ETV Bharat / state

ਪੰਜਾਬ ਦੇ ਮੁੱਖ ਮੰਤਰੀ ਮਾਨ ਦਾ ਦਾਅਵਾ, ਕਿਹਾ-ਸੂਬਾ ਸਰਕਾਰ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰੇਗੀ ਸਮਰਪਿਤ

author img

By ETV Bharat Punjabi Team

Published : Dec 7, 2023, 5:38 PM IST

Updated : Dec 7, 2023, 6:21 PM IST

The state government will soon dedicate 100 more Aam Aadmi clinics to the people - Chief Minister
ਪੰਜਾਬ ਦੇ ਮੁੱਖ ਮੰਤਰੀ ਮਾਨ ਦਾ ਦਾਅਵਾ, ਕਿਹਾ-ਸੂਬਾ ਸਰਕਾਰ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰੇਗੀ ਸਮਰਪਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ 100 ਹੋਰ ਆਮ ਆਦਮੀ ਕਲੀਨਕ ਖੋਲ੍ਹੇ ਜਾਣਗੇ।ਇਸ ਦੌਰਾਨ ਉਨ੍ਹਾਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਹੈ। (Unexpected visit of Chief Minister Bhagwant Mann)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰੇਗੀ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਦੀ ਕਾਇਆਕਲਪ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ ਜਿੱਥੇ 84 ਜ਼ਰੂਰੀ ਦਵਾਈਆਂ ਅਤੇ 40 ਤੋਂ ਵੱਧ ਟੈਸਟਾਂ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ 100 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨਾਲ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣਗੀਆਂ।

  • ਅੱਜ ਸਿਹਤ ਵਿਭਾਗ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਪੰਜਾਬ 'ਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਸਥਾਰਤ ਚਰਚਾ ਕੀਤੀ...

    100 ਦੇ ਕਰੀਬ ਨਵੇਂ ਆਮ ਆਦਮੀ ਕਲੀਨਿਕ ਹੋਰ ਤਿਆਰ ਨੇ ਜੋ ਕਿ ਜਲਦ ਲੋਕਾਂ ਨੂੰ ਸਮੱਰਪਿਤ ਕੀਤੇ ਜਾਣਗੇ...ਨਵੇਂ ਮੈਡੀਕਲ ਕਾਲਜਾਂ ਦੇ ਕੰਮ ਦੀ ਵੀ ਸਮੀਖਿਆ ਕੀਤੀ...

    ਸਾਡਾ ਖ਼ੁਆਬ, ਸਿਹਤਮੰਦ ਪੰਜਾਬ pic.twitter.com/KQCu9VjngS

    — Bhagwant Mann (@BhagwantMann) December 7, 2023 " class="align-text-top noRightClick twitterSection" data=" ">

80 ਲੱਖ ਤੋਂ ਵੱਧ ਲੋਕਾਂ ਨੇ ਲਾਭ ਲਿਆ : ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦਾ ਹੁਣ ਤੱਕ 80 ਲੱਖ ਤੋਂ ਵੱਧ ਲੋਕਾਂ ਨੇ ਲਾਭ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਹੈ ਜਿਸ ਨਾਲ ਆਮ ਆਦਮੀ ਨੂੰ ਬਹੁਤ ਫਾਇਦਾ ਹੋਇਆ ਹੈ।

  • ਸ੍ਰੀ ਫਤਿਹਗੜ੍ਹ ਸਾਹਿਬ ਤੇ ਬੱਸੀ ਪਠਾਣਾਂ ਦੇ ਸਾਂਝ ਕੇਂਦਰਾਂ ਤੇ ਸੁਵਿਧਾ ਕੇਂਦਰਾਂ ਦਾ ਦੌਰਾ ਕੀਤਾ ਤੇ ਲੋਕਾਂ ਨਾਲ ਮੁਲਾਕਾਤ ਕਰ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ...

    ਆਉਣ ਵਾਲੀ 10 ਤਰੀਕ ਤੋਂ ਅਸੀਂ ਲੋਕਾਂ ਨੂੰ ਘਰੇ ਬੈਠੇ 43 ਸਹੂਲਤਾਂ ਦੇਣ ਦੀ ਸ਼ੁਰੂਆਤ ਕਰ ਰਹੇ ਹਾਂ..ਦਫ਼ਤਰਾਂ ਦੀ ਖੱਜਲ ਖੁਆਰੀ ਖ਼ਤਮ ਹੋ ਜਾਵੇਗੀ…ਅਧਿਕਾਰੀ ਘਰੇ ਆ ਕੇ… pic.twitter.com/Z57Z1vhW8y

    — Bhagwant Mann (@BhagwantMann) December 7, 2023 " class="align-text-top noRightClick twitterSection" data=" ">

ਇੱਕ ਹੋਰ ਮੁੱਦੇ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਵੇਂ ਬਣ ਰਹੇ ਮੈਡੀਕਲ ਕਾਲਜਾਂ ਨੂੰ ਚਾਲੂ ਕਰਨ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਸੂਬੇ ਵਿੱਚ ਸਿਰਫ਼ ਤਿੰਨ ਮੈਡੀਕਲ ਕਾਲਜ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਆਉਂਦੇ ਇੱਕ ਸਾਲ ਵਿੱਚ ਸੂਬੇ ਵਿੱਚ ਪੰਜ ਹੋਰ ਮੈਡੀਕਲ ਕਾਲਜ ਖੋਲ੍ਹੇ ਜਾਣਗੇ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਆਉਣ ਵਾਲੇ ਸਾਲਾਂ ਵਿੱਚ ਇਕ-ਇਕ ਮੈਡੀਕਲ ਕਾਲਜ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਆਮ ਆਦਮੀ ਇਸ ਦਾ ਲਾਭ ਉਠਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਇਲਾਜ ਅਤੇ ਡਾਕਟਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਹਰ ਤਰ੍ਹਾਂ ਨਾਲ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਸੂਬਾ ਸਰਕਾਰ ਦਾ ਪ੍ਰਮੁੱਖ ਖੇਤਰ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

  • ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਸਾਂਝ ਕੇਂਦਰ ਦਾ ਅਚਨਚੇਤ ਦੌਰਾ Live... https://t.co/Fi4f6Bbo7n

    — Bhagwant Mann (@BhagwantMann) December 7, 2023 " class="align-text-top noRightClick twitterSection" data=" ">

ਸਾਂਝ ਕੇਂਦਰਾਂ ਦਾ ਅਚਨਚੇਤ ਦੌਰਾ : ਸ੍ਰੀ ਫਤਿਹਗੜ੍ਹ ਸਾਹਿਬ ਤੇ ਬੱਸੀ ਪਠਾਣਾਂ ਦੇ ਸਾਂਝ ਕੇਂਦਰਾਂ ਤੇ ਸੁਵਿਧਾ ਕੇਂਦਰਾਂ ਦਾ ਦੌਰਾ ਕੀਤਾ ਤੇ ਲੋਕਾਂ ਨਾਲ ਮੁਲਾਕਾਤ ਕਰ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਆਉਣ ਵਾਲੀ 10 ਤਰੀਕ ਤੋਂ ਅਸੀਂ ਲੋਕਾਂ ਨੂੰ ਘਰੇ ਬੈਠੇ ਸਹੂਲਤਾਂ ਦੇਣ ਦੀ ਸ਼ੁਰੂਆਤ ਕਰ ਰਹੇ ਹਾਂ। ਦਫ਼ਤਰਾਂ ਦੀ ਖੱਜਲ ਖੁਆਰੀ ਖ਼ਤਮ ਹੋ ਜਾਵੇਗੀ। ਅਧਿਕਾਰੀ ਘਰੇ ਆ ਕੇ ਲੋਕਾਂ ਦੇ ਕੰਮ ਕਰਿਆ ਕਰਨਗੇ।

Last Updated :Dec 7, 2023, 6:21 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.