ਬਾਜਵਾ ਦੇ 'ਫਰਜ਼ੀ ਪ੍ਰਧਾਨ ਮੰਤਰੀ' ਵਾਲੇ ਬਿਆਨ 'ਤੇ ਛਿੜ ਗਿਆ ਸਿਆਸੀ ਘਮਾਸਾਣ, ਮਿਹਣੋ ਮਿਹਣੀ ਹੋਏ ਲੀਡਰ

author img

By

Published : Jan 21, 2023, 3:55 PM IST

There was a political ruckus on the statement of senior Congress leader Pratap Singh Bajwa

ਪ੍ਰਤਾਪ ਸਿੰਘ ਬਾਜਵਾ ਦੇ ਇਕ ਬਿਆਨ ਨੇ ਪੰਜਾਬ ਦੀ ਸਿਆਸਤ ਵਿਚ ਘਮਾਸਾਣ ਮਚਾ ਦਿੱਤਾ ਹੈ। ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਪ੍ਰਤਾਪ ਬਾਜਵਾ ਨੂੰ ਘੇਰ ਰਹੀਆਂ ਹਨ। ਉਨ੍ਹਾਂ ਵੱਲੋਂ ਇਸਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਤੌਹੀਨ ਨਾਲ ਜੋੜਿਆ ਜਾ ਰਿਹਾ ਹੈ। ਇਸ ਬਾਰੇ ਕੀ ਕਹਿਣਾ ਹੈ ਵਿਰੋਧੀ ਧਿਰਾਂ ਦਾ ਆਓ ਮਾਰਦੇ ਹਾਂ ਇੱਕ ਨਜ਼ਰ...

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕੀਤੀ ਨਿੰਦਾ

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿਚ ਪ੍ਰਤਾਪ ਸਿੰਘ ਬਾਜਵਾ ਦੇ ਇਕ ਬਿਆਨ ਨੇ ਸਿਆਸੀ ਘਮਾਸਾਣ ਮਚਾ ਰੱਖਿਆ ਹੈ। ਵਿਰੋਧੀ ਧਿਰਾਂ ਨੇ ਇਕ ਤੋਂ ਬਾਅਦ ਇਕ ਪ੍ਰਤਾਪ ਸਿੰਘ ਬਾਜਵਾ ਨੂੰ ਘੇਰਨਾ ਸ਼ੁਰੂ ਕਰ ਦਿੱਤਾ। ਦਰਅਸਲ ਭਾਰਤ ਜੋੜੋ ਯਾਤਰਾ ਦੌਰਾਨ ਪਠਾਨਕੋਟ ਰੈਲੀ ਵਿਚ ਪ੍ਰਤਾਪ ਸਿੰਘ ਬਾਜਵਾ ਸਟੇਜ ਤੋਂ ਸੰਬੋਧਨ ਕਰ ਰਹੇ ਸਨ ਅਤੇ ਕਹਿ ਰਹੇ ਸਨ ਕਿ ਸਾਨੂੰ ਪ੍ਰਧਾਨ ਮੰਤਰੀ ਰਾਹੁਲ ਗਾਂਧੀ ਚਾਹੀਦਾ ਕੋਈ ਫਰਜ਼ੀ ਪ੍ਰਧਾਨ ਮੰਤਰੀ ਨਹੀਂ। ਬੱਸ ਫਿਰ ਕੀ ਸੀ “ਗੱਲ ਕਹਿੰਦੀ ਤੂੰ ਮੈਨੂੰ ਮੂੰਹੋਂ ਕੱਢ ਮੈਂ ਤੈਨੂੰ ਪਿੰਡੋਂ ਕੱਢਦੀ ਹਾਂ” ਇਹ ਸਥਿਤੀ ਪੈਦਾ ਹੋ ਗਈ ਅਤੇ ਸਿਆਸੀ ਭੂਚਾਲ ਦੇ ਝਟਕੇ ਲੱਗਣੇ ਸ਼ੁਰੂ ਹੋ ਗਏ। ਵਿਰੋਧੀ ਧਿਰਾਂ ਇਸਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਤੋਹੀਨ ਨਾਲ ਜੋੜ ਰਹੀਆਂ ਹਨ।

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕੀਤੀ ਨਿੰਦਾ: ਪ੍ਰਤਾਪ ਸਿੰਘ ਬਾਜਵਾ ਦੇ ਇਸ ਬਿਆਨ 'ਤੇ ਵਿਰੋਧੀ ਧਿਰਾਂ ਪ੍ਰਤਾਪ ਸਿੰਘ ਬਾਜਵਾ 'ਤੇ ਹਮਲਾਵਰ ਹੋ ਗਈਆਂ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦੇ ਇਸ ਬਿਆਨ ਦੀ ਉਹ ਨਿੰਦਾ ਕਰਦੇ ਹਨ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਫਰਜ਼ੀ ਕਹਿ ਕੇ ਉਹਨਾਂ ਦੀ ਤੌਹੀਨ ਕੀਤੀ ਗਈ। ਉਹ ਦੇਸ਼ ਦੇ ਇਕੋ ਇਕ ਸਿੱਖ ਪ੍ਰਧਾਨ ਮੰਤਰੀ ਸਨ। ਉਹਨਾਂ ਨੂੰ ਫਰਜ਼ੀ ਕਹਿਣਾ ਬਹੁਤ ਸ਼ਰਮਨਾਕ ਹੈ। ਇਕ ਸਿੱਖ ਦੀ ਇਸ ਤਰ੍ਹਾਂ ਬੇਇਜ਼ਤੀ ਕਰਨੀ ਸਾਰੀ ਸਿੱਖ ਕੌਮ ਦੀ ਤੌਹੀਨ ਹੈ।

ਅਕਾਲੀ ਦਲ ਨੇ ਕਿਹਾ ਸ਼ਰਮਨਾਕ: ਉਧਰ ਅਕਾਲੀ ਆਗੂ ਪਰਬੰਸ ਸਿੰਘ ਬੰਟੀ ਰੋਮਾਣਾ ਇਕ ਟਵੀਟ ਕਰਕੇ ਪ੍ਰਤਾਪ ਸਿੰਘ ਬਾਜਵਾ ਦੀ ਵੀਡੀਓ ਸ਼ੇਅਰ ਕੀਤੀ ਅਤੇ ਨਾਲ ਹੀ ਫਰਜ਼ੀ ਪ੍ਰਧਾਨ ਮੰਤਰੀ ਵਾਲੇ ਬਿਆਨ ਨੂੰ ਸ਼ਰਮਨਾਕ ਦੱਸਿਆ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਇਕ ਲਿਖਤੀ ਬਿਆਨ ਜਾਰੀ ਕੀਤਾ ਹੈ ਅਤੇ ਪ੍ਰਤਾਪ ਸਿੰਘ ਬਾਜਵਾ ਦੇ ਇਸ ਬਿਆਨ ਨੂੰ ਸਿੱਖਾਂ ਦੀ ਬੇਇਜ਼ਤੀ ਦੱਸਿਆ।

ਕਾਂਗਰਸ ਦੇ ਬੁਲਾਰੇ ਕੰਵਰ ਹਰਪ੍ਰੀਤ ਸਿੰਘ ਨੇ ਦਿੱਤੀ ਜਵਾਬ

ਕਾਂਗਰਸ ਨੇ ਵੀ ਦਿੱਤਾ ਜਵਾਬ: ਵਿਰੋਧੀ ਧਿਰਾਂ ਦੇ ਹਮਲੇ ਤੋਂ ਬਾਅਦ ਪੰਜਾਬ ਕਾਂਗਰਸ ਨੇ ਮੋੜਵਾਂ ਜਵਾਬ ਦਿੱਤਾ ਹੈ। ਕਾਂਗਰਸ ਦੇ ਬੁਲਾਰੇ ਕੰਵਰ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਨਾਲ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਜਾਣ ਬੁੱਝ ਕੇ ਜੋੜਿਆ ਗਿਆ। ਜਿਸਦਾ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਵਿਚ ਜਿਹੜੀਆਂ ਪਾਰਟੀਆਂ ਹਾਸ਼ੀਏ ਤੇ ਹਨ ਉਹਨਾਂ ਤੋਂ ਭਾਰਤ ਜੋੜੋ ਯਾਤਰਾ ਦੀ ਸਫ਼ਲਤਾ ਬਰਦਾਸ਼ਤ ਨਹੀਂ ਹੋਈ ਉਸਤੋਂ ਬੌਖਲਾ ਕੇ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ।

ਇਹ ਵੀ ਪੜ੍ਹੋ: ਨਵੇਂ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨ ਪਹੁੰਚੇ ਸਿਹਤ ਮੰਤਰੀ, ਕਿਹਾ- "ਭਗਵੰਤ ਮਾਨ ਵਾਅਦੇ ਪੂਰੇ ਕਰਦੇ ਹਨ, ਘਰਾਂ ਨੂੰ ਜਾਣ ਕਿਸਾਨ"

ETV Bharat Logo

Copyright © 2024 Ushodaya Enterprises Pvt. Ltd., All Rights Reserved.