ਕੈਬਨਿਟ ਮੰਤਰੀ ਬਲਜੀਤ ਕੌਰ ਦਾ ਦਾਅਵਾ, ਕਿਹਾ-ਪੱਛੜੀਆਂ ਜਾਤੀਆਂ ਲਈ ਸਰਕਾਰ ਲਿਆਈ ਲਾਹੇਵੰਦ ਸਕੀਮਾਂ

author img

By

Published : Jan 17, 2023, 7:49 PM IST

Welfare schemes brought by Punjab government for scheduled castes

ਪੰਜਾਬ ਦੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਆਦੇਸ਼ਾਂ ਮੁਤਾਬਿਕ ਪੱਛੜੀਆਂ ਸ਼੍ਰੇਣੀਆਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਸੂਬਾ ਸਰਕਾਰ ਨੇ ਬਹੁਤ ਸਾਰੀਆਂ ਨਵੀਆਂ ਸਕੀਮਾਂ ਲਿਆਂਦੀਆਂ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੱਛੜੀਆਂ ਜਾਤੀਆਂ ਦੀ ਭਲਾਈ ਲਈ ਲਗਾਤਾਰ ਵਚਨਬੱਧ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਗਾਤਾਰ ਲੋਕ ਭਲਾਈ ਸਕੀਮਾਂ ਚਲਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਅਤੇ ਇਸ ਵਿਚਾਲੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਗਰੀਬ ਵਰਗ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਅਸਲ ਲਾਭਪਾਤਰੀਆਂ ਨੂੰ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਆਪਕ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ।



ਲਾਭਪਾਤਰੀਆਂ ਨੂੰ ਮਿਲੇਗਾ ਲਾਹਾ: ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਤੱਕ ਲਾਹਾ ਪਹੁੰਚਾਉਣ ਲਈ ਪੰਜਾਬ ਦੇ ਘੱਟ ਗਿਣਤੀ ਵਿਭਾਗ ਵੱਲੋਂ ਸੂਬੇ ਵਿੱਚ ਕੇਂਦਰੀ ਪ੍ਰਯੋਜਿਤ ਸਕੀਮ ਅਨੁਸੂਚਿਤ ਜਾਤੀਆਂ ਦੀ ਸਮਾਜਿਕ ਆਰਥਿਕ ਬਿਹਤਰੀ ਲਈ ਜ਼ਿਲ੍ਹੇ ਪੱਧਰੀ ਪ੍ਰਾਜੈਕਟਾਂ ਸਹਾਇਤਾ ਗ੍ਰਾਂਟਾਂ ਅਧੀਨ ਸਾਲ 2023-24 ਦੌਰਾਨ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਿਆਂ ਤੋਂ ਪ੍ਰਾਜੈਕਟ ਤਜਵੀਜ਼ਾਂ 20 ਜਨਵਰੀ 2023 ਤੱਕ ਮੰਗੀਆਂ ਗਈਆਂ ਹਨ।



ਪ੍ਰਾਜੈਕਟਾਂ ਦੀ ਯੋਜਨਾਬੰਦੀ: ਡਾਕਟਰ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਰਾਜ ਸਰਕਾਰ ਨੂੰ ਪੀਐਮਅਜੈ ਦੇ ਕੰਪੋਨੇਟ ਅਨੁਸੂਚਿਤ ਜਾਤੀਆਂ ਦੀ ਸਮਾਜਿਕ ਆਰਥਿਕ ਬਿਹਤਰੀ ਲਈ ਸੂਬਾ ਪੱਧਰੀ ਪ੍ਰੋਜੈਕਟਾਂ ਨੂੰ ਚਲਾਇਆ ਜਾਂਦਾ ਹੈ। ਇਸ ਰਾਸ਼ੀ ਨਾਲ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਆਮਦਨ ਵਾਧਾ ਸਬਸਿਡੀ ਅਤੇ ਹੁਨਰ ਵਿਕਾਸ ਨਾਲ ਸਬੰਧਿਤ ਵਿਆਪਕ ਅਜੀਵਿਕਾ ਪ੍ਰੋਜੈਕਟ ਅਤੇ ਅਨੁਸੂਚਿਤ ਜਾਤੀਆਂ ਦੀ ਬਹੁਤਾਤ ਵਾਲੇ ਪਿੰਡਾਂ ਵਿੱਚ ਬੁਨਿਆਦੀ ਢਾਂਚਾ ਸਹੂਲਤਾ ਨਾਲ ਸਬੰਧਤ ਪ੍ਰਾਜੈਕਟ ਸਥਾਨਕ ਲੋੜਾਂ ਅਨੁਸਾਰ ਲਾਗੂ ਕੀਤੇ ਜਾਂਦੇ ਹਨ। ਇਹਨਾਂ ਪ੍ਰਾਜੈਕਟਾਂ ਦੀ ਯੋਜਨਾਬੰਦੀ ਅਤੇ ਬਣਤਰ ਅਨੁਸੂਚਿਤ ਜਾਤੀਆਂ ਦੀਆਂ ਲੋੜਾਂ ਦੇ ਸਨਮੁੱਖ ਰਾਜ ਪੱਧਰ ਅਤੇ ਜਿਲ੍ਹਾ ਪੱਧਰ ਉੱਤੇ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ: ਪੂਰੇ ਦੇਸ਼ ਨਾਲੋਂ ਵੱਖਰਾ ਹੈ ਚੰਡੀਗੜ੍ਹ ਦਾ ਮੇਅਰ ਚੁਣਨ ਦਾ ਤਰੀਕਾ, ਪੜ੍ਹੋ ਕੀ ਹਨ ਖ਼ਾਸ ਕਾਰਣ




ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਜਿਲ੍ਹਿਆਂ ਵਿੱਚ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਵਿਅਕਤੀਆਂ ਦੇ ਆਰਥਿਕ ਵਿਕਾਸ ਲਈ ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਬਿਹਤਰੀ ਲਈ ਜ਼ਿਲ੍ਹੇ ਪੱਧਰੀ ਪ੍ਰੋਜੈਕਟਾਂ ਨੂੰ ਸਹਾਇਤਾ ਪ੍ਰਾਪਤ ਅਧੀਨ ਸਾਲ 2023 24 ਦੌਰਾਨ ਪ੍ਰਾਜੈਕਟ ਲਾਗੂ ਕਰਨ ਲਈ ਪ੍ਰੋਜੈਕਟਾਂ ਸਬੰਧੀ ਤਜਵੀਜਾਂ 20 ਜਨਵਰੀ 2023 ਤੱਕ ਮੰਗੀਆਂ ਗਈਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.