। ਉਸ ਸਮੇਂ ਦੁਨੇਕੇ ਵਿਰੁੱਧ ਸੱਤ ਅਪਰਾਧਿਕ ਮਾਮਲੇ ਚੱਲ ਰਹੇ ਸਨ। ਇਹ ਸਾਰੇ ਮਾਮਲੇ ਸਥਾਨਕ ਗਰੁੱਪਾਂ ਦੀਆਂ ਗਤੀਵਿਧੀਆਂ ਨਾਲ ਸਬੰਧਿਤ ਸਨ। ਸੁੱਖਾ ਦੁਨੇਕੇ ਦਾ ਸਬੰਧ ਅਸਲ ਵਿੱਚ ਬੰਬੀਹਾ ਗੈਂਗ ਨਾਲ ਸੀ। ਕੈਨੇਡਾ ਜਾਣ ਤੋਂ ਤੁਰੰਤ ਬਾਅਦ, ਉਸ ਨੇ ਭਾਰਤ ਵਿੱਚ ਆਪਣਾ ਨੈੱਟਵਰਕ ਫੈਲਾਉਣਾ ਸ਼ੁਰੂ ਕਰ ਦਿੱਤਾ। ਉੱਥੇ ਉਹ ਖਾਲਿਸਤਾਨੀ ਅੱਤਵਾਦੀ ਅਰਸ਼ ਡੱਲਾ ਦੇ ਨੇੜੇ ਆਇਆ। ਉਸ ਨੇ ਸੂਬੇ ਵਿੱਚ ਹਥਿਆਰਾਂ ਦੀ ਤਸਕਰੀ ਅਤੇ ਜਬਰੀ ਵਸੂਲੀ ਸ਼ੁਰੂ ਕਰ ਦਿੱਤੀ। ਕੈਨੇਡਾ ਭੱਜਣ ਤੋਂ ਬਾਅਦ ਉਸ ਵਿਰੁੱਧ ਚਾਰ ਕਤਲਾਂ ਸਮੇਤ 11 ਹੋਰ ਕੇਸ ਦਰਜ ਕੀਤੇ ਗਏ ਸਨ, ਜਿਸ ਨਾਲ ਕੇਸਾਂ ਦੀ ਕੁੱਲ ਗਿਣਤੀ 18 ਹੋ ਗਈ ਸੀ। ਪੁਲਿਸ ਅਨੁਸਾਰ ਦੁਨੇਕੇ ਬਦਨਾਮ ਸ਼ਾਰਪਸ਼ੂਟਰ ਦਵਿੰਦਰ ਬੰਬੀਹਾ ਗਿਰੋਹ ਦਾ ਸਾਥੀ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.