ETV Bharat / state

ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਬਾਦਲ ਨੂੰ ਇਕ ਹੋਰ ਸੰਮਨ

author img

By

Published : Aug 31, 2022, 3:35 PM IST

Updated : Aug 31, 2022, 3:53 PM IST

ਕੋਟਕਪੂਰਾ ਤੋਂ ਬਾਅਦ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿੱਚ ਸੁਖਬੀਰ ਬਾਦਲ ਨੂੰ ਇਕ ਹੋਰ ਸੰਮਨ ਜਾਰੀ। ਉਨ੍ਹਾਂ ਨੂੰ 6 ਸਤੰਬਰ ਨੂੰ ਐਸ.ਆਈ.ਟੀ ਦੇ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।

Sukhbir Badal in Bahabalkal shooting case
Sukhbir Badal in Bahabalkal shooting case

ਫਰੀਦਕੋਟ: ਕੋਟਕਪੂਰਾ ਤੋਂ ਬਾਅਦ ਬਹਿਬਲਕਲਾਂ ਗੋਲੀਕਾਂਡ ਮਾਮਲੇ (kotkapura firing case) ਵਿੱਚ ਸੁਖਬੀਰ ਬਾਦਲ ਨੂੰ ਇਕ ਹੋਰ ਸੰਮਨ ਜਾਰੀ। ਉਨ੍ਹਾਂ ਨੂੰ 6 ਸਤੰਬਰ ਨੂੰ ਐਸ.ਆਈ.ਟੀ ਦੇ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।

ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ SIT ਨੇ ਸੁਖਬੀਰ ਬਾਦਲ ਨੂੰ 14 ਸਤੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੱਲ੍ਹ ਐਸਆਈਟੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ SIT ਨੇ ਸੁਖਬੀਰ ਬਾਦਲ ਨੂੰ 14 ਸਤੰਬਰ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।


ਕਾਬਿਲੇਗੌਰ ਹੈ ਕਿ 2015 ਵਿੱਚ ਸਿੱਖ ਸੰਗਤ 'ਤੇ ਕੋਟਕਪੂਰਾ ਗੋਲੀਬਾਰੀ (kotkapura firing case) ਦੀ ਜਾਂਚ ਦੇ ਇੱਕ ਅਹਿਮ ਘਟਨਾਕ੍ਰਮ ਵਿੱਚ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਸ਼ੇਸ਼ ਜਾਂਚ ਟੀਮ ਵੱਲੋਂ ਸੰਮਨ ਜਾਰੀ ਕੀਤਾ ਗਿਆ ਸੀ। ਜਿਸ ਵਿੱਚ ਸਿੱਟ ਵੱਲੋਂ ਸੰਮਨ ਵਿੱਚ ਸੁਖਬੀਰ ਬਾਦਲ ਨੂੰ 30 ਅਗਸਤ, 2022 ਯਾਨੀ ਅੱਜ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਲਈ ਕਿਹਾ ਗਿਆ


ਇਹ ਸੀ ਮਾਮਲਾ : ਦਰਅਸਲ ਸਾਲ 2015 ਵਿਚ, ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਖਿੰਡੇ ਪਾਏ ਜਾਣ ਤੋਂ ਬਾਅਦ ਕੋਟਕਪੂਰਾ ਵਿੱਚ ਸਿੱਖਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ। 14 ਅਕਤੂਬਰ 2015 ਨੂੰ ਪੁਲਿਸ ਨੇ ਕੋਟਕਪੂਰਾ ਵਿੱਚ ਇੱਕ ਪ੍ਰਦਰਸ਼ਨਕਾਰੀ ਭੀੜ ਉੱਤੇ ਗੋਲੀਆਂ ਚਲਾਈਆਂ, ਜਿਸ ਵਿੱਚ ਦੋ ਵਿਅਕਤੀ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਅਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਸਨ।


ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ, ਮਨਪ੍ਰੀਤ ਬਾਦਲ ਖ਼ਿਲਾਫ਼ ਹੋਵੇਗੀ ਕਾਰਵਾਈ

Last Updated : Aug 31, 2022, 3:53 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.