ETV Bharat / state

Aaj Da Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

author img

By

Published : Mar 4, 2023, 6:41 AM IST

Aaj Da Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ - ਆਗਿਆ, ਫੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ ਤੇ 'ਨਾਮਾ' ਦਾ ਮਤਲਬ, ਖ਼ਤ, ਪੱਤਰ, ਚਿੱਠੀ ਜਾਂ ਲਿਖਿਆ ਹੋਇਆ ਕਾਗਜ਼। ਆਮ ਬੋਲਚਾਲ ਦੀ ਭਾਸ਼ਾ 'ਚ, ਹੁਕਮਨਾਮਾ ਉਹ ਲਿਖਤੀ ਸੰਦੇਸ਼ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Aaj Da Hukamnama
Aaj Da Hukamnama

ਅੱਜ ਦਾ ਮੁੱਖਵਾਕ

today hukamnama
ਅੱਜ ਦਾ ਹੁਕਮਨਾਮਾ

ਇਹ ਵੀ ਪੜੋ: Punjabi singer Mankirat Aulakh: ਪੰਜਾਬੀ ਗਾਇਕ ਮਨਕੀਰਤ ਔਲਖ ਨੂੰ NIA ਨੇ ਦੁਬਈ ਜਾਣ ਤੋਂ ਰੋਕਿਆ, ਕੀਤੀ ਪੁਛਗਿੱਛ

ਵਿਆਖਿਆ: ਰਾਗ ਬੇਹਾਗੜਾ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ।

ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤਿ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ। ਹੇ ਨਾਨਕ! ਜੇਹੜਾ ਮਨੁੱਖ (ਗੁਰਮਤਿ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈ, ਉਹ ਮਨ-ਇੱਛਤ ਫਲ ਪਾ ਲੈਂਦਾ ਹੈ।੧।

ਇਹ ਵੀ ਪੜੋ: Love Rashifal 4 March 2023: ਕੀ ਪ੍ਰੇਮੀ ਤੋਂ ਮਿਲੇਗੀ ਕੋਈ ਖੁਸਖਬਰੀ ਜਾਂ ਨਿਰਾਸ਼ਾ ਵਿੱਚ ਬੀਤੇਗਾ ਦਿਨ ਜਾਣੋ ਲਵ ਰਾਸ਼ੀਫਲ ਦੇ ਨਾਲ...

ETV Bharat Logo

Copyright © 2024 Ushodaya Enterprises Pvt. Ltd., All Rights Reserved.