ETV Bharat / state

Faridkot Police Action: ਫਾਰਚੂਨਰ ਵਿੱਚ ਸਵਾਰ ਤਿੰਨ ਮੁਲਜ਼ਮਾਂ ਕੋਲੋਂ 400 ਗ੍ਰਾਮ ਹੈਰੋਇਨ ਤੇ ਦੇਸੀ ਕੱਟਾ ਬਰਾਮਦ

author img

By

Published : Jul 14, 2023, 4:53 PM IST

400 grams of heroin and weapon were recovered from the three accused in the Fortuner in Faridkot
ਫਾਰਚੂਨਰ ਵਿੱਚ ਸਵਾਰ ਤਿੰਨ ਮੁਲਜ਼ਮਾਂ ਕੋਲੋਂ 400 ਗ੍ਰਾਮ ਹੈਰੋਇਨ ਤੇ ਦੇਸੀ ਕੱਟਾ ਬਰਾਮਦ

ਫਰੀਦਕੋਟ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ 400 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ਵਿੱਚੋਂ ਇਕ ਦੇਸੀ ਕੱਟਾ ਵੀ ਬਰਾਮਦ ਕੀਤਾ ਗਿਆ ਹੈ।

ਫਾਰਚੂਨਰ ਵਿੱਚ ਸਵਾਰ ਤਿੰਨ ਮੁਲਜ਼ਮਾਂ ਕੋਲੋਂ 400 ਗ੍ਰਾਮ ਹੈਰੋਇਨ ਤੇ ਦੇਸੀ ਕੱਟਾ ਬਰਾਮਦ

ਫਰੀਦਕੋਟ : ਸੀਆਈਏ ਸਟਾਫ ਫ਼ਰੀਦਕੋਟ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਫਾਰਚੂਨਰ ਗੱਡੀ ਵਿੱਚ ਸਵਾਰ ਤਿੰਨ ਵਿਅਕਤੀਆ ਨੂੰ ਟ੍ਰੈਪ ਲਗਾ ਕੇ ਕਾਬੂ ਕੀਤਾ ਗਿਆ, ਜਿਨ੍ਹਾਂ ਕੋਲੋ ਤਲਾਸ਼ੀ ਦੌਰਾਨ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ । ਇਸ ਤੋਂ ਇਲਾਵਾ ਇਨ੍ਹਾਂ ਦੋਸ਼ੀਆਂ ਕੋਲੋ ਇੱਕ ਦੇਸੀ ਕੱਟਾ ਵੀ ਬਰਾਮਦ ਕੀਤਾ ਗਿਆ ।

ਪੁਲਿਸ ਨੇ ਟ੍ਰੈਪ ਲਾ ਕੇ ਹੈਰੋਇਨ ਤੇ ਅਸਲੇ ਸਣੇ ਕਾਬੂ ਕੀਤੇ ਮੁਲਜ਼ਮ : ਜਾਣਕਾਰੀ ਦਿੰਦੇ ਹੋਏ ਐਸਐਸਪੀ ਫਰੀਦਕੋਟ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਲੋਕ ਲਾਗਾਤਰ ਅਮ੍ਰਿਤਸਰ ਵਾਲੇ ਪਾਸਿਓਂ ਨਸ਼ਾ ਲਿਆ ਕੇ ਅੱਗੇ ਡੱਬਵਾਲੀ ਦੇ ਇਲਾਕੇ ਵਿੱਚ ਸਪਲਾਈ ਕਰਦੇ ਹਨ, ਜਿਸ ਤੋਂ ਬਾਅਦ ਡੀਐਸਪੀ ਕੋਟਕਪੂਰਾ ਦੀ ਅਗਵਾਈ ਵਿੱਚ ਸੀਆਈਏ ਸਟਾਫ ਦੇ ਮੁਖੀ ਇੰਸਪੈਕਟਰ ਹਰਬੰਸ ਸਿੰਘ ਵੱਲੋਂ ਆਪਣੀ ਟੀਮ ਨਾਲ ਟ੍ਰੈਪ ਲਾਇਆ ਗਿਆ ਜਿਸ ਵਿੱਚ ਬਾਜਾਖਾਨਾ ਕੋਲ ਇੱਕ ਫਾਰਚੂਨਰ ਗੱਡੀ ਵਿੱਚ ਸਵਾਰ ਤਿੰਨ ਵਿਅਕਤੀਆ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਕੋਲੋਂ ਤਲਾਸ਼ੀ ਦੌਰਾਨ 400 ਗ੍ਰਾਮ ਹੈਰੋਇਨ ਅਤੇ ਇੱਕ ਦੇਸੀ ਕੱਟਾ ਬਰਾਮਦ ਕੀਤਾ ਗਿਆ।

ਪੁੱਛਗਿੱਛ ਦੌਰਾਨ ਨਸ਼ਾ ਤਸਕਰ ਦਾ ਨਾਂ ਵੀ ਆਇਆ ਸਾਹਮਣੇ : ਇਸ ਦੌਰਾਨ ਐਸਐਸਪੀ ਫਰੀਦਕੋਟ ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕੇ ਇਹ ਮੁਲਜ਼ਮ ਹਰਿਆਣਾ ਦੇ ਚੌਟਾਲਾ ਪਿੰਡ ਦੇ ਰਹਿਣ ਵਾਲੇ ਹਨ ਅਤੇ ਇਨ੍ਹਾਂ ਵਿਅਕਤੀਆਂ ਵੱਲੋਂ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਤੋਂ ਲਾਗਾਤਰ ਹੈਰੋਇਨ ਖਰੀਦੀ ਜਾ ਰਹੀ ਸੀ ਤੇ ਨਸ਼ਾ ਖਰੀਦ ਕੇ ਲਿਆਂਦੇ ਸਨ ਤੇ ਅੱਗੇ ਡੱਬਵਾਲੀ ਦੇ ਇਲਾਕੇ ਵਿੱਚ ਸਪਲਾਈ ਕਰਦੇ ਸਨ। ਪੁੱਛਗਿੱਛ ਦੌਰਾਨ ਇਨ੍ਹਾਂ ਨੂੰ ਹੈਰੋਇਨ ਸਪਲਾਈ ਕਰਨ ਵਾਲੇ ਤਰਨਤਾਰਨ ਦੇ ਇੱਕ ਨਸ਼ਾ ਤਸਕਰ ਨੂੰ ਵੀ ਇਸ ਮਾਮਲੇ ਚ ਨਾਮਜ਼ਦ ਕੀਤਾ ਗਿਆ ਹੈ, ਜਿਸ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ ।

ਕੋਟਕਪੂਰਾ ਵਿੱਚ 265 ਗ੍ਰਾਮ ਹੈਰੋਇਨ ਦੀ ਬਰਾਮਦਗੀ ਮਾਮਲੇ ਵਿੱਚ ਪਤੀ-ਪਤਨੀ ਗ੍ਰਿਫਤਾਰ : ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਕੋਟਕਪੂਰਾ ਵਿੱਚ 265 ਗ੍ਰਾਮ ਹੈਰੋਇਨ ਦੀ ਬਰਾਮਦਗੀ ਨੂੰ ਲੈਕੇ ਮਾਮਲਾ ਦਰਜ ਹੋਇਆ ਸੀ। ਉਸ ਮਾਮਲੇ ਵਿੱਚ ਵੀ ਇੱਕ ਮਹਿਲਾ ਅਤੇ ਉਸਦੇ ਪਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਦੇ ਅੰਦਰ ਅੰਦਰ ਵੱਖ-ਵੱਖ ਦੋਸ਼ੀਆਂ ਕੋਲੋਂ ਕਰੀਬ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ ਅਤੇ ਇਸ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਮੈਡੀਕਲ ਡਰੱਗ ਵੀ ਬਰਾਮਦ ਕੀਤੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.