ETV Bharat / state

ਸਿੱਖਿਆ ਮੰਤਰੀ ਨੇ ਕਿਸਾਨਾਂ ਦੇ ਹੱਕ ਵਿਚ ਕੀਤੀ ਭੁੱਖ ਹੜਤਾਲ

author img

By

Published : Dec 23, 2020, 5:54 PM IST

ਫ਼ੋੋਟੋ
ਫ਼ੋੋਟੋ

ਭੁੱਖ ਹੜਤਾਲ ਦੌਰਾਨ ਸਿੰਗਲਾ ਨੇ ਕਿਹਾ ਕਿ ਕਿਸਾਨਾਂ ਦੁਆਰਾ ਸ਼ੁਰੂ ਕੀਤਾ ਗਿਆ ਇਹ ਸੰਘਰਸ਼ ਹੁਣ ਸੱਚੀ ਲੋਕ ਲਹਿਰ ਬਣ ਗਿਆ ਹੈ ਅਤੇ ਹਰ ਪੰਜਾਬੀ ਹੁਣ ਜ਼ਾਤ ਧਰਮ ਅਤੇ ਕਿੱਤੇ ਨੂੰ ਪਿੱਛੇ ਛੱਡ ਕੇ ਇਸ ਮੁਹਿੰਮ ਵਿੱਚ ਆਪਣਾ ਹਿੱਸਾ ਪਾ ਰਿਹਾ ਹੈ। ਪੰਜਾਬ ਵਿੱਚ ਆੜਤੀਏ ਅਤੇ ਕਿਸਾਨ ਦਾ ਨੌਂਹ-ਮਾਸ ਦਾ ਰਿਸ਼ਤਾ ਹੈ ਜੋ ਪਿਛਲੇ ਸੌ ਸਾਲਾਂ ਤੋਂ ਚਲਦਾ ਆ ਰਿਹਾ ਹੈ।

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਤੇ ਕਿਸਾਨਾਂ ਦੇ ਹੱਕ ਵਿੱਚ ਸੰਗਰੂਰ ਵਿਖੇ ਇੱਕ ਰੋਜਾ ਭੁੱਖ ਹੜਤਾਲ ਕੀਤੀ। ਇਸ ਭੁੱਖ ਹੜਤਾਲ ਵਿਚ ਇਲਾਕੇ ਦੇ 200 ਤੋਂ ਵੱਧ ਆੜਤੀਆਂ ਨੇ ਵੀ ਸਿੱਖਿਆ ਮੰਤਰੀ ਦਾ ਸਾਥ ਦਿੱਤਾ ਅਤੇ ਕਿਸਾਨਾਂ ਵੱਲੋਂ ਦੇਸ਼ ਭਰ ਵਿੱਚ ਦਿੱਤੇ ਜਾ ਰਹੇ ਧਰਨਿਆਂ ਦੀ ਹਿਮਾਇਤ ਕੀਤੀ।

ਭੁੱਖ ਹੜਤਾਲ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਗਲਾ ਨੇ ਕਿਹਾ ਕਿ ਕਿਸਾਨਾਂ ਦੁਆਰਾ ਸ਼ੁਰੂ ਕੀਤਾ ਗਿਆ ਇਹ ਸੰਘਰਸ਼ ਹੁਣ ਸੱਚੀ ਲੋਕ ਲਹਿਰ ਬਣ ਗਿਆ ਹੈ ਅਤੇ ਹਰ ਪੰਜਾਬੀ ਹੁਣ ਜ਼ਾਤ ਧਰਮ ਅਤੇ ਕਿੱਤੇ ਨੂੰ ਪਿੱਛੇ ਛੱਡ ਕੇ ਇਸ ਮੁਹਿੰਮ ਵਿੱਚ ਆਪਣਾ ਹਿੱਸਾ ਪਾ ਰਿਹਾ ਹੈ। ਪੰਜਾਬ ਵਿੱਚ ਆੜਤੀਏ ਅਤੇ ਕਿਸਾਨ ਦਾ ਨੌਂਹ-ਮਾਸ ਦਾ ਰਿਸ਼ਤਾ ਹੈ ਜੋ ਪਿਛਲੇ ਸੌ ਸਾਲਾਂ ਤੋਂ ਚਲਦਾ ਆ ਰਿਹਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਭੁੱਖ ਹੜਤਾਲ ਰਾਹੀਂ ਅਸੀਂ ਕਿਸਾਨ ਯੂਨੀਅਨਾਂ ਵੱਲੋਂ ਕੀਤੀਆਂ ਜਾ ਰਹੀਆਂ ਮੰਗਾਂ ਦਾ ਸਮਰਥਨ ਕਰਦੇ ਹਾਂ।

ਸਿੱਖਿਆ ਮੰਤਰੀ ਸਿੰਗਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਛੇਤੀ ਹੀ ਸੰਸਦ ਦਾ ਸਰਦ ਰੁੱਤ ਦਾ ਇਜਲਾਸ ਬੁਲਾ ਕੇ ਇਹ ਕਾਲੇ ਕਾਨੂਨ ਵਾਪਸ ਲਵੇ। ਉਹਨਾਂ ਜ਼ੋਰ ਦਿੰਦਿਆਂ ਕਿਹਾ ਕਿ ਇਹ ਕਾਲੇ ਕਾਨੂੰਨ ਭਾਰਤੀ ਜਮਹੂਰੀਅਤ ਦੇ ਸੰਘੀ ਢਾਂਚੇ 'ਤੇ ਹਮਲਾ ਹਨ। ਸਿੱਖਿਆ ਮੰਤਰੀ ਨੇ ਸਾਫ਼ ਕਿਹਾ ਕਿ ਕੇਂਦਰ ਸਰਕਾਰ ਆਪਣੇ ਚਹੇਤਿਆਂ ਨੂੰ ਲਾਭ ਦੇਣ ਪਿੱਛੇ ਉਨ੍ਹਾਂ ਵਿਸ਼ਿਆਂ ਤੇ ਕਾਨੂੰਨ ਬਨਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਉਸ ਦੇ ਅਖਤਿਆਰ ਵਿੱਚ ਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਤਿੰਨੇ ਕਾਨੂੰਨਾਂ ਨੂੰ ਨਕਾਰ ਦਿੱਤਾ ਹੈ ਪਰ ਕੇਂਦਰ ਨੂੰ ਵੀ ਇਹ ਕਾਨੂੰਨ ਵਾਪਸ ਲੈ ਕੇ ਆਪਣੇ ਪਾਪ ਧੋ ਲੈਣੇ ਚਾਹੀਦੇ ਹਨ।

ਸਿੱਖਿਆ ਮੰਤਰੀ ਨੇ ਆਮਦਨ ਕਰ ਵਿਭਾਗ ਵੱਲੋਂ ਪੰਜਾਬ ਭਰ ਵਿੱਚ ਆੜਤੀਆਂ ਉੱਤੇ ਕੀਤੇ ਜਾ ਰਹੇ ਛਾਪਿਆਂ ਦੀ ਵੀ ਪੁਰਜ਼ੋਰ ਨਿੰਦਾ ਕੀਤੀ। ਉਨਾਂ ਕਿਹਾ ਕਿ ਮੋਦੀ ਸਰਕਾਰ ਇਨ੍ਹਾਂ ਛਾਪਿਆਂ ਰਾਹੀਂ ਸੂਬੇ ਦੇ ਆੜਤੀਆਂ ਨੂੰ ਡਰਾਉਣਾ ਚਾਹੁੰਦੀ ਹੈ ਜੋ ਇਸ ਸੰਘਰਸ਼ ਵਿੱਚ ਆਪਣੇ ਕਿਸਾਨ ਭਰਾਵਾਂ ਦਾ ਸਾਥ ਦੇ ਰਹੇ ਹਨ । ਉਨ੍ਹਾਂ ਕਿਹਾ ਕਿ ਭਾਜਪਾ ਆਪਣੀ ਵੰਡਵਾਦੀ ਵਿਚਾਰਧਾਰਾ ਰਾਹੀਂ ਇਸ ਸੰਘਰਸ਼ ਨੂੰ ਜਾਤੀ, ਧਰਮ ਦੇ ਅਧਾਰ ਤੇ ਵੰਡਣ ਦੀ ਕੋਸ਼ਿਸ਼ ਕਰਦੀ ਰਹੀ ਜਿਸ ਵਿਚ ਉਹ ਬੁਰੀ ਤਰਾਂ ਫੇਲ ਹੋ ਚੁੱਕੀ ਹੈ। ਸਿੰਗਲਾ ਨੇ ਕਿਹਾ ਕਿ ਭਾਜਪਾ ਦੀਆਂ ਕੋਝੀਆਂ ਚਾਲਾਂ ਹੋਰਨਾਂ ਸੂਬਿਆਂ ਵਿੱਚ ਤਾਂ ਕਾਮਯਾਬ ਹੋ ਸਕਦੀਆਂ ਹਨ ਪਰ ਪੰਜਾਬੀ ਹਿੰਦੂ ਉਨ੍ਹਾਂ ਦੇ ਬਹਿਕਾਵੇ ਵਿੱਚ ਨਹੀਂ ਆਉਣਗੇ ਅਤੇ ਸੂਬੇ ਦੇ ਹਰ ਫਿਰਕੇ ਦੇ ਲੋਕ ਡੱਟ ਕੇ ਇਹਨਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।

ਉਹਨਾਂ ਕਿਹਾ ਕਿ ਆਮਦਨ ਕਰ ਵਿਭਾਗ ਵੱਲੋਂ ਆੜਤੀਆਂ ਉੱਤੇ ਪਾਏ ਜਾ ਰਹੇ ਇਹ ਛਾਪੇ ਭਾਜਪਾ ਅਤੇ ਕੇਂਦਰ ਸਰਕਾਰ ਦੀ ਬੌਖਲਾਹਟ ਦਾ ਨਤੀਜਾ ਸਨ। ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਵੀ ਫ਼ਖ਼ਰ ਹੈ ਕਿ ਇਸ ਸੰਘਰਸ਼ ਵਿਚ ਪੰਜਾਬੀ ਕਿਸਾਨ ਦੇਸ਼ ਭਰ ਦੇ ਕਿਸਾਨਾਂ ਦੀ ਅਗਵਾਈ ਕਰ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.