ETV Bharat / state

Heroin Seized News: ਸਰਹੱਦ ਪਾਰੋਂ ਆਈ 84 ਕਰੋੜ ਦੀ ਹੈਰੋਇਨ ਜ਼ਬਤ, CI ਫਿਰੋਜ਼ਪੁਰ ਨੇ 2 ਭਾਰਤੀ ਤਸਕਰ ਵੀ ਹਿਰਾਸਤ 'ਚ ਲਏ

author img

By ETV Bharat Punjabi Team

Published : Oct 12, 2023, 9:56 AM IST

Updated : Oct 12, 2023, 3:05 PM IST

DGP Tweeted On Drugs Seized
DGP Tweeted On Drugs Seized

CI ਫਿਰੋਜ਼ਪੁਰ ਨੇ ਪਾਕਿਸਤਾਨ ਤੋਂ ਆਈ ਕਰੀਬ 84 ਕਰੋੜ ਦੀ 12 ਕਿਲੋਂ ਹੈਰੋਇਨ ਜ਼ਬਤ ਕਰਦੇ ਹੋਏ 2 ਭਾਰਤੀ ਤਸਕਰਾਂ ਨੂੰ ਹਿਰਾਸਤ ਵਿੱਚ ਲਿਆ ਹੈ। ਪੜ੍ਹੋ ਪੂਰੀ ਖ਼ਬਰ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਦੋ ਭਾਰਤੀ ਨਸ਼ਾ ਤਸਕਰਾਂ ਨੂੰ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੰਜਾਬ ਡੀਜੀਪੀ ਨੇ ਕੀਤਾ ਟਵੀਟ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਐਕਸ ਉਤੇ ਲਿਖਿਆ ਕਿ, 'ਟਰਾਂਸ ਬਾਰਡਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ: ਖੁਫੀਆ ਏਜੰਸੀ ਦੀ ਅਗਵਾਈ ਵਾਲੀ ਕਾਰਵਾਈ ਦੌਰਾਨ ਸੀਆਈ ਫਿਰੋਜ਼ਪੁਰ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਪਛੜੇ ਅਤੇ ਅਗਾਂਹਵਧੂ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।'


  • Big Blow to Trans Border narcotic network: In an intelligence-led operation, CI Ferozepur has apprehended 2 persons and recovered 12 Kg Heroin.

    FIR under NDPS Act is registered and Investigations on-going to establish backward & forward linkages (1/2) pic.twitter.com/NsK48hQBwV

    — DGP Punjab Police (@DGPPunjabPolice) October 12, 2023 " class="align-text-top noRightClick twitterSection" data=" ">

ਦੋਵੇਂ ਮੁਲਜ਼ਮਾਂ ਉੱਤੇ ਪਹਿਲਾਂ ਵੀ ਮਾਮਲੇ ਦਰਜ: ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਲਖਬੀਰ ਸਿੰਘ ਨੇ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮ ਪਹਿਲਾਂ ਤੋਂ ਹੀ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸਨ ਅਤੇ ਉਹਨਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਕਈ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਮੋਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਦੀ ਉਮੀਦ ਹੈ। ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21(ਸੀ) ਅਤੇ 29 ਤਹਿਤ ਐਫਆਈਆਰ ਨੰਬਰ 35 ਮਿਤੀ 11-10-2023 ਨੂੰ ਮਾਮਲਾ ਦਰਜ ਕੀਤਾ ਗਿਆ ਹੈ।


16 ਪੈਕੇਟ ਹੈਰੋਇਨ, ਕੁੱਲ 12 ਕਿਲੋ ਵਜ਼ਨ: ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪਾਕਿ ਅਧਾਰਤ ਸਮੱਗਲਰਾਂ ਵੱਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਲਿਆਉਣ ਦੀ ਕੋਸ਼ਿਸ਼ ਬਾਰੇ ਭਰੋਸੇਮੰਦ ਸੂਚਨਾਵਾਂ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਫਿਰੋਜ਼ਪੁਰ ਦੇ ਕਿਲ੍ਹਾ ਚੌਕ ਇਲਾਕੇ ਵਿੱਚ ਇੱਕ ਗੁਪਤ ਆਪ੍ਰੇਸ਼ਨ ਕੀਤਾ, ਜਿੱਥੇ ਸਰਹੱਦੀ ਖੇਤਰ ਤੋਂ ਹੈਰੋਇਨ ਦੀ ਖੇਪ ਬਰਾਮਦ ਕਰਕੇ ਇਨ੍ਹਾਂ ਮੁਲਜ਼ਮਾਂ ਦੇ ਆਉਣ ਦੀ ਸੰਭਾਵਨਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਦੋਵੇਂ ਮੁਲਜ਼ਮ ਆਪਣੀ ਸਵਿਫ਼ਟ ਡਿਜ਼ਾਇਰ ਕਾਰ 'ਚ ਆ ਰਹੇ ਸਨ, ਤਾਂ ਪੁਲਿਸ ਟੀਮਾਂ ਨੇ ਉਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 16 ਪੈਕੇਟ ਹੈਰੋਇਨ, ਜਿਸ ਦਾ ਵਜ਼ਨ 12 ਕਿਲੋ ਹੈ, ਬਰਾਮਦ ਕੀਤੀ ਗਈ।

ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਬਿੰਦਰ ਸਿੰਘ ਉਰਫ਼ ਬਿੰਦਰ ਅਤੇ ਕੁਲਵੰਤ ਸਿੰਘ ਉਰਫ਼ ਕਾਂਤਾ ਦੋਵੇਂ ਵਾਸੀ ਪਿੰਡ ਮੱਲਣ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਡਿਜ਼ਾਇਰ ਕਾਰ (ਪੀਬੀ-18-ਐਮ-8998) ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ।

ਪਿਛਲੇ ਡੇਢ ਮਹੀਨੇ 'ਚ ਕਰੀਬ 145 ਕਿਲੋਂ ਹੈਰੋਇਨ ਜ਼ਬਤ : ਪੰਜਾਬ ਡੀਜੀਪੀ ਨੇ ਬੀਤੀ 9 ਸਤੰਬਰ ਨੂੰ ਟਵੀਟ ਕਰਦਿਆ ਜਾਣਕਾਰੀ ਸਾਂਝੀ ਸੀ ਕਿ ਫਾਜ਼ਿਲਕਾ ਵਿੱਚ ਪੁਲਿਸ ਮਹਿਕਮੇ ਦੀ ਟੀਮ SSOC ਟੀਮ ਨੇ ਪਿਛਲੇ ਡੇਢ ਮਹੀਨੇ ਦੌਰਾਨ 145 ਕਿੱਲੋ ਹੈਰੋਇਨ ਜ਼ਬਤ ਕਰਕੇ ਮੁਲਜ਼ਮਾਂ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ।

Last Updated :Oct 12, 2023, 3:05 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.