ETV Bharat / state

Ranjit Avenue Shooting Incident : ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨਾਂ ਸਮੇਤ ਤਿੰਨ ਵਿਅਕਤੀ ਕਾਬੂ, ਅਪਰਾਧ ਵਿੱਚ ਵਰਤੀ ਗਈ ਕਾਰ ਵੀ ਬਰਾਮਦ

author img

By ETV Bharat Punjabi Team

Published : Dec 1, 2023, 9:47 PM IST

Three persons arrested including two activists of Jaggu Bhagwanpuria gang; The car used in the crime was also recovered
Ranjit Avenue shooting incident : ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨਾਂ ਸਮੇਤ ਤਿੰਨ ਵਿਅਕਤੀ ਕਾਬੂ, ਅਪਰਾਧ ਵਿੱਚ ਵਰਤੀ ਗਈ ਕਾਰ ਵੀ ਬਰਾਮਦ

ਅੰਮ੍ਰਿਤਸਰ ਦੇ ਰਣਜੀਤ ਅਵੈਨਿਊ ਵਿੱਚ ਹੋਏ ਗੋਲੀਕਾਂਡ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨਾਂ ਸਮੇਤ ਤਿੰਨ ਵਿਅਕਤੀ ਕਾਬੂ ਕੀਤੇ ਗਏ ਹਨ। ਪੜ੍ਹੋ ਪੂਰੀ ਖ਼ਬਰ।

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਨੀਰਜ ਕੁਮਾਰ ਨਾਮ ਦੇ ਵਿਅਕਤੀ 'ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨਾਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਪੁਲਿਸ ਮੁਖੀ ਨੇ ਦਿੱਤੀ ਜਾਣਕਾਰੀ : ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਫੜੇ ਗਏ ਦੋ ਮੁਲਜ਼ਮਾਂ ਦੀ ਪਛਾਣ ਸਾਰਥਕ ਅਤੇ ਅਨਮੋਲ ਸ਼ਰਮਾ ਦੋਵੇਂ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਗ੍ਰਿਫ਼ਤਾਰ ਤੀਜੇ ਮੁਲਜ਼ਮ ਦੀ ਪਛਾਣ ਖਜ਼ਾਨਾ ਗੇਟ ਅੰਮ੍ਰਿਤਸਰ ਦੇ ਅਲਤਮਿਸ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਅਪਰਾਧ ਵਿੱਚ ਵਰਤੀ ਗਈ ਚਿੱਟੇ ਰੰਗ ਦੀ ਵਰਨਾ ਕਾਰ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ 02 ਈਐਚ 0009 ਹੈ, ਵੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਰਣਜੀਤ ਐਵੀਨਿਊ ਗੋਲੀ ਕਾਂਡ ਦੇ ਚੌਥੇ ਮੁਲਜ਼ਮ ਦੀਪਕ ਅਰੋੜਾ ਨੂੰ ਪੰਜਾਬ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।

Three persons arrested including two activists of Jaggu Bhagwanpuria gang; The car used in the crime was also recovered
Ranjit Avenue shooting incident : ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨਾਂ ਸਮੇਤ ਤਿੰਨ ਵਿਅਕਤੀ ਕਾਬੂ, ਅਪਰਾਧ ਵਿੱਚ ਵਰਤੀ ਗਈ ਕਾਰ ਵੀ ਬਰਾਮਦ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਜਾਣਕਾਰੀ ਦੇ ਆਧਾਰ 'ਤੇ ਏ.ਡੀ.ਜੀ.ਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਆਈਜੀ ਸੰਦੀਪ ਗੋਇਲ ਦੀ ਅਗਵਾਈ ‘ਚ ਏ.ਜੀ.ਟੀ.ਐਫ ਦੀ ਟੀਮ ਨੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਾਰਥਕ ਅਤੇ ਅਨਮੋਲ ਨੂੰ ਜ਼ੀਰਕਪੁਰ ਤੋਂ ਗ੍ਰਿਫਤਾਰ ਕੀਤਾ, ਜਦਕਿ ਤੀਜੇ ਦੋਸ਼ੀ ਅਲਤਮਿਸ ਨੂੰ ਸਮਾਣਾ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਆਪ੍ਰੇਸ਼ਨ ਵਿੱਚ ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਨੇ ਸਹਿਯੋਗ ਕੀਤਾ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਮ੍ਰਿਤਸਰ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਤਿੰਨ ਵਾਰਦਾਤਾਂ ਵਿੱਚ ਲੋੜੀਂਦੇ ਸਨ। ਇਸ ਤੋਂ ਇਲਾਵਾ ਉਕਤ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਲੌਜਿਸਟਿਕਸ ਸਹਾਇਤਾ, ਛੁਪਣਗਾਹਾਂ ਅਤੇ ਹਥਿਆਰ ਵੀ ਮੁਹੱਈਆ ਕਰਵਾਉਂਦੇ ਸਨ। ਇਸ ਸਬੰਧੀ ਥਾਣਾ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰਬਰ 235 ਮਿਤੀ 16/11/2023 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.