ETV Bharat / state

Controversy Between India Canada: ਭਾਰਤ ਤੇ ਕੈਨੇਡਾ ਵਿਚਾਲੇ ਵਿਵਾਦ 'ਤੇ ਕੀ ਬੋਲੇ ਅਮਰੀਕਾ, ਆਸਟ੍ਰੇਲੀਆ ਤੇ ਨਿਊਜ਼ੀਲੈਂਡ, ਪੜ੍ਹੋ ਪੂਰੀ ਖ਼ਬਰ

author img

By ETV Bharat Punjabi Team

Published : Sep 21, 2023, 4:46 PM IST

ਕੈਨੇਡਾ ਅਤੇ ਭਾਰਤ ਸਰਕਾਰ ਵਿਚਾਲੇ ਵਿਵਾਦ ਤੋਂ (Controversy Between India Canada) ਬਾਅਦ ‘Five Eyes’ ਯਾਨੀ ਕਿ ਅਮਰੀਕਾ, ਬ੍ਰਿਟੇਨ, ਆਸਟ੍ਰੇਲੀਆ, ਕੈਨੇਡਾ ਤੇ ਨਿਊਜ਼ੀਲੈਂਡ ਨੇ ਵੀ ਆਪਣਾ ਬਿਆਨ ਦਿੱਤਾ ਹੈ।

What America, Australia and New Zealand said about the dispute between India and Canada
Controversy Between India Canada : ਭਾਰਤ ਤੇ ਕੈਨੇਡਾ ਵਿਚਾਲੇ ਵਿਵਾਦ 'ਤੇ ਕੀ ਬੋਲੇ ਅਮਰੀਕਾ, ਆਸਟ੍ਰੇਲੀਆ ਤੇ ਨਿਊਜ਼ੀਲੈਂਡ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ ਡੈਸਕ : ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਤੋਂ ਬਾਅਦ ਦੂਜੇ ਦੇਸ਼ਾਂ ਦੀਆਂ ਵੀ ਪ੍ਰਤੀਕਿਰਿਆਵਾਂ ਆ (Controversy Between India Canada) ਰਹੀਆਂ ਹਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨ ਸਮਰਥਕ ਤੇ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਲਈ ਭਾਰਤੀ ਏਜੰਸੀਆਂ ਉੱਤੇ ਦੋਸ਼ ਲਾਇਆ ਸੀ, ਇਸ ਤੋਂ ਬਾਅਦ ਲਗਾਤਾਰ ਦੁਨੀਆ ਭਰ ਦੇ ਮੁਲਕਾਂ ਨੇ ਚਿੰਤਾ ਜਾਹਿਰ ਕੀਤੀ ਸੀ।

ਇਲਜ਼ਾਮਾ ਉੱਤੇ ਨੇੜਿਓਂ ਨਜ਼ਰ : ਇਸ ਮਸਲੇ ਉੱਤੇ ਪ੍ਰੀਕਰਮ ਦਿੰਦਿਆਂ ਆਸਟਰੇਲੀਆ ਨੇ ਕਿਹਾ ਹੈ ਕਿ ਕੈਨੇਡਾ ਦੇ ਇਲਜ਼ਾਮ ਚਿੰਤਾਜਨਕ ਹਨ (Canada's accusations are alarming) ਅਤੇ ਇਸ ਉੱਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਇਹ ਬਿਆਨ ਆਸਟਰੇਲੀਆ ਦੀ ਵਿਦੇਸ਼ ਮੰਤਰੀ ਪੈਨੀ ਵੋਂਗ ਨੇ ਸੰਯੁਕਤ ਰਾਸ਼ਟਰ ਦੇ ਮੁੱਖ ਦਫਤਰ ਵਿੱਚ ਦਿੱਤਾ ਹੈ। ਇਸੇ ਤਰ੍ਹਾਂ ਕੈਨੇਡਾ ਦੇ (Australian Foreign Minister Penny Wong) ਕਰੀਬੀ ਭਾਈਵਾਲ ‘ਫਾਈਵ ਆਈਜ਼’ ਨੇ ਕਿਹਾ ਹੈ ਕਿ ਦਾਅਵਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਦਰਅਸਲ, ਕੈਨੇਡਾ ‘ਫਾਈਵ ਆਈਜ਼’ ਨੈੱਟਵਰਕ ਦਾ ਹਿੱਸਾ ਹੈ। ਇਸ ਨੈਟਵਰਕ ਵਿੱਚ ਅਮਰੀਕਾ, ਬ੍ਰਿਟੇਨ, ਆਸਟਰੇਲੀਆ, ਕੈਨੇਡਾ ਤੇ ਨਿਊਜ਼ੀਲੈਂਡ ਨੂੰ ਸ਼ਾਮਿਲ ਕੀਤਾ ਗਿਆ ਹੈ।

ਇਸ ਮਾਮਲੇ ਉੱਤੇ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਉਹ ਭਾਰਤ ਨਾਲ ਆਪਣੇ ਸਬੰਧਾਂ ’ਚ ਹੋਰ ਨਹੀਂ ਵਿਗਾੜ ਸਕਦੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਭੜਕਾਉਣਾ ਜਾਂ ਵਧਾਉਣਾ ਦੀ ਵੀ ਕੋਈ ਨੀਅਤ ਨਹੀ ਹੈ। ਸਿਰਫ (Justin Trudeau) ਇਹ ਚਾਹੁੰਦੇ ਹਾਂ ਕਿ ਹਰ ਸਥਿਤੀ ਸਪਸ਼ਟ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਅਮਰੀਕਾ, ਇੰਗਲੈਂਡ ਤੇ ਆਸਟ੍ਰੇਲੀਆ ਨੇ ਦੋਸ਼ਾਂ ਦੀ ਗੰਭੀਰਤਾ ਨਾਲ ਜਾਂਚ ਲਈ ਭਾਰਤ ਨੂੰ ਸੱਦਾ ਦਿੱਤਾ ਹੈ।

ਅਮਰੀਕਾ ਦੇ ਰਣਨੀਤਕ ਸੰਚਾਰ ਮਾਮਲਿਆਂ ਦੇ ਕੌਮੀ ਸੁਰੱਖਿਆ ਪਰਿਸ਼ਦ ਦੇ ਤਾਲਮੇਲ ਅਧਿਕਾਰੀ ਜੌਹਨ ਕਿਰਬੀ ਨੇ ਕਿਹਾ ਕਿ ਵਾਸ਼ਿੰਗਟਨ ਇਸ ਗੱਲ ਲਈ ਆਸਵੰਦ ਹੈ ਕਿ ਭਾਰਤ ਨੂੰ ਇਸ ਮਾਮਲੇ ਦੀ ਜਾਂਚ ’ਚ ਸਹਿਯੋਗ ਦੇਣਾ ਚਾਹੀਦਾ ਹੈ। ਜੋਅ ਬਾਇਡਨ ਇਨ੍ਹਾਂ ਦੋਸ਼ਾਂ ਨੂੰ ਲੈ ਕੇ ਗੰਭੀਰ ਹਨ ਤੇ ਕੈਨੇਡਾ ਵੱਲੋਂ ਕੀਤੀ ਜਾ ਰਹੀ ਜਾਂਚ ਦੀਆਂ ਕੋਸ਼ਿਸ਼ਾਂ ਦੀ ਹਮਾਇਤ ਕਰ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.