ETV Bharat / state

Punjab BJP: ਪੰਜਾਬ ਅੰਦਰ ਜੜ੍ਹਾਂ ਮਜ਼ਬੂਤ ਕਰਨ 'ਚ ਲੱਗੀ ਭਾਜਪਾ, ਭਾਜਪਾ ਨੇ ਕਿਸਾਨ ਵਿੰਗ ਦਾ ਵੀ ਕੀਤਾ ਗਠਨ

author img

By

Published : Feb 10, 2023, 8:59 PM IST

ਪੰਜਾਬ ਵਿੱਚ ਭਾਜਪਾ ਆਪਣੇ ਪੈਰ ਮਜ਼ਬੂਤ ਕਰਨ ਲਈ ਵੱਡੇ ਪੱਧਰ ਉੱਤੇ ਤਿਆਰੀਆਂ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਅੱਜ ਜਿੱਥੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਜਸਪਾਲ ਸਿੰਘ ਗਗਰੋਲੀ ਆਪਣੇ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਾਮਿਲ ਹੋਏ ਉੱਥੇ ਹੀ ਭਾਜਪਾ ਨੇ ਕਿਸਾਨਾਂ ਨੂੰ ਆਪਣੇ ਨਾਲ ਜੋੜਨ ਲਈ ਕਿਸਾਨ ਵਿੰਗ ਦੀ ਟੀਮ ਦਾ ਵੀ ਗਠਨ ਕੀਤਾ।

To strengthen the grip in Punjab BJP formed a Kisan wing team
Punjab BJP: ਪੰਜਾਬ ਅੰਦਰ ਜੜ੍ਹਾਂ ਮਜ਼ਬੂਤ ਕਰਨ ‘ਚ ਲੱਗੀ ਭਾਜਪਾ, ਭਾਜਪਾ ਨੇ ਕਿਸਾਨ ਵਿੰਗ ਦਾ ਵੀ ਕੀਤਾ ਗਠਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਜਸਪਾਲ ਸਿੰਘ ਗਗਰੋਲੀ ਆਪਣੇ ਸਮਰਥਕਾਂ ਸਮੇਤ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਸੂਬਾਈ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਭਾਜਪਾ ਵਿੱਚ ਸ਼ਾਮਲ ਹੋਏ। ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ ਭਾਜਪਾ ਦੀ ਮੈਂਬਰਸ਼ਿਪ ਦਿਵਾਈ ਅਤੇ ਉਨ੍ਹਾਂ ਨੂੰ ਪਾਰਟੀ ਦਾ ਤਾਜ ਦੇ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਕਰਵਾਇਆ।

To strengthen the grip in Punjab BJP formed a Kisan wing team
Punjab BJP: ਪੰਜਾਬ ਅੰਦਰ ਜੜ੍ਹਾਂ ਮਜ਼ਬੂਤ ਕਰਨ ‘ਚ ਲੱਗੀ ਭਾਜਪਾ, ਭਾਜਪਾ ਨੇ ਕਿਸਾਨ ਵਿੰਗ ਦਾ ਵੀ ਕੀਤਾ ਗਠਨ


ਪਾਰਟੀ ਵਿੱਚ ਸੁਆਗਤ: ਜੀਵਨ ਗੁਪਤਾ ਨੇ ਇਸ ਮੌਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਜਸਪਾਲ ਸਿੰਘ ਗਗਰੋਲੀ , ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਭੰਗੂ ਸ਼ਾਮਲ ਹਨ। ਇਸ ਤੋਂ ਇਲਾਵਾ ਵਪਾਰੀ ਆਗੂ ਸਕਸ਼ਮ ਬਾਂਸਲ (ਨਾਭਾ) ਅਤੇ ਵਪਾਰੀ ਪ੍ਰੀਤਇੰਦਰ ਬੁੱਗਾ (ਅਮਲੋਹ) ਸਮੇਤ ਕਈ ਹੋਰ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋ ਗਏ ਹਨ।

To strengthen the grip in Punjab BJP formed a Kisan wing team
Punjab BJP: ਪੰਜਾਬ ਅੰਦਰ ਜੜ੍ਹਾਂ ਮਜ਼ਬੂਤ ਕਰਨ ‘ਚ ਲੱਗੀ ਭਾਜਪਾ, ਭਾਜਪਾ ਨੇ ਕਿਸਾਨ ਵਿੰਗ ਦਾ ਵੀ ਕੀਤਾ ਗਠਨ



ਜੀਵਨ ਗੁਪਤਾ ਨੇ ਕਿਹਾ ਕਿ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਮੈਂਬਰ ਪਿਛਲੇ ਕਈ ਸਾਲਾਂ ਤੋਂ ਜਨਤਾ ਦੀ ਸੇਵਾ ਕਰ ਰਹੇ ਹਨ ਅਤੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਅਕਾਲੀ ਦਲ ਦੇ ਇਹ ਸਾਬਕਾ ਆਗੂ ਸੰਗਰੂਰ ਦੇ ਰਹਿਣ ਵਾਲੇ ਹਨ, ਜੋ ਕਿ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ਹਿਰ ਹੈ। ਉਨ੍ਹਾਂ ਕਿਹਾ ਇਨ੍ਹਾਂ ਸਾਰੇ ਨਵੇਂ ਵਰਕਰਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾਕਿ ਇਹ ਸਾਰੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਦੇਸ਼ ਹਿੱਤ ਵਿੱਚ ਲਏ ਗਏ ਠੋਸ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਰੇ ਪਾਰਟੀ ਦੀ ਵਿਚਾਰਧਾਰਾ ਅਤੇ ਪ੍ਰਚਾਰ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਦੂਜੇ ਪਾਸੇ ਇਸ ਮੌਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਨੇ ਪਾਰਟੀ ਵੱਲੋਂ ਉਨ੍ਹਾਂ ’ਤੇ ਕੀਤੇ ਗਏ ਭਰੋਸੇ ’ਤੇ ਖਰਾ ਉਤਰਨ ਦਾ ਭਰੋਸਾ ਦਿੱਤਾ।



ਕਿਸਾਨ ਮੋਰਚਾ ਟੀਮ ਦਾ ਕੀਤਾ ਗਠਨ: ਇਸਦੇ ਨਾਲ ਹੀ ਭਾਜਪਾ ਵੱਲੋਂ ਕਿਸਾਨ ਮੋਰਚਾ ਟੀਮ ਦਾ ਵੀ ਗਠਨ ਕੀਤਾ ਗਿਆ ਹੈ। ਇਹ ਟੀਮ ਕਿਸਾਨਾਂ ਨੂੰ ਅਤੇ ਭਾਜਪਾ ਵਿਚਾਲੇ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦਾ ਵੀ ਯਤਨ ਕਰੇਗੀ। ਦੱਸ ਦਈਏ ਇਸ ਟੀਮ ਦੇ ਵਿੱਚ 60 ਤੋਂ ਜ਼ਿਆਦਾ ਮੈਂਬਰਾਂ ਦੀ ਨਿਯਕਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ: Punjab Cricket Association: ਪੰਜਾਬ 'ਚ ਪੰਜਾਬ ਦੇ ਕ੍ਰਿਕਟ ਖਿਡਾਰੀਆਂ ਨੂੰ ਨਹੀਂ ਮਿਲ ਰਿਹਾ ਮੌਕਾ, ਖਿਡਾਰੀਆਂ ਦੇ ਮਾਪਿਆਂ ਨੇ ਵੱਡਾ ਘਪਲਾ ਕੀਤਾ ਉਜਾਗਰ

ETV Bharat Logo

Copyright © 2024 Ushodaya Enterprises Pvt. Ltd., All Rights Reserved.