ETV Bharat / state

ਗ੍ਰਿਫ਼ਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਨਾਲ ਜੁੜੀਆਂ ਕਈ ਵੀਡੀਓ ਵਾਇਰਲ, ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਅੱਗੇ ਟੇਕਿਆ ਮੱਥਾ

author img

By

Published : Apr 23, 2023, 1:37 PM IST

Videos before the arrest of Amritpal Singh
ਅੰਮ੍ਰਿਤਪਾਲ ਸਿੰਘ ਨਾਲ ਜੁੜੀਆਂ ਕਈ ਵੀਡੀਓ ਹੋਈਆਂ ਵਾਇਰਲ, ਦੇਖੋ ਸੰਗਤ ਨੇ ਨਾਂ ਕੀ ਦਿੱਤਾ ਗ੍ਰਿਫਤਾਰੀ ਤੋਂ ਪਹਿਲਾਂ ਸੰਦੇਸ਼

ਅੰਮ੍ਰਿਤਪਾਲ ਸਿੰਘ ਨਾਲ ਜੁੜੀਆਂ ਕਈ ਵੀਡੀਓ ਸਾਹਮਣੇ ਆਈਆਂ ਹਨ। ਉਸਦੀ ਗ੍ਰਿਫਤਾਰੀ ਤੋਂ ਪਹਿਲਾਂ ਮੋਗੇ ਦੇ ਪਿੰਡ ਰੋਡੇ ਦੇ ਇਤਿਹਾਸਿਕ ਗੁਰੂਦੁਆਰਾ ਸਾਹਿਬ ਅੰਦਰੋਂ ਵੀ ਵੀਡੀਓ ਵਾਇਰਲ ਹੋਈਆਂ ਹਨ।

ਗ੍ਰਿਫ਼ਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਨਾਲ ਜੁੜੀਆਂ ਕਈ ਵੀਡੀਓ ਵਾਇਰਲ

ਮੋਗਾ: ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਦੀਆਂ ਕਈ ਵੀਡੀਓ ਸਾਹਮਣੇ ਆਈਆਂ ਹਨ। ਇਨ੍ਹਾਂ ਵਿੱਚ ਅੰਮ੍ਰਿਤਪਾਲ ਸਿੰਘ ਮੋਗਾ ਦੇ ਪਿੰਡ ਰੋਡੇ ਵਿੱਚ ਗੁਰੂਦੁਆਰਾ ਸਾਹਿਬ ਵਿਖੇ ਨਜਰ ਆ ਰਿਹਾ ਹੈ। ਪਿੰਡ ਰੋਡੇ ਵਿੱਚ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਯਾਦ ਵਿੱਚ ਬਣੇ ਗੁਰਦੁਆਰਾ ਸਾਹਿਬ ਵਿੱਚ ਉਸਨੇ ਨਿਤਨੇਮ ਕੀਤਾ ਅਰਦਾਸ ਕਰਨ ਉਪਰੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਅੱਗੇ ਮੱਥਾ ਟੇਕਿਆ ਅਤੇ ਸੰਗਤ ਦੇ ਨਾਂ ਸੰਦੇਸ਼ ਵੀ ਦਿੱਤਾ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਅਤੇ ਇੰਟੇਲੀਜੈਂਸ ਦੇ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਅੱਜ ਐਤਵਾਰ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ 18 ਮਾਰਚ, 2023 ਤੋਂ ਫ਼ਰਾਰ ਚੱਲ ਰਿਹਾ ਸੀ। ਉਸ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ ਪੁਲਿਸ ਅਤੇ ਇੰਟੇਲੀਜੈਂਸ ਟੀਮਾਂ ਲੱਗੀਆਂ ਹੋਈਆਂ ਸੀ। ਆਖਿਰ ਅੰਮ੍ਰਿਤਪਾਲ ਨੂੰ ਕਾਬੂ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਮੁਤਾਬਕ ਪੁਲਿਸ ਨੇ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕੀਤਾ ਹੈ। ਉੱਥੇ ਹੀ,ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਬਠਿੰਡਾ ਦੇ ਏਅਰ ਫੋਰਸ ਸਟੇਸ਼ਨ ਉੱਤੇ ਪਹੁੰਚੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਨਾ ਅੰਮ੍ਰਿਤਪਾਲ ਨੂੰ ਬਠਿੰਡਾ ਦੇ ਏਅਰ ਫ਼ੋਰਸ ਸਟੇਸ਼ਨ ਤੋਂ ਏਅਰ ਲਿਫਟ ਕੀਤੇ ਜਾਣ ਦੀ ਖ਼ਬਰ ਹੈ।

ਆਈਪੀਐਸ ਸੁਖਚੈਨ ਸਿੰਘ ਗਿੱਲ ਦੀ ਪ੍ਰੈਸ ਕਾਨਫਰੰਸ: ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਆਈਪੀਐਸ ਸੁਖਚੈਨ ਸਿੰਘ ਗਿੱਲ ਅੱਜ ਐਤਵਾਰ (23 ਅਪ੍ਰੈਲ, 2023) ਨੂੰ ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ 9, ਚੰਡੀਗੜ੍ਹ ਵਿਖੇ ਕਾਨਫਰੰਸ ਹਾਲ ਵਿੱਚ ਸਵੇਰੇ 10 ਵਜੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਮੌਕੇ ਉਹ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਸਾਰੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਪੁਲਿਸ ਘੇਰਾ ਪਾ ਕੇ ਗ੍ਰਿਫਤਾਰ ਕੀਤਾ ਹੈ। ਸਵੇਰੇ 6:45 ਉੱਤੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਹੋਈ।

ਇਹ ਵੀ ਪੜ੍ਹੋ : CM Mann Keeps Eyes on Amritpal : ਪਤਨੀ ਨੂੰ ਵਿਦੇਸ਼ ਭੇਜਣ ਤੋਂ ਬਾਅਦ ਖੁਦ ਵੀ ਵਿਦੇਸ਼ ਭੱਜਣ ਦੀ ਫ਼ਿਰਾਕ 'ਚ ਸੀ ਅੰਮ੍ਰਿਤਪਾਲ !

ਪੰਜਾਬ ਪੁਲਿਸ ਦੀ ਅਪੀਲ: ਪੰਜਾਬ ਪੁਲਿਸ ਨੇ ਟਵੀਟ ਕਰਦਿਆ ਜਾਣਕਾਰੀ ਸਾਂਝੀ ਕੀਤੀ ਹੈ ਕਿ ਅੰਮ੍ਰਿਪਾਲ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਇਸ ਸਬੰਧੀ ਹੋਰ ਜਾਣਕਾਰੀ ਉਹ ਜਲਦ ਸਾਂਝੀ ਕਰਨਗੇ। ਉਨ੍ਹਾਂ ਨੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਝੂਠੀ ਅਫਵਾਹ ਜਾਂ ਖ਼ਬਰਾਂ ਤੋਂ ਬੱਚਣ ਲਈ ਕਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.