ETV Bharat / state

ਬਾਬਾ ਦਿਆਲ ਦਾਸ ਕਤਲ ਮਾਮਲੇ ਵਿਚ ਵੱਡਾ ਅਪਡੇਟ; ਵਧਣਗੀਆਂ IG ਪ੍ਰਦੀਪ ਕੁਮਾਰ ਯਾਦਵ ਦੀਆਂ ਮੁਸ਼ਕਿਲਾਂ, ਜਾਣੋ ਮਾਮਲਾ

author img

By ETV Bharat Punjabi Team

Published : Dec 19, 2023, 12:03 PM IST

Baba Dayal Das Murder Case: ਫਰੀਦਕੋਟ ਜ਼ਿਲ੍ਹੇ 'ਚ ਕਰੀਬ ਸਾਢੇ ਤਿੰਨ ਸਾਲ ਪਹਿਲਾਂ ਹੋਏ ਬਾਬਾ ਦਿਆਲ ਦਾਸ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਅਤੇ ਮੋਗਾ ਦੇ ਪਿੰਡ ਕਪੂਰੇ ਦੀ ਗਊਸ਼ਾਲਾ ਦੇ ਮੁਖੀ ਸੰਤ ਜਰਨੈਲ ਦਾਸ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉੱਥੇ ਹੀ, ਹੁਣ ਇਸ ਮਾਮਲੇ ਵਿੱਚ ਆਈਜੀ ਪ੍ਰਦੀਪ ਕੁਮਾਰ ਯਾਦਵ ਦੀਆਂ ਮੁਸ਼ਿਕਲਾਂ ਵੱਧ ਸਕਦੀਆਂ ਹਨ।

Big update in Baba Dayal Das murder case, IG Pradeep Kumar Yadav's difficulties will increase
ਬਾਬਾ ਦਿਆਲ ਦਾਸ ਕਤਲ ਮਾਮਲੇ ਵਿਚ ਵੱਡਾ ਅਪਡੇਟ, ਵਧਣਗੀਆਂ IG ਪ੍ਰਦੀਪ ਕੁਮਾਰ ਯਾਦਵ ਦੀਆਂ ਮੁਸ਼ਕਿਲਾਂ

ਫਰੀਦਕੋਟ: ਫਰੀਦਕੋਟ ਜਿਲ੍ਹੇ ਦੇ ਪਿੰਡ ਕੋਟ ਸੁਖੀਆ ਦੇ ਡੇਰੇ ਦੇ ਮਹੰਤ ਬਾਬਾ ਦਿਆਲ ਦਾਸ ਕਤਲ ਮਾਮਲੇ ਦੇ ਮੁੱਖ ਦੋਸ਼ੀ ਦੀ ਮੌਤ ਤੋਂ ਬਾਅਦ ਵੀ ਇਸ ਮਾਮਲੇ ਨਾਲ ਜੁੜੇ ਲੋਕਾਂ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਹਾਲ ਹੀ ਵਿੱਚ ਫਰੀਦਕੋਟ ਅਦਾਲਤ ਦੇ ਇਸ ਮਾਮਲੇ ਵਿੱਚ ਆਏ ਫੈਸਲੇ ਨੇ ਪੁਲਿਸ ਦੇ ਆਲਾ ਅਧਿਕਾਰੀਆਂ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਕਰ ਦਿੱਤਾ ਹੈ। ਇਸ ਮਾਮਲੇ ਨਾਲ ਜੁੜੇ 20 ਲੱਖ ਰਿਸ਼ਵਤ ਵਸੂਲਣ ਦੇ ਮਾਮਲੇ ਵਿੱਚ ਵਧੀਕ ਜਿਲ੍ਹਾ ਅਤੇ ਸ਼ੈਸ਼ਨ ਜੱਜ ਫ਼ਰੀਦਕੋਟ ਦੀ ਅਦਾਲਤ ਨੇ ਇਸੇ ਮਾਮਲੇ ਵਿੱਚ ਨਾਮਜਦ ਬੀੜ ਸਿੱਖਾਂ ਵਾਲਾ ਦੀ ਗਊਸ਼ਾਲਾ ਪ੍ਰਮੁੱਖ ਬਾਬਾ ਮਲਕੀਤ ਦਾਸ ਨੂੰ ਵਾਅਦਾ ਮੁਆਫ ਗਵਾਹ ਬਣਨ ਦੀ ਮਨਜ਼ੂਰੀ ਦੇ ਦਿੱਤੀ ਹੈ।

IG ਪ੍ਰਦੀਪ ਕੁਮਾਰ ਯਾਦਵ ਦੀ ਸਿੱਧੀ ਸ਼ਮੂਲੀਅਤ: ਜਿਸ ਨਾਲ ਹੁਣ ਇਸ ਮਾਮਲੇ ਵਿੱਚ ਤਤਕਾਲੀ IG ਫਰੀਦਕੋਟ ਪ੍ਰਦੀਪ ਕੁਮਾਰ ਯਾਦਵ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ, ਕਿਉਂਕਿ ਬਾਬਾ ਮਲਕੀਤ ਦਾਸ ਨੇ ਫ਼ਰੀਦਕੋਟ ਅਦਾਲਤ ਵਿੱਚ ਦਾਖਲ ਕੀਤੇ ਆਪਣੇ ਇਕਬਾਲੀਆ ਬਿਆਨ ਵਿੱਚ ਇਹ ਸਾਫ਼ ਕੀਤਾ ਹੈ ਕਿ 20 ਲੱਖ ਦੀ ਰਿਸ਼ਵਤ ਮਾਮਲੇ ਵਿੱਚ IG ਪ੍ਰਦੀਪ ਕੁਮਾਰ ਯਾਦਵ ਦੀ ਸਿੱਧੀ ਸ਼ਮੂਲੀਅਤ ਸੀ।

ਇਸ ਤੋਂ ਪਹਿਲਾਂ 2 ਪੁਲਿਸ ਅਧਿਕਾਰੀਆਂ ਦੀ ਹੋ ਚੁਕੀ ਹੈ ਗ੍ਰਿਫਤਾਰੀ: ਬਾਬਾ ਦਿਆਲ ਦਾਸ ਕਤਲ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਪੀੜਤ ਪੱਖ ਤੋਂ 50 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ 20 ਲੱਖ ਰੁਪਏ ਦੀ ਰਿਸ਼ਵਤ ਵਸੂਲਣ ਦੇ ਮਾਮਲੇ ਵਿੱਚ ਵਿਜੀਲੈਂਸ ਵਿਭਾਗ ਨੇ 3 ਪੁਲਿਸ ਅਧਿਕਾਰੀਆਂ ਅਤੇ 2 ਪ੍ਰਾਈਵੇਟ ਬੰਦਿਆਂ ਸਮੇਤ 5 ਲੋਕਾਂ ਤੇ ਮੁਕੱਦਮਾਂ ਦਰਜ ਕੀਤਾ ਸੀ। ਜਿਸ ਵਿੱਚ ਫਰੀਦਕੋਟ ਦੇ ਤਤਕਾਲੀ SPD ਗਗਣੇਸ਼ ਕੁਮਾਰ ਸ਼ਰਮਾਂ, ਤਤਕਾਲੀ DSP D ਸੁਸ਼ੀਲ ਕੁਮਾਰ,ਆਈਜੀ ਦਫਤਰ ਵਿੱਚ ਤੈਨਾਤ SI ਖੇਮ ਚੰਦ ਪਰਾਸ਼ਰ, ਬਾਬਾ ਮਲਕੀਤ ਦਾਸ ਅਤੇ ਇਕ ਹੋਰ ਪ੍ਰਾਈਵੇਟ ਸ਼ਖਸ ਸਮੇਤ 5 ਲੋਕਾਂ ਤੇ ਮੁਕੱਦਮਾਂ ਦਰਜ ਕੀਤਾ ਸੀ ਜਿਸ ਵਿੱਚ DSP ਸੁਸ਼ੀਲ ਕੁਮਾਰ ਅਤੇ SI ਖੇਮ ਚੰਦ ਪਰਾਸ਼ਰ ਦੀ ਗ੍ਰਿਫਤਾਰੀ ਹੋ ਚੁਕੀ ਹੈ। ਜਦਕਿ ਬਾਬਾ ਮਲਕੀਤ ਦਾਸ ਖੁਦ ਅਦਾਲਤ ਵਿੱਚ ਆਤਮ ਸਮਰਪਣ ਕਰਨ ਦਾ ਦਾਅਵਾ ਕਰ ਚੁਕਿਆ ਹੈ।

ਬਾਬਾ ਦਿਆਲ ਦਾਸ ਦੀ ਗੋਲੀ ਮਾਰ ਕੇ ਹੱਤਿਆ : ਦੱਸ ਦਈਏ ਕਿ 7 ਨਵੰਬਰ 2019 ਨੂੰ ਇੱਥੋਂ ਦੇ ਪਿੰਡ ਕੋਟਸੁਖੀਆ ਵਿੱਚ ਡੇਰਾ ਬਾਬਾ ਹਰਕਾ ਦਾਸ ਦੇ ਮੁਖੀ ਬਾਬਾ ਦਿਆਲ ਦਾਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਵਾਲੇ ਦਿਨ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਵੱਲੋਂ ਮ੍ਰਿਤਕ ਦੇ ਗੁਰੂ ਭਾਈ ਬਾਬਾ ਗਗਨ ਦਾਸ ਦੇ ਬਿਆਨਾਂ ’ਤੇ ਸੰਤ ਜਰਨੈਲ ਦਾਸ ਅਤੇ ਇੱਕ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸ਼ੂਟਰਾਂ ਸਣੇ ਕੁਝ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ, ਪਰ ਅਜੇ ਤੱਕ ਮੁੱਖ ਮੁਲਜ਼ਮ ਸੰਤ ਜਰਨੈਲ ਦਾਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.