ETV Bharat / state

ਜੇਲ੍ਹ ਦੌਰੇ ਦੌਰਾਨ ਆਪ ਵਿਧਾਇਕ ਦਾ ਵੱਡਾ ਬਿਆਨ, ਕਿਹਾ...

author img

By

Published : May 2, 2022, 9:18 PM IST

ਫਰੀਦਕੋਟ ਦੀ ਸੈਂਟਰਲ ਜੇਲ੍ਹ ਦਾ ਆਪ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਦੌਰਾ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਆਉਂਦੀਆਂ ਸਮੱਸਿਆਵਾਂ ਸੁਣੀਆਂ ਗਿਆ ਹੈ ਤੇ ਉਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ ਗਿਆ ਹੈ।

ਵਿਧਾਇਕ ਗੁਰਦਿੱਤ ਸੇਖੋਂ ਨੇ ਕੀਤਾ ਫ਼ਰੀਦਕੋਟ ਸੈਂਟਰਲ ਜੇਲ੍ਹ ਦਾ ਦੌਰਾ
ਵਿਧਾਇਕ ਗੁਰਦਿੱਤ ਸੇਖੋਂ ਨੇ ਕੀਤਾ ਫ਼ਰੀਦਕੋਟ ਸੈਂਟਰਲ ਜੇਲ੍ਹ ਦਾ ਦੌਰਾ

ਫਰੀਦਕੋਟ: ਆਮ ਆਦਮੀ ਪਾਰਟੀ ਦੇ ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਫ਼ਰੀਦਕੋਟ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਜੇਲ੍ਹ ਸੁਪਰਡੈਂਟ ਜੋਗਿੰਦਰ ਪਾਲ ਅਤੇ ਫ਼ਰੀਦਕੋਟ ਦੇ ਐੱਸ.ਡੀ.ਐੱਮ ਬਲਜੀਤ ਕੌਰ ਵੀ ਹਾਜ਼ਰ ਸਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਜੇਲ੍ਹ ਮਾਫੀਆ ਨੂੰ ਜੜੋਂ ਖ਼ਤਮ ਕਰੇਗੀ ਅਤੇ ਨਿਯਮਾਂ ਨੂੰ ਛਿਕੇ ਟੰਗ ਕੇ ਦਿੱਤੇ ਜਾਂਦੇ ਸਪੈਸ਼ਲ ਟਰੀਟਮੈਂਟਸ ਨੂੰ ਖ਼ਤਮ ਕੀਤਾ ਜਾਵੇਗਾ।

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਇੱਥੇ ਜੇਲ੍ਹ ਅਧਿਕਾਰੀਆਂ ਦੇ ਨਾਲ ਨਾਲ ਕੈਦੀਆਂ ਅਤੇ ਹਵਾਲਾਤੀਆਂ ਦੀ ਸਮੱਸਿਆਵਾਂ ਵੀ ਸੁਣੀਆਂ। ਪ੍ਰਸ਼ਾਸਨ ਨੇ ਉਹਨਾਂ ਨੂੰ ਜਾਣੂ ਕਰਵਾਇਆ ਕਿ ਪਿਛਲੀ ਸਰਕਾਰਾਂ ਦੌਰਾਨ ਜੇਲ੍ਹ ਦੇ ਸੋਲਰ ਸਿਸਟਮ ਦਾ ਕੰਮ ਰੁਕਵਾ ਦਿੱਤਾ ਗਿਆ ਸੀ ਜਿਸਨੂੰ ਮੁੜ ਚਾਲੂ ਕਰਵਾਉਣ ਦੇ ਨਾਲ ਨਾਲ ਪੀਣ ਵਾਲੇ ਸਾਫ਼ ਪਾਣੀ ਦੇ ਬਿਹਤਰ ਪ੍ਰਬੰਧ ਦੀ ਮੰਗ ਵੀ ਰੱਖੀ।

ਵਿਧਾਇਕ ਗੁਰਦਿੱਤ ਸੇਖੋਂ ਨੇ ਕੀਤਾ ਫ਼ਰੀਦਕੋਟ ਸੈਂਟਰਲ ਜੇਲ੍ਹ ਦਾ ਦੌਰਾ

ਆਪ ਆਗੂ ਨੇ ਇਹ ਮੰਗਾਂ ਜੇਲ੍ਹ ਮੰਤਰੀ ਅਤੇ ਵਿਭਾਗ ਤੱਕ ਪਹੁੰਚਾਉਣ ਅਤੇ ਇਹਨਾਂ 'ਤੇ ਜਲਦ ਕੰਮ ਸ਼ੁਰੂ ਕਰਨ ਦਾ ਭਰੋਸਾ ਦਿੱਤਾ। ਗੁਰਦਿੱਤ ਸਿੰਘ ਸੇਖੋਂ ਨੇ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਨੁਸ਼ਾਸ਼ਨ ਵਿੱਚ ਕਿਸੇ ਵੀ ਤਰ੍ਹਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਜੇਲ੍ਹ ਮਾਫੀਆ ਦੀਆਂ ਜੜਾਂ ਬਹੁਤ ਫੈਲ ਚੁੱਕੀਆਂ ਹਨ ਅਤੇ ਨਾਜਾਇਜ਼ ਗਤੀਵਿਧੀਆਂ ਵੀ ਵਧੀਆਂ ਹਨ ਪਰ, ਆਪ ਸਰਕਾਰ ਨੇ ਇਹਨਾਂ 'ਤੇ ਨਕੇਲ ਕਸਣ ਲਈ ਜ਼ੋਰਦਾਰ ਕਾਰਗੁਜ਼ਾਰੀ ਦਿਖਾਈ ਹੈ।

ਇਹ ਵੀ ਪੜ੍ਹੋ: ਪਿੰਡ ’ਚ ਨਸ਼ਾ ਵੇਚਣ ਤੋਂ ਰੋਕਣਾ ਨਸ਼ਾ ਵਿਰੋਧੀ ਟੀਮ ਨੂੰ ਪਿਆ ਭਾਰੀ !

ETV Bharat Logo

Copyright © 2024 Ushodaya Enterprises Pvt. Ltd., All Rights Reserved.