ETV Bharat / state

Weather Update: ਚੰਡੀਗੜ੍ਹ ਸਣੇ ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ 'ਚ ਮੀਂਹ, ਕਿਸਾਨਾਂ ਦੀ ਵਧੀ ਚਿੰਤਾ

author img

By ETV Bharat Punjabi Team

Published : Oct 16, 2023, 8:48 AM IST

Weather Update
Weather Update

Punjab Weather Update: ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ, ਉਥੇ ਹੀ ਕਿਸਾਨਾਂ ਨੂੰ ਪੱਕੀ ਖੜ੍ਹੀ ਫਸਲ ਦੀ ਚਿੰਤਾ ਸਤਾ ਰਹੀ ਹੈ।

ਚੰਡੀਗੜ੍ਹ: ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਰੂਪ ਬਦਲ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 2 ਦਿਨਾਂ ਤੱਕ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਹੋਣ ਦੀ ਸੰਭਾਵਨਾ ਨਹੀਂ ਹੈ। ਅੱਜ ਸੂਬੇ ਦੇ ਕੁਝ ਹਿੱਸਿਆਂ 'ਚ ਗਰਜ, ਹਨੇਰੀ ਅਤੇ ਹਨ੍ਹੇਰੀ ਚੱਲਣ ਦੀ ਸੰਭਾਵਨਾ ਹੈ। ਮੀਂਹ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। (Orange alert issued)

ਮੌਸਮ ਦੀ ਭਵਿੱਖਬਾਣੀ: ਮੌਸਮ ਵਿਭਾਗ ਅਨੁਸਾਰ ਅੱਜ ਲੁਧਿਆਣਾ, ਅੰਮ੍ਰਿਤਸਰ, ਪਟਿਆਲਾ, ਬਰਨਾਲਾ, ਸ੍ਰੀ ਅਨੰਦਪੁਰ ਸਾਹਿਬ, ਰੋਪੜ ਅਤੇ ਮਾਨਸਾ ਸਮੇਤ ਜ਼ਿਲ੍ਹਿਆ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਮੀਂਹ ਨਾਲ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ।

ਕਿਸਾਨਾਂ ਦੀ ਵਧੀ ਚਿੰਤਾ: ਮੀਂਹ ਕਾਰਨ ਜਿੱਥੇ ਗਰਮੀ ਤੋਂ ਰਾਹਤ ਮਿਲੇਗੀ, ਉਥੇ ਹੀ ਇਸ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ, ਕਿਉਂਕਿ ਮੰਡੀਆਂ ਵਿੱਚ ਝੋਨੇ ਦੀ ਫਸਲ ਭਿੱਜਣ ਦਾ ਖਤਰਾ ਹੈ ਤੇ ਇਸ ਦੇ ਨਾਲ ਖੇਤਾਂ ਵਿੱਚ ਪੱਕੀ ਖੜ੍ਹੀ ਫਸਲ ਦੇ ਖਰਾਬ ਹੋਣ ਦਾ ਵੀ ਡਰ ਸਤਾ ਰਿਹਾ ਹੈ।

ਹਰਿਆਣਾ ਵਿੱਚ ਮੀਂਹ ਦੀ ਸੰਭਾਵਨਾ: ਮੌਸਮ ਵਿਭਾਗ ਮੁਤਾਬਕ ਅੱਜ ਉੱਤਰੀ ਹਰਿਆਣਾ ਦੇ ਕਈ ਇਲਾਕਿਆਂ ਜਿਵੇਂ ਚੰਡੀਗੜ੍ਹ, ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ ਅਤੇ ਕਰਨਾਲ 'ਚ ਬਾਰਿਸ਼ ਹੋਣ ਵਾਲੀ ਹੈ। ਦੱਖਣੀ ਅਤੇ ਦੱਖਣ-ਪੂਰਬੀ ਹਰਿਆਣਾ ਦੇ ਕੁਝ ਹਿੱਸਿਆਂ, ਮਹਿੰਦਰਗੜ੍ਹ, ਰੇਵਾੜੀ, ਝੱਜਰ, ਗੁਰੂਗ੍ਰਾਮ, ਨੂਹ, ਪਲਵਲ, ਫਰੀਦਾਬਾਦ, ਰੋਹਤਕ, ਸੋਨੀਪਤ ਅਤੇ ਪਾਣੀਪਤ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੱਜ ਪੱਛਮੀ ਅਤੇ ਦੱਖਣ-ਪੱਛਮੀ ਹਰਿਆਣਾ ਦੇ ਸਿਰਸਾ, ਫਤਿਹਾਬਾਦ, ਜੀਂਦ, ਭਿਵਾਨੀ ਅਤੇ ਚਰਖੀ ਦਾਦਰੀ ਦੇ ਕੁਝ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।

ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਤੋਂ ਪਾਰ: ਮੌਸਮ ਵਿਭਾਗ ਮੁਤਾਬਕ ਐਤਵਾਰ 15 ਅਕਤੂਬਰ ਨੂੰ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ ਹੈ। ਵੱਧ ਤੋਂ ਵੱਧ ਤਾਪਮਾਨ 35.7 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 34.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਵੱਧ ਤੋਂ ਵੱਧ 31.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.