ਅਮਰੀਕਾ 'ਚ ਸੜਕ ਹਾਦਸੇ ਦੌਰਾਨ ਫਰੀਦਕੋਟ ਦੇ ਨੌਜਵਾਨ ਦੀ ਮੌਤ, ਹਾਦਸੇ 'ਚ ਮਾਨਸਾ ਦੇ ਪਿੰਡ ਮੂਸਾ ਦਾ ਨੌਜਵਾਨ ਸੁਖਮਨ ਵੀ ਹੋਇਆ ਗੰਭੀਰ ਜ਼ਖ਼ਮੀ

author img

By ETV Bharat Punjabi Desk

Published : Nov 14, 2023, 1:26 PM IST

A young man from Faridkot died in a road accident in Texas, USA

Youth of Faridkot died in USA: ਕੈਨੇਡਾ ਵਿੱਚ ਰਹਿੰਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਟੈਕਸਸ ਵਿੱਚ ਵਾਪਰੇ ਇੱਕ ਸੜਕ ਹਾਦਸੇ ਦੌਰਾਨ 26 ਸਾਲ ਦੇ ਪਰਮਪ੍ਰੀਤ ਸਿੰਘ ਦਿਓਲ ਦੀ ਮੌਤ ਹੋਈ ਗਈ। ਮ੍ਰਿਤਕ ਨੌਜਵਾਨ ਫਰੀਦਕੋਟ ਦੇ ਪਿੰਡ ਢੀਮਾਂ ਦਾ ਵਸਨੀਕ ਸੀ। ਹਾਦਸੇ ਵਿੱਚ ਮ੍ਰਿਤਕ ਦਾ ਦੋਸਤ ਸੁਖਮਨ ਸਿੱਧੂ ਵੀ ਗੰਭੀਰ ਜ਼ਖ਼ਮੀ ਹੋਇਆ ਹੈ। ਜ਼ਖ਼ਮੀ ਹੋਇਆ ਦੋਸਤ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਦਾ ਵਸਨੀਕ ਦੱਸਿਆ ਜਾ ਰਿਹਾ ਹੈ।

ਫਰੀਦਕੋਟ: ਜ਼ਿਲ੍ਹੇ ਦੇ ਪਿੰਡ ਢੀਮਾਂ ਵਾਲੀ ਤੋਂ ਕੈਨੇਡਾ ਵਿੱਚ ਰਹਿੰਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਟੈਕਸਾਸ (Accident in Texas USA) ਵਿਖੇ ਵਾਪਰੇ ਹਾਦਸੇ ਦੌਰਾਨ ਬਹੁਤ ਹੀ ਦੁਖਦਾਇਕ ਮੌਤ ਹੋ ਜਾਣ ਦਾ ਮਾਮਲਾ ਸਾਹਮਮੇ ਆਇਆ ਹੈ। 26 ਸਾਲ ਦੇ ਮ੍ਰਿਤਕ ਨੌਜਵਾਨ ਪਰਮਪ੍ਰੀਤ ਸਿੰਘ ਦਿਓਲ ਦੇ ਤਾਇਆ ਚਮਕੌਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪਰਮਜੀਤ ਟੈਕਸਾਸ ਵਿਖੇ ਟਰਾਲਾ ਚਲਾਉਂਦਾ ਸੀ ਅਤੇ ਉਹ ਕੰਮ ਉੱਤੇ ਹੀ ਜਦੋਂ ਟਰਾਲਾ ਚਲਾਉਂਦੇ ਸਮੇਂ ਇਹ ਭਿਆਨਕ ਹਾਦਸਾ ਵਾਪਰਿਆ।

6 ਸਾਲ ਪਹਿਲਾਂ ਮ੍ਰਿਤਕ ਨੌਜਵਾਨ ਗਿਆ ਸੀ ਕੈਨੇਡਾ: ਹਾਦਸੇ ਦੌਰਾਨ ਪਰਮਪ੍ਰੀਤ ਸਿੰਘ (Death of Parampreet Singh) ਪੁੱਤਰ ਇਕਬਾਲ ਸਿੰਘ ਦਿਓਲ ਦੀ ਦਰਦਨਾਕ ਮੌਤ ਹੋ ਗਈ ਅਤੇ ਉਸ ਦਾ ਇੱਕ ਦੋਸਤ ਸੁਖਮਨ ਸਿੰਘ ਸਿੱਧੂ ਵਾਸੀ ਮੂਸੇਵਾਲਾ (ਮਾਨਸਾ) ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਪਰਮਪ੍ਰੀਤ ਸਿੰਘ ਤਕਰੀਬਨ 6 ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਅਜੇ ਕੁਆਰਾ ਸੀ। ਮ੍ਰਿਤਕ ਪਰਮਪ੍ਰੀਤ ਸਿੰਘ ਪੰਜਗਰਾਈ ਕਲਾਂ ਦੇ ਉੱਘੇ ਸਮਾਜਸੇਵੀ ਸੁਖਮੰਦਰ ਸਿੰਘ ਬਰਾੜ ਦਾ ਸਕਾ ਭਾਣਜਾ ਸੀ। ਉਸਨੇ ਦੱਸਿਆ ਕਿ ਉਸ ਦੀ ਵੱਡੀ ਭੈਣ ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਵਿਖੇ ਟੀਚਰ ਹੈ।

ਵੱਖ-ਵੱਖ ਸ਼ਖ਼ਸੀਅਤਾਂ ਨੇ ਪ੍ਰਗਟਾਇਆ ਦੁੱਖ: ਟੈਕਸਸ ਵਿਖੇ ਵਾਪਰੇ ਭਿਆਨਕ ਹਾਦਸੇ ਦੌਰਾਨ ਹੋਈ ਇਸ ਦਰਦਨਾਕ ਮੌਤ ਦੇ ਕਾਰਨ ਪਰਿਵਾਰ ਦੇ ਨਾਲ-ਨਾਲ ਸਮੁੱਚੇ ਇਲਾਕੇ ਵਿੱਚ ਭਾਰੀ ਸੋਗ ਪਾਇਆ ਜਾ ਰਿਹਾ ਹੈ। ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ (Kultar Singh Sandhwan Speaker) ਸਪੀਕਰ ਪੰਜਾਬ ਵਿਧਾਨ ਸਭਾ, ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ, ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਅਮੋਲਕ ਸਿੰਘ ਵਿਧਾਇਕ ਜੈਤੋ, ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ, ਕੁਲਤਾਰ ਸਿੰਘ ਬਰਾੜ ਸਾਬਕਾ ਚੇਅਰਮੈਨ ਜਿਲਾ ਪ੍ਰੀਸ਼ਦ, ਅਜੈਪਾਲ ਸਿੰਘ ਸੰਧੂ ਇੰਚਾਰਜ ਹਲਕਾ ਕੋਟਕਪੂਰਾ ਕਾਂਗਰਸ ਨੇ ਇਸ ਕਹਿਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪਰਿਵਾਰ ਨਾਲ ਹਮਦਰਦੀ ਜਤਾਈ ਹੈ।

ਦੱਸ ਦਈਏ ਵਿਦੇਸ਼ ਵਿੱਚ ਸੜਕ ਹਾਦਸੇ ਅੰਦਰ ਜਾਨ ਗੁਆਉਣ ਵਾਲਾ ਇਹ ਪੰਜਾਬ ਦਾ ਕੋਈ ਪਹਿਲਾ ਨੌਜਵਾਨ ਨਹੀਂ ਹੈ। ਇਸ ਤੋਂ ਪਹਿਲਾ ਸਾਲ 2023 ਦੀ ਸ਼ੁਰੂਆਤ ਵਿੱਚ ਫ਼ਿਰੋਜ਼ਪੁਰ ਤੋਂ ਕੈਨੇਡਾ ਗਏ 23 ਸਾਲ ਦੇ ਨੌਜਵਾਨ ਨਰਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਨਰਿੰਦਰ ਸਿੰਘ ਆਪਣੇ ਮਾਪਿਆਂ ਦੀ ਆਰਥਿਕ ਮਦਦ ਕਰਨ ਲਈ ਵਿਦੇਸ਼ ਗਿਆ ਸੀ ਪਰ 4 ਜਨਵਰੀ ਨੂੰ ਸੜਕ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.