Given job by Punjab government: ਪੱਲੇਦਾਰੀ ਕਰਨ ਲਈ ਮਜ਼ਬੂਰ ਹਾਕੀ ਖਿਡਾਰੀ ਦੀ ਪੰਜਾਬ ਸਰਕਾਰ ਨੇ ਫੜ੍ਹੀ ਬਾਂਹ, ਖੇਡ ਵਿਭਾਗ 'ਚ ਦਿੱਤੀ ਨੌਕਰੀ

author img

By

Published : Mar 4, 2023, 5:18 PM IST

Unemployed hockey player given job by Punjab government

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਲੇਦਾਰੀ ਕਰਨ ਨੂੰ ਮਜਬੂਰ ਹੋਏ ਹਾਕੀ ਖਿਡਾਰੀ ਨੂੰ ਖੇਡ ਵਿਭਾਗ ਵਿੱਚ ਹਾਕੀ ਕੋਚ ਦੀ ਨੌਕਰੀ ਦੇ ਦਿੱਤੀ ਹੈ। ਖੇਡ ਵਿਭਾਗ ਵਿੱਚ ਨੌਕਰੀ ਮਿਲਣ ਉੱਤੇ ਪਰਮਜੀਤ ਕੁਮਾਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਣਾ ਮੰਡੀ ਵਿੱਚ ਪੱਲੇਦਾਰ ਵਜੋਂ ਕੰਮ ਕਰ ਰਹੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਖੇਡ ਵਿਭਾਗ ਵਿੱਚ ਕੋਚ ਵਜੋਂ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ। ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਪਰਮਜੀਤ ਨੂੰ ਸੋਮਵਾਰ 6 ਮਾਰਚ ਨੂੰ ਬਠਿੰਡਾ ਵਿਖੇ ਕੋਚ ਵਜੋਂ ਸ਼ਾਮਲ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪਰਮਜੀਤ ਨੇ ਪਿਛਲੇ ਸਮੇਂ ਵਿੱਚ ਕਈ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਸੂਬੇ ਦੀ ਨੁਮਾਇੰਦਗੀ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਪਰਮਜੀਤ ਕੁਮਾਰ ਜ਼ਖਮੀ ਹੋ ਗਿਆ, ਜਿਸ ਕਾਰਨ ਉਸ ਨੂੰ ਮੈਦਾਨ ਛੱਡਣਾ ਪਿਆ।

ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ: ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਇਸ ਹੋਣਹਾਰ ਹਾਕੀ ਖਿਡਾਰੀ ਨੂੰ ਅਨਾਜ ਮੰਡੀ ਵਿੱਚ ਰੇਹੜੀ ਫੜੀ ਦਾ ਕੰਮ ਕਰਨ ਲਈ ਮਜਬੂਰ ਹੋਣਾ ਪਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਮੀਡੀਆ ਰਾਹੀਂ ਇਸ ਹਾਕੀ ਖਿਡਾਰੀ ਦੀ ਦੁਰਦਸ਼ਾ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਉਸ ਨੂੰ ਆਪਣੀ ਸਰਕਾਰੀ ਰਿਹਾਇਸ਼ 'ਤੇ ਬੁਲਾਇਆ ਅਤੇ ਸਰਕਾਰੀ ਨੌਕਰੀ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਦੱਸਿਆ ਕਿ ਹੁਣ ਨਿਯੁਕਤੀ ਪੱਤਰ ਪਰਮਜੀਤ ਨੂੰ ਸੌਂਪ ਦਿੱਤਾ ਗਿਆ ਹੈ ਅਤੇ ਉਹ ਸੋਮਵਾਰ ਨੂੰ ਬਠਿੰਡਾ ਵਿਖੇ ਜੁਆਇਨ ਕਰਨਗੇ।

ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨਾ : ਮੁੱਖ ਮੰਤਰੀ ਨੇ ਆਸ ਪ੍ਰਗਟ ਕੀਤੀ ਕਿ ਪਰਮਜੀਤ ਆਪਣੇ ਹੁਨਰ ਅਤੇ ਮੁਹਾਰਤ ਨਾਲ ਹੋਰ ਵੀ ਕਈ ਖਿਡਾਰੀ ਪੈਦਾ ਕਰੇਗਾ, ਜੋ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਰਮਜੀਤ ਸਮੇਂ ਸਿਰ ਅੱਗੇ ਦੀ ਸਿੱਖਿਆ ਹਾਸਲ ਕਰ ਲੈਂਦਾ ਹੈ ਤਾਂ ਉਸ ਨੂੰ ਨਿਯਮਾਂ ਅਨੁਸਾਰ ਤਰੱਕੀਆਂ ਵੀ ਮਿਲਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਸ ਖਿਡਾਰੀ ਵੱਲੋਂ ਸੂਬੇ ਲਈ ਪਾਏ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ। ਇਸ ਦੌਰਾਨ ਪਰਮਜੀਤ ਕੁਮਾਰ ਨੇ ਮੁੱਖ ਮੰਤਰੀ ਦੇ ਇਸ ਕਦਮ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਘੱਟ ਹੁੰਦਾ ਹੈ ਕਿ ਕਿਸੇ ਮੁੱਖ ਮੰਤਰੀ ਨੇ ਅਜਿਹਾ ਇਤਿਹਾਸਕ ਫੈਸਲਾ ਲਿਆ ਹੋਵੇ। ਉਨ੍ਹਾਂ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਪੰਜਾਬ ਬੁਲੰਦੀਆਂ 'ਤੇ ਪਹੁੰਚੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਮੁੱਖ ਮੰਤਰੀ ਦੀਆਂ ਉਮੀਦਾਂ 'ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਇਸ ਤੋਂ ਇਲਾਵਾ ਨੌਕਰੀ ਮਿਲਣ ਤੋਂ ਬਾਅਦ ਪਰਮਜੀਤ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਬਾਂਹ ਫੜ ਕੇ ਜੋ ਮਿਸਾਲ ਕਾਇਮ ਕੀਤੀ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ।

ਇਹ ਵੀ ਪੜ੍ਹੋ: PNS employees Protest Against GOV.: 6ਵੇਂ ਪੇਅ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਨਾ ਕਰਨ ਸਬੰਧੀ ਪਨਸਪ ਵਿਭਾਗ ਦੇ ਮੁਲਾਜ਼ਮਾਂ ਨੇ ਲਾਇਆ ਧਰਨਾ

ETV Bharat Logo

Copyright © 2024 Ushodaya Enterprises Pvt. Ltd., All Rights Reserved.