ETV Bharat / state

Weather Report ਕਰਵਟ ਲੈਣ ਦੀ ਤਿਆਰੀ ਵਿੱਚ ਮੌਸਮ, ਯੈਲੋ ਅਲਰਟ ਜਾਰੀ

author img

By

Published : Nov 10, 2022, 6:28 AM IST

Weather of Punjab on november 10
ਯੈਲੋ ਅਲਰਟ ਜਾਰੀ

Weather Report ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ (Weather update) ਆ ਗਈ ਹੈ ਤੇ ਠੰਡ ਵਧਣੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਸੂਬੇ ਵਿਚ ਧੁੰਦ ਪੈਣ ਦੀ ਵੀ ਸੰਭਾਵਨਾ ਹੈ। ਉਥੇ ਹੀ ਪੰਜਾਬ ਭਰ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਵਿਚ ਮੌਸਮ ਕਰਵਟ ਲੈਣ ਦੀ ਤਿਆਰੀ (Weather update) ਵਿੱਚ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਮਾਝਾ, ਮਾਲਵਾ ਅਤੇ ਦੋਆਬਾ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸੂਬੇ ਵਿਚ ਧੁੰਦ ਪੈਣ ਦੀ ਵੀ ਸੰਭਾਵਨਾ ਹੈ।

ਯੈਲੋ ਅਲਰਟ ਜਾਰੀ: ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲੇ ਜ਼ਿਆਦਾ ਸਾਹਮਣੇ ਆ ਰਹੇ ਹਨ ਜਿਸ ਕਰਕੇ ਮੌਸਮ ਕਾਫੀ ਖਰਾਬ ਹੋ (Weather update) ਗਿਆ ਹੈ ਤੇ ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਾਹ ਲੈਣ ਵਿੱਚ ਕਾਫੀ ਦਿੱਕਤ ਆ ਰਹੀ ਹੈ। ਉਥੇ ਹੀ ਹੁਣ ਜੇਕਰ ਮੀਂਹ ਪੈਂਦਾ ਹੈ ਤਾਂ ਅਸਮਾਨੀਂ ਚੜ੍ਹਿਆ ਗੁਬਾਰ ਉਤਰਨ ਦੀ ਸੰਭਾਵਨਾ ਹੈ ਜਿਸ ਕਰਕੇ ਲੋਕਾਂ ਨੂੰ ਰਾਹਤ ਮਿਲੇਗੀ। ਪੰਜਾਬ ਭਰ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੀਂਹ ਪੈਣ ਤੋਂ ਬਾਅਦ ਠੰਡ ਵਿੱਚ ਇੱਕੋ ਵਾਰ ਵਾਧਾ ਹੋ ਜਾਵੇਗਾ।

ਇਹ ਵੀ ਪੜੋ: Love Horoscope: ਦੋਸਤਾਂ ਅਤੇ ਲਵ ਪਾਰਟਨਰਾਂ ਦੇ ਨਾਲ ਬੀਤੇਗਾ ਇਨ੍ਹਾਂ ਰਾਸ਼ੀਆਂ ਦਾ ਦਿਨ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 13 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 13 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 14 ਡਿਗਰੀ ਰਹੇਗਾ।

Weather of Punjab on november 10
ਯੈਲੋ ਅਲਰਟ ਜਾਰੀ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 14 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 14 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ETV Bharat Logo

Copyright © 2024 Ushodaya Enterprises Pvt. Ltd., All Rights Reserved.