ETV Bharat / state

Kotakpura Shooting Case: ਸਾਬਕਾ ਡੀਜੀਪੀ ਸੁਮੇਧ ਸੈਣੀ, ਪਰਮਰਾਜ ਉਮਰਾਨੰਗਲ ਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

author img

By

Published : Mar 21, 2023, 7:56 PM IST

Anticipatory bail application of former DGP Sumedh Singh Saini, IG Paramraj Singh Umranangal rejected in Kotakpura shooting case
Kotakpura Shooting Case : ਸਾਬਕਾ ਡੀਜੀਪੀ ਸੁਮੇਧ ਸੈਣੀ, ਪਰਮਰਾਜ ਉਮਰਾਨੰਗਲ ਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐੱਸਐੱਸਪੀ ਮੋਗਾ ਚਰਨਜੀਤ ਸ਼ਰਮਾ ਅਤੇ ਤਤਕਾਲੀ ਐੱਸਐੱਚਓ ਦੀ ਅਗਾਊਂ ਜਮਾਨਤ ਅਰਜ਼ੀ ਰੱਦ ਕੀਤੀ ਗਈ ਹੈ।

ਫਰੀਦਕੋਟ : ਸਾਲ 2015 ਦੇ ਬਹੁਚਰਚਿਤ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਜਿੱਥੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇਹਨਾਂ ਮਾਮਲਿਆ ਵਿਚ ਨਾਮਜਦ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਫਰੀਦਕੋਟ ਦੇ ਤਤਕਾਲੀ ਐਸਐਸਪੀ ਸੁਖਮਿੰਦਰ ਸਿੰਘ ਮਾਨ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ। ਉਥੇ ਹੀ ਫਰੀਦਕੋਟ ਦੇ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵੱਲੋਂ ਇਸੇ ਮੁਕੱਦਮੇਂ ਵਿੱਚ ਨਾਮਜਦ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐੱਸਐੱਸਪੀ ਮੋਗਾ ਚਰਨਜੀਤ ਸ਼ਰਮਾਂ ਅਤੇ ਤਤਕਾਲੀ ਐੱਸਐੱਚਓ ਥਾਨਾ ਸਿਟੀ ਫਰੀਦਕੋਟ ਗੁਰਦੀਪ ਸਿੰਘ ਪੰਧੇਰ ਦੀ ਅਗਾਊਂ ਜ਼ਮਾਨਤ ਅਰਜ਼ ਰੱਦ ਕਰ ਦਿੱਤੀ ਗਈ ਹੈ।


ਇਨ੍ਹਾਂ ਵਲੋਂ ਲਗਾਈਆਂ ਗਈਆਂ ਅਰਜ਼ੀਆਂ : ਕੋਟਕਪੂਰਾ ਗੋਲੀਕਾਡ ਮਾਮਲੇ ਵਿਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀਆ ਸਿਫਾਰਸ਼ਾਂ ਤੋਂ ਬਾਅਦ ਕੋਟਕਪੂਰਾ ਵਿਖੇ 14 ਅਕਤੂਬਰ 2015 ਨੂੰ ਪੁਲਿਸ ਅਤੇ ਪ੍ਰਦਰਸ਼ਨਕਾਰੀਆ ਵਿਚਕਾਰ ਹੋਏ ਟਕਰਾਅ ਦੌਰਾਨ ਕਥਿਤ ਜਖਮੀਂ ਹੋਏ ਅਜੀਤ ਸਿੰਘ ਨਾਮੀਂ ਵਿਅਕਤੀ ਦੇ ਬਿਆਨਾਂ ਉੱਤੇ ਦਰਜ ਕੀਤੇ ਗਏ ਮੁਕੱਦਮੇ ਵਿਚ ਵਿਸੇਸ਼ ਜਾਂਚ ਟੀਮ ਵੱਲੋਂ ਤਤਕਾਲੀ ਮੁੱਖ ਮੰਤਰੀ, ਤਤਕਾਲੀ ਗ੍ਰਹਿ ਮੰਤਰੀ, ਤਤਕਾਲੀ ਪੰਜਾਬ ਪੁਲਿਸ ਮੁੱਖੀ, ਤਤਕਾਲੀ ਪੁਲਿਸ ਕਮਿਸ਼ਨਰ ਲੁਧਿਆਣਾ ਪਰਮਰਾਜ ਸਿੰਘ ਉਮਾਨੰਗਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸ਼ਰਮਾਂ, ਤਤਕਾਲੀ ਡੀਆਈਜੀ ਅਮਰ ਸਿੰਘ ਚਹਿਲ, ਤਤਕਾਲੀ ਐਸਐਸਪੀ ਫਰੀਦਕੋਟ ਸੁਖਮਿੰਦਰ ਸਿੰਘ ਮਾਨ ਅਤੇ ਥਾਨਾ ਸਿਟੀ ਕੋਟਕਪੂਰਾ ਦੇ ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਸਮੇਤ ਕੁੱਲ੍ਹ 8 ਲੋਕਾਂ ਨੂੰ ਨਾਮਜਦ ਕੀਤਾ ਗਿਆ ਸੀ ਜਿੰਨਾਂ ਵਿਚੋਂ ਹੁਣ ਤੱਕ 7 ਨਾਮਜਦਾਂ ਨੇ ਮਾਨਯੋਗ ਅਦਾਲਤ ਵਿਚ ਜਮਾਨਤ ਅਰਜੀਆ ਲਗਾਈਆਂ ਹਨ।

ਇਹ ਵੀ ਪੜ੍ਹੋ : Amritpal Singh Case: ਪੰਜਾਬ ਪੁਲਿਸ ਦਾ ਵੱਡਾ ਖੁਲਾਸਾ, ਭੇਸ ਬਦਲ ਕੇ ਫਰਾਰ ਹੋਇਆ ਅੰਮ੍ਰਿਤਪਾਲ ਸਿੰਘ

ਜਾਣਕਾਰੀ ਮੁਤਾਬਿਕ ਇਸਦੇ ਨਾਲ 14 ਅਕਤੂਬਰ 2015 ਨੂੰ ਕੋਟਕਪੁਰਾ ਦੇ ਬੱਤੀਆ ਵਾਲੇ ਚੌਂਕ ਵਿਚ ਪੁਲਿਸ ਅਤੇ ਪ੍ਰਦਰਸ਼ਨਕਾਰੀਆ ਵਿਚਕਾਰ ਹੋਏ ਟਕਰਾਅ ਸੰਬੰਧੀ ਉਸ ਸਮੇਂ ਫਰੀਦਕੋਟ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਉਪਰ ਦਰਜ ਕੀਤੀ ਗਏ ਮੁਕੱਦਮੇ ਵਿਚ ਵਿਸੇਸ ਜਾਂਚ ਟੀਮ ਵੱਲੋਂ ਪੇਸ਼ ਕੀਤੇ ਗਏ ਚਲਾਨ ਵਿਚ ਪੁਲਿਸ ਅਧਿਕਾਰੀਆਂ ਨੂੰ ਗਲਤ ਤੱਥ ਪੇਸ਼ ਕਰ ਪ੍ਰਦਰਸ਼ਨਕਾਰੀਆ ਉਪਰ ਕਥਿਤ ਝੂਠਾ ਮੁਕੱਦਮਾਂ ਦਰਜ ਕਰਨ ਦੇ ਮਾਮਲੇ ਵਿਚ ਨਾਮਜਦ ਕੀਤਾ ਗਿਆ ਸੀ। ਇਨ੍ਹਾਂ ਵਿਚੋਂ ਫਰੀਦਕੋਟ ਦੇ ਤਤਕਾਲੀ ਐਸਐਸਪੀ ਸੁਖਮਿੰਦਰ ਸਿੰਘ ਮਾਨ ਦੀ ਫਰੀਦਕੋਟ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਅਰਜੀ ਮੰਨਜੂਰ ਕਰ ਲਈ ਗਈ ਸੀ। ਇਹ ਵੀ ਯਾਦ ਰਹੇ ਕਿ ਕੋਟਕਪੁਰਾ ਗੋਲੀਕਾਂਡ ਨਾਲ ਸੰਬੰਧਿਤ ਦੋਹਾਂ ਮਾਲਿਆ ਵਿਚ ਫਰੀਦਕੋਟ ਅਦਾਲਤ ਵੱਲੋਂ ਸਾਰੇ ਨਾਮਜਦਾਂ ਨੂੰ 23 ਮਾਰਚ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਹੁਣ ਤੱਕ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸੁਖਮਿੰਦਰ ਸਿੰਘ ਮਾਨ ਸਮੇਤ 3 ਲੋਕਾਂ ਨੂੰ ਹੀ ਜਮਾਨਤ ਮਿਲੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.