ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਮੁਲਤਵੀ, 29 ਜਨਵਰੀ ਨੂੰ ਪਟਿਆਲਾ ਰੈਲੀ 'ਚ ਕਰਨਾ ਸੀ ਸੰਬੋਧਨ

author img

By

Published : Jan 19, 2023, 8:16 PM IST

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਮੁਲਤਵੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਟਿਆਲਾ ਆਉਣਾ ਟਾਲ ਦਿੱਤਾ ਹੈ। ਸ਼ਾਹ ਨੇ ਪੰਜਾਬ ਫੇਰੀ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਪੰਜਾਬ ਭਾਜਪਾ ਦੇ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਦੱਸਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 29 ਜਨਵਰੀ ਦੀ ਪੰਜਾਬ ਫੇਰੀ ਨੂੰ ਮੁਲਤਵੀ ਕਰ ਦਿੱਤਾ ਹੈ ਪਰ ਉਹ ਜਲਦ ਹੀ ਨਵੀਂ ਤਾਰੀਖ ਦ ਐਲਾਨ ਕਰਨਗੇ।

ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਤੇ ਭਾਜਪਾ ਦੇ ਦਿੱਗਜ ਆਗੂ ਅਮਿਤ ਸ਼ਾਹ ਦੀ ਪੰਜਾਬ ਫੇਰੀ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਇਹ ਫੇਰੀ ਮੁਲਤਵੀ ਕਿਉਂ ਕੀਤੀ ਇਸ ਦਾ ਤਾਂ ਹਾਲੇ ਤੱਕ ਕੁਝ ਪਤਾ ਕਾਰਨ ਨਹੀ ਦੱਸਿਆ। ਪਰਮਿੰਦਰ ਸਿੰਘ ਬਰਾੜ ਨੇ ਕਿਹਾ ਹੈ ਕਿ ਉਨ੍ਹਾਂ ਨੇ ਇਹ ਰੈਲੀ ਜ਼ਰੂਰੀ ਰੁਝੇਵਾਂ ਆਉਣ ਕਾਰਨ ਮੁਲਤਵੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਮਿਤ ਸ਼ਾਹ ਨੇ 29 ਜਨਵਰੀ ਨੂੰ ਪਟਿਆਲਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਾ ਸੀ।

  • Due to some urgent engagement, Union Home Minister Shri @AmitShah Ji's visit to Punjab, which was scheduled for January 29 has been postponed. New dates of his visit will be shared soon.

    — Parminddar S Brar (@PSBrarOfficial) January 19, 2023 " class="align-text-top noRightClick twitterSection" data=" ">

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਭਾਜਪਾ ਦੇ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਕਿਸੇ ਜ਼ਰੂਰੀ ਰੁਝੇਵੇਂ ਕਾਰਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 29 ਜਨਵਰੀ ਨੂੰ ਹੋਣ ਵਾਲੀ ਪੰਜਾਬ ਫੇਰੀ ਮੁਲਤਵੀ ਕਰ ਦਿੱਤੀ ਗਈ ਹੈ। ਛੇਤੀ ਹੀ ਨਵੀਂ ਤਾਰੀਖ਼ ਦਾ ਐਲਾਨ ਕਰ ਦਿੱਤਾ ਜਾਵੇਗਾ।

ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੁਰਜੀਤ ਸਿੰਘ ਗੜ੍ਹੀ ਅਤੇ ਸਾਬਕਾ ਪ੍ਰਧਾਨ ਹਰਿੰਦਰ ਕੋਹਲੀ ਨੇ ਪਟਿਆਲਾ ਰੈਲੀ ਮੁਲਤਵੀ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 29 ਜਨਵਰੀ ਨੂੰ ਪਟਿਆਲਾ ਵਿਚ ਹੋਣ ਵਾਲੀ ਕੇਂਦਰੀ ਗ੍ਰਹਿ ਮੰਤਰੀ ਦੀ ਰੈਲੀ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਪਰ ਮੁਲਤਵੀ ਕਰਨ ਦੇ ਕਾਰਨਾਂ ਦਾ ਹਾਲੇ ਤੱਕ ਕੁਝ ਪਤਾ ਨਹੀਂ ਲੱਗ ਸਕੀਆ।

ਇਹ ਵੀ ਪੜ੍ਹੋ:- ਭਾਰਤ ਜੋੜੋ ਯਾਤਰਾ ਨੇ ਪੰਜਾਬ ਬੀਜੇਪੀ 'ਚ ਖਲਬਲੀ, ਅਮਿਤ ਸ਼ਾਹ ਦਾ ਦੌਰਾ ਕਿਤੇ ਡੈਮੇਜ਼ ਕੰਟਰੋਲ ਲਈ ਤਾਂ ਨਹੀ?

ETV Bharat Logo

Copyright © 2024 Ushodaya Enterprises Pvt. Ltd., All Rights Reserved.