ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਾਵਾਂਗੇ: ਹਰਜੋਤ ਬੈਂਸ

author img

By

Published : Jan 18, 2023, 8:14 PM IST

We will make Punjab the leading state of the country in the field of education: Harjot Bains

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣ ਵਾਸਤੇ ਯਤਨਸ਼ੀਲ ਹੈ ਜਿਸ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਦੇ ਸੁਧਾਰ ਵਾਸਤੇ ਵੀ ਯੋਜਨਾਬੰਦੀ ਕੀਤੀ ਗਈ ਹੈ।

ਚੰਡੀਗੜ੍ਹ:- ਪੰਜਾਬ ਸਰਕਾਰ ਦਾ ਨਿਸ਼ਾਨਾ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਮੋਹਾਲੀ ਵਿਖੇ ਮੈਰੀਟੋਰੀਅਸ ਸਕੂਲਾਂ ਵਾਸਤੇ ਭਰਤੀ ਕੀਤੇ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਕੀਤਾ।ਬੈਂਸ ਨੇ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣ ਵਾਸਤੇ ਯਤਨਸ਼ੀਲ ਹੈ ਜਿਸ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਦੇ ਸੁਧਾਰ ਵਾਸਤੇ ਵੀ ਯੋਜਨਾਬੰਦੀ ਕੀਤੀ ਗਈ ਹੈ।

ਬੈਂਸ ਨੇ ਦੱਸਿਆ ਕਿ ਅਧਿਆਪਕਾਂ ਦੀ ਭਰਤੀ ਦਾ ਕੰਮ ਸਾਰੀਆਂ ਆਸਾਮੀਆਂ ਭਰੇ ਜਾਣ ਤੱਕ ਲਗਾਤਾਰ ਜਾਰੀ ਰਹੇਗਾ। ਨਵ-ਨਿਯੁਕਤ ਲੈਕਚਰਾਰਾਂ ਨੂੰ ਵਧਾਈ ਦਿੰਦਿਆ ਬੈਂਸ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਜਿੰਨ੍ਹਾਂ ਨੂੰ ਸਿੱਖਿਆ ਵਰਗੇ ਪਵਿੱਤਰ ਪੇਸ਼ੇ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਹੁਣ ਉਹ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਕੇ ਉਹਨਾਂ ਦਾ ਰਾਹ ਰੁਸ਼ਨਾਉਣ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮਾਸਟਰ ਕਾਡਰ ਦੇ ਅਧਿਆਪਕਾਂ ਨੂੰ ਸਟੇਸ਼ਨ ਅਲਾਟਮੈਂਟ ਦੇ ਨਾਲ-ਨਾਲ ਸਭ ਵਰਗਾਂ ਦੀਆਂ ਰੁਕੀਆਂ ਹੋਈਆਂ ਤਰੱਕੀਆਂ ਵੀ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਤੇਲੰਗਾਨਾ 'ਚ BJP ਨੂੰ ਲਾਏ ਰਗੜੇ, ਕਿਹਾ BJP ਦੇਸ਼ ਦੀ ਜੁਮਲਾ ਪਾਰਟੀ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਲਗਾਤਾਰ ਪੰਜਾਬ ਦੇ ਸਿੱਖਿਆ ਖੇਤਰ 'ਚ ਬਿਹਤਰੀ ਲੈ ਕੇ ਆਉਣ ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਗੱਲ ਆਖੀ ਜਾ ਰਹੀ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਾਈਟੈੱਕ ਬਣਾਉਣ ਦੇ ਪੂਰੇ ਯਤਨ ਕੀਤੇ ਜਾ ਰਹੇ ਹਨ ਤੇ ਕਈ ਥਾਵਾਂ 'ਤੇ ਇਹ ਬਦਲਾਅ ਦੇਖਣ ਨੂੰ ਵੀ ਮਿਲ ਰਿਹਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਸ਼ਲ ਮੀਡੀਆ 'ਤੇ ਗੱਲ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨਾਲ ਮਿਆਰੀ ਸਿੱਖਿਆ ਦੇਣ ਦੇ ਵਾਅਦੇ ਦੀ ਪੂਰਤੀ ਲਈ ਲਗਾਤਾਰ ਯਤਨਸ਼ੀਲ ਹਾਂ। ਮਾਨ ਨੇ ਟਵੀਟ ਕਰਦਿਆਂ ਲਿਖਿਆ ਕੇ ਸਭ ਤੋਂ ਪਹਿਲਾਂ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ। ਸਿੱਖਿਆ ਖੇਤਰ 'ਚ ਕ੍ਰਾਂਤੀਕਾਰੀ ਤਬਦੀਲੀ ਲਿਆਉਣੀ ਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਾਡੀ ਪਹਿਲੀ ਤਰਜੀਹ ਹੈ। ਮੁੱਖ ਮੰਤਰੀ ਮਾਨ ਨੇ ਆਪਣੇ ਟਵੀਟ 'ਚ ਸਕੂਲਾਂ ਦੀਆਂ ਕੁਝ ਤਸਵੀਰਾਂ ਵੀ ਸਾਂਝੀ ਕੀਤੀਆਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.