ETV Bharat / state

Punjab Weather Update: ਪੰਜਾਬ ਵਿੱਚ ਪੂਰਾ ਹਫ਼ਤਾ ਮੌਸਮ ਰਹੇਗਾ ਖਰਾਬ, ਯੈਲੋ ਅਲਰਟ ਜਾਰੀ

author img

By

Published : Jun 23, 2023, 10:33 AM IST

ਪੰਜਾਬ ਵਿੱਚ ਜੂਨ ਮਹੀਨੇ ਵਿੱਚ ਪਏ ਮੀਂਹ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਹੁਣ ਵੀ ਲਗਾਤਾਰ ਪੈ ਰਹੀ ਗਰਮੀ ਮਗਰੋਂ ਇਕ ਵਾਰ ਫਿਰ ਮੌਸਮ ਨੇ ਕਰਵਟ ਲਈ ਹੈ। ਹੁਣ ਪੂਰੇ 6 ਦਿਨ ਪੰਜਾਬ ਵਿੱਚ ਮੌਸਮ ਖਰਾਬ ਰਹੇਗਾ। ਮੌਸਮ ਵਿਭਾਗ ਨੇ ਮੀਂਹ ਦਾ ਯੈਲੋ ਅਰਲਟ ਜਾਰੀ ਕਰ ਦਿੱਤਾ ਹੈ।

The weather will remain bad in Punjab for the whole week, yellow alert issued
ਪੰਜਾਬ ਵਿੱਚ ਪੂਰੀ ਹਫ਼ਤਾ ਮੌਸਮ ਰਹੇਗਾ ਖਰਾਬ, ਯੈਲੋ ਅਲਰਟ ਜਾਰੀ

ਚੰਡੀਗੜ੍ਹ : ਪੰਜਾਬ ਵਿੱਚ ਮੀਂਹ ਪੈਣ ਕਾਰਨ ਜੂਨ ਦਾ ਮਹੀਨਾ ਵਧੀਆ ਸ਼ੁਰੂ ਹੋਇਆ ਸੀ, ਪਰ ਪਿਛਲੇ ਇੱਕ ਹਫ਼ਤੇ ਤੋਂ ਤਾਪਮਾਨ ਵਿੱਚ ਫਿਰ ਵਾਧਾ ਹੋਇਆ ਹੈ ਅਤੇ ਤਾਪਮਾਨ 42 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਇਸ ਵਧਦੇ ਤਾਪਮਾਨ ਤੋਂ ਇਕ ਵਾਰ ਫਿਰ ਰਾਹਤ ਮਿਲੇਗੀ। 24 ਤੋਂ 29 ਜੂਨ ਤੱਕ ਪੰਜਾਬ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਇੱਕ ਵਾਰ ਫਿਰ 33 ਡਿਗਰੀ ਦੇ ਨੇੜੇ ਪੁੱਜਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਪੰਜਾਬ ਨੂੰ ਮੁੜ ਗਰਮੀ ਤੋਂ ਰਾਹਤ ਦੇਣ ਜਾ ਰਿਹਾ ਹੈ। ਆਉਣ ਵਾਲੇ ਇੱਕ ਹਫ਼ਤੇ ਵਿੱਚ ਯਾਨੀ 29 ਜੂਨ ਤੱਕ ਪੰਜਾਬ ਵਿੱਚ ਔਸਤਨ 10 ਐਮਐਮ ਮੀਂਹ ਪੈ ਸਕਦਾ ਹੈ, ਪਰ 30 ਜੁਲਾਈ ਤੋਂ 6 ਜੁਲਾਈ ਦਰਮਿਆਨ ਘੱਟ ਬਾਰਿਸ਼ ਹੋਵੇਗੀ ਅਤੇ ਤਾਪਮਾਨ ਵਿੱਚ ਵਾਧਾ ਵੀ ਦੇਖਿਆ ਜਾਵੇਗਾ।

ਜੂਨ ਮਹੀਨੇ ਦੇ ਟੁੱਟੇ ਰਿਕਾਰਡ : ਜੂਨ ਮਹੀਨੇ ਵਿੱਚ ਵੀ ਬਰਸਾਤ ਦੇ ਰਿਕਾਰਡ ਟੁੱਟ ਗਏ ਹਨ। ਅੰਮ੍ਰਿਤਸਰ ਵਿੱਚ 109.7mm ਬਾਰਿਸ਼ ਦਰਜ ਕੀਤੀ ਗਈ, ਜੋ ਕਿ ਆਮ ਨਾਲੋਂ 295% ਵੱਧ ਸੀ। ਅੰਮ੍ਰਿਤਸਰ ਵਿੱਚ ਇਸ ਸਾਲ ਜੂਨ ਮਹੀਨੇ ਦੇ ਸਾਰੇ ਪੁਰਾਣੇ ਰਿਕਾਰਡ ਟੁੱਟ ਗਏ ਹਨ। ਜਦਕਿ, ਗੁਰਦਾਸਪੁਰ ਵਿੱਚ 75.2 ਐਮਐਮ, ਲੁਧਿਆਣਾ ਵਿੱਚ 36.1 ਐਮਐਮ, ਕਪੂਰਥਲਾ ਵਿੱਚ 62.7 ਐਮਐਮ, ਤਰਨਤਾਰਨ ਵਿੱਚ 36 ਐਮਐਮ ਅਤੇ ਜਲੰਧਰ ਵਿੱਚ 44.4 ਐਮਐਮ ਮੀਂਹ ਦਰਜ ਕੀਤਾ ਗਿਆ। ਪੂਰੇ ਪੰਜਾਬ ਦੀ ਗੱਲ ਕਰੀਏ ਤਾਂ ਇਸ ਮਹੀਨੇ ਹੁਣ ਤੱਕ 43.6 MM ਬਾਰਿਸ਼ ਦਰਜ ਕੀਤੀ ਜਾ ਚੁੱਕੀ ਹੈ, ਜਦਕਿ ਆਮ ਤੌਰ 'ਤੇ 31.9 MM ਬਾਰਿਸ਼ ਹੁੰਦੀ ਹੈ। ਪੰਜਾਬ ਵਿੱਚ ਇਸ ਸਾਲ 37 ਫੀਸਦੀ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ ਹੈ।

ਅੱਜ 5 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ : ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ 24 ਤਰੀਕ ਨੂੰ ਪੂਰੇ ਮਾਝਾ, ਦੁਆਬਾ ਅਤੇ ਮਾਲਵੇ ਦੇ ਲੁਧਿਆਣਾ, ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ, ਮੁਹਾਲੀ ਅਤੇ ਰੂਪ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।25-26 ਜੂਨ ਨੂੰ ਪੂਰੇ ਪੰਜਾਬ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।

ਪ੍ਰਮੁੱਖ ਸ਼ਹਿਰਾਂ ਦਾ ਅੱਜ ਦਾ ਤਾਪਮਾਨ : ਸ਼ਹਿਰ ਵਿੱਚ ਅੱਜ ਘੱਟੋ-ਘੱਟ ਤਾਪਮਾਨ 31 ਡਿਗਰੀ ਰਹਿਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 1 ਡਿਗਰੀ ਤੱਕ ਦੀ ਗਿਰਾਵਟ ਦੇਖਣ ਨੂੰ ਮਿਲੇਗੀ। ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਦੇ ਨੇੜੇ ਰਹਿ ਸਕਦਾ ਹੈ। ਸ਼ਹਿਰ 'ਚ ਅੱਜ ਘੱਟੋ-ਘੱਟ ਤਾਪਮਾਨ 30 ਡਿਗਰੀ ਸੈਲਸੀਅਸ ਤੱਕ ਰਹਿਣ ਦਾ ਅਨੁਮਾਨ ਹੈ। ਇੱਥੇ ਵੀ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ, ਜੋ ਕਿ ਪਿਛਲੇ ਦਿਨ ਨਾਲੋਂ ਥੋੜ੍ਹਾ ਘੱਟ ਹੈ। ਲੁਧਿਆਣਾ 'ਚ ਬੀਤੇ ਦਿਨ ਦੇ ਮੁਕਾਬਲੇ ਗਰਮੀ ਥੋੜੀ ਵਧੇਗੀ। ਇੱਥੇ ਘੱਟੋ-ਘੱਟ ਤਾਪਮਾਨ 29 ਡਿਗਰੀ ਦੇ ਆਸ-ਪਾਸ ਰਹੇਗਾ। ਵੱਧ ਤੋਂ ਵੱਧ ਤਾਪਮਾਨ ਵਿੱਚ ਵੀ 2 ਡਿਗਰੀ ਦਾ ਵਾਧਾ ਹੋਵੇਗਾ ਅਤੇ 39 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.