ETV Bharat / state

ਮੌਸਮ ਅਪਡੇਟ: ਠੰਢ ਦਾ ਜ਼ਬਰਦਸਤ ਪ੍ਰਕੋਪ, ਡਾਕਟਰਾਂ ਨੇ ਲੋਕਾਂ ਨੂੰ ਕੀਤਾ ਸੁਚੇਤ

author img

By

Published : Dec 26, 2022, 6:50 AM IST

Updated : Dec 26, 2022, 7:21 AM IST

Weather Report 26 December
ਠੰਢ ਦਾ ਜ਼ਬਰਦਸਤ ਪ੍ਰਕੋਪ

Weather Report: ਠੰਡੀਆਂ ਹਵਾਵਾਂ ਕਾਰਨ ਪੰਜਾਬ ਅਤੇ ਹਰਿਆਣਾ ਦੇ ਮੈਦਾਨੀ ਇਲਾਕੇ ਸੀਤ ਲਹਿਰ ਦੀ ਲਪੇਟ ਵਿੱਚ ਹਨ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦਿਨ ਅਤੇ ਰਾਤ ਦਾ ਤਾਪਮਾਨ 16 ਡਿਗਰੀ ਤੋਂ ਘੱਟ ਹੈ।

ਚੰਡੀਗੜ੍ਹ: ਸੂਬੇ ਭਰ ਵਿੱਚ ਐਤਵਾਰ ਨੂੰ ਠੰਢ ਦਾ ਜ਼ਬਰਦਸਤ ਪ੍ਰਕੋਪ ਦੇਖਣ ਨੂੰ ਮਿਲਿਆ। ਸ਼ੀਤ ਲਹਿਰ ਕਾਰਨ ਦਿਨ ਭਰ ਠੰਢ ਜਾਰੀ ਰਹੀ। ਮੌਸਮ ਵਿਭਾਗ ਮੁਤਾਬਕ ਹੁਣ ਹਰ ਰੋਜ਼ ਬਹੁਤ ਜ਼ਿਆਦਾ ਧੁੰਦ ਛਾਈ ਰਹੇਗੀ, ਜਿਸ 'ਚ ਸਵੇਰ ਸਮੇਂ ਸਫਰ ਕਰਨ 'ਚ ਸਾਵਧਾਨ ਰਹਿਣਾ ਹੋਵੇਗਾ। ਖੇਤੀ ਮਾਹਿਰਾਂ ਅਨੁਸਾਰ ਇਹ ਧੁੰਦ ਫ਼ਸਲਾਂ ਲਈ ਸੋਨੇ ਤੋਂ ਘੱਟ ਨਹੀਂ ਹੈ। ਇਸ ਵਾਰ ਧੁੰਦ ਕਾਰਨ ਜਿੱਥੇ ਕਣਕ ਦੀ ਫ਼ਸਲ ਦਾ ਝਾੜ ਵਧੇਗਾ, ਉੱਥੇ ਇਸ ਦੀ ਗੁਣਵੱਤਾ ਅਤੇ ਮਾਤਰਾ ਵਿੱਚ ਵੀ ਵਾਧਾ ਹੋਵੇਗਾ।

ਸਿਹਤ ਵਿਭਾਗ ਨੇ ਲੋਕਾਂ ਨੂੰ ਠੰਡ ਤੋਂ ਬਚਣ ਲਈ ਸੁਚੇਤ ਰਹਿਣ ਦਾ ਸੱਦਾ ਦਿੱਤਾ ਹੈ। ਡਾਕਟਰਾਂ ਅਨੁਸਾਰ ਇਸ ਮੌਸਮ ਵਿੱਚ ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜੇ ਪਹਿਨਣ ਅਤੇ ਗਰਮ ਪੀਣ ਵਾਲੇ ਪਦਾਰਥਾਂ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਮੌਸਮ ਮਾਹਿਰਾਂ ਅਨੁਸਾਰ ਆਉਣ ਵਾਲੇ ਕਈ ਦਿਨਾਂ ਤੱਕ ਠੰਢ ਜਾਰੀ ਰਹੇਗੀ।

ਇਹ ਵੀ ਪੜੋ: ਸਾਹਿਬਜ਼ਾਦਿਆਂ ਦੀ ਸ਼ਹਾਦਤ 'ਤੇ ਵਿਸ਼ੇਸ਼: ਜਾਣੋ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨਾਲ ਸਬੰਧਿਤ ਇਤਿਹਾਸ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ 05 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟ ਤੋਂ ਘੱਟ 04 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟ ਤੋਂ ਘੱਟ 06 ਡਿਗਰੀ ਰਹੇਗਾ।

Weather Report 26 December
ਠੰਢ ਦਾ ਜ਼ਬਰਦਸਤ ਪ੍ਰਕੋਪ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟ ਤੋਂ ਘੱਟ 07 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ 06 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: Love Rashifal: ਅੱਜ ਕਈ ਰਾਸ਼ੀਆਂ ਦੀ ਖਤਮ ਹੋਵੇਗੀ ਲਵ ਪਾਰਟਨਰ ਦੀ ਤਲਾਸ਼, ਹੋਵੇਗੀ ਰੋਮਾਂਟਿਕ ਦਿਨ ਦੀ ਸ਼ੁਰੂਆਤ

Last Updated :Dec 26, 2022, 7:21 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.