ETV Bharat / state

'ਵਿਦਿਆਰਥੀ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜਾਂ ਨੂੰ ਮਜ਼ਬੂਤ ਕੀਤਾ ਜਾਵੇਗਾ'

author img

By

Published : Oct 28, 2022, 8:25 PM IST

ਉੱਚ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜਾਂ ਦੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਹ ਗੱਲ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਸੈਕਟਰ 26 ਸਥਿਤ ਮੈਗਸੀਪਾ ਵਿਖੇ ਸੂਬੇ ਦੇ ਸਮੂਹ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਦੌਰਾਨ ਕਹੀ।

ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ

ਚੰਡੀਗੜ੍ਹ: ਉੱਚ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant maan) ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜਾਂ ਦੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਹ ਗੱਲ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਸੈਕਟਰ 26 ਸਥਿਤ ਮੈਗਸੀਪਾ ਵਿਖੇ ਸੂਬੇ ਦੇ ਸਮੂਹ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਦੌਰਾਨ ਕਹੀ।

ਇਸੇ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਸਰਕਾਰੀ ਸਿਸਟਮ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਰਕਾਰੀ ਕਾਲਜਾਂ ਵਿੱਚ ਉਦਯੋਗਾਂ ਦੀਆਂ ਮੌਜੂਦਾ ਲੋੜਾਂ ਅਨੁਸਾਰ ਨਵੇਂ ਕੋਰਸ ਸ਼ੁਰੂ ਕਰਨ ਅਤੇ ਰੋਜ਼ਗਾਰ ਮੁਖੀ ਸਿੱਖਿਆ ਉਤੇ ਧਿਆਨ ਦੇਣ ਲਈ ਜ਼ੋਰ ਦਿੱਤਾ। ਉਨ੍ਹਾਂ ਨਵੇਂ ਖੋਲ੍ਹੇ ਗਏ ਕਾਲਜਾਂ ਦੀ ਸਮੀਖਿਆ ਕਰਦਿਆਂ ਵਿਦਿਆਰਥੀਆਂ ਦੀ ਗਿਣਤੀ ਦਾ ਵੀ ਅਧਿਐਨ ਕੀਤਾ। ਉਨ੍ਹਾਂ ਕਿਹਾ ਕਿ ਅਗਲੇ ਸੈਸ਼ਨ ਵਿੱਚ ਸਰਕਾਰੀ ਕਾਲਜਾਂ ਵਿੱਚ ਦਾਖਲੇ ਹੋਰ ਵਧਾਉਣ ਉਤੇ ਜ਼ੋਰ ਦਿੱਤਾ ਜਾਵੇ। ਇਸ ਵਿਦਿਅਕ ਸੈਸ਼ਨ 2022-23 ਵਿੱਚ ਪਿਛਲੇ ਸੈਸ਼ਨ 2021-22 ਨਾਲੋਂ ਦਾਖਲਿਆਂ ਵਿੱਚ ਵਾਧਾ ਹੋਇਆ।

ਇਸ ਤੋਂ ਬਾਅਜ ਉਚੇਰੀ ਸਿੱਖਿਆ ਮੰਤਰੀ ਨੇ ਪ੍ਰਿੰਸੀਪਲਾਂ ਕੋਲੋਂ ਕਾਲਜਾਂ ਨੂੰ ਦਰਪੇਸ ਸਮੱਸਿਆਵਾਂ ਅਤੇ ਮੰਗਾਂ ਵੀ ਸੁਣੀਆਂ। ਇਸ ਤੋਂ ਇਲਾਵਾ ਉੱਚ ਸਿੱਖਿਆ ਵਿੱਚ ਸੁਧਾਰਾਂ ਲਈ ਫੀਡਬੈਕ ਵੀ ਹਾਸਲ ਕੀਤੀ। ਉਨਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਮੀਟਿੰਗਾਂ ਜਾਰੀ ਰੱਖੀਆਂ ਜਾਣਗੀਆਂ। ਇਸ ਮੌਕੇ ਪ੍ਰਿੰਸੀਪਲਾਂ ਦੇ ਨੁਮਾਇੰਦਿਆਂ ਨੇ ਸੂਬਾ ਸਰਕਾਰ ਵੱਲੋਂ ਯੂਨੀਵਰਸਿਟੀ-ਕਾਲਜ ਟੀਚਰਾਂ ਨੂੰ UGC ਤਨਖਾਹ ਕਮਿਸ਼ਨ ਦੇਣ ਲਈ ਉਚੇਰੀ ਸਿੱਖਿਆ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ।

ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਅਤੇ DPI (ਕਾਲਜਾਂ) ਰਾਜੀਵ ਗੁਪਤਾ ਨੇ ਪ੍ਰਿੰਸੀਪਲਾਂ ਨਾਲ ਮੀਟਿੰਗ ਕਰਕੇ ਵਿਕਾਸ ਸਕੀਮਾਂ ਦੀ ਕਾਰਜ ਯੋਜਨਾ ਉਤੇ ਵਿਚਾਰ ਚਰਚਾ ਕੀਤੀ। ਉਨ੍ਹਾਂ ਬੁਨਿਆਈ ਢਾਂਚੇ ਦੀਆਂ ਲੋੜਾਂ ਵੀ ਪੁੱਛੀਆਂ।

ਇਹ ਵੀ ਪੜ੍ਹੋ: CM ਮਾਨ ਵੱਲੋਂ ਕੌਮਾਂਤਰੀ ਸਰਹੱਦ 'ਤੇ ਕੰਡਿਆਲੀ ਤਾਰ ਅਤੇ ਅਸਲ ਸਰਹੱਦ ਦਰਮਿਆਨ ਦੂਰੀ ਘਟਾਉਣ ਦੀ ਮੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.