ਬੇਅਦਬੀ ਕਾਂਡ : ਪੰਜਾਬ ਤੋਂ ਬਾਹਰ ਕੇਸ ਨਿਜਾਣ ਲਈ ਸੁਪਰੀਮ ਕੋਰਟ ਪੁੱਜੇ ਡੇਰਾ ਪ੍ਰੇਮੀ

author img

By

Published : Jan 22, 2023, 9:31 AM IST

Updated : Jan 22, 2023, 9:40 AM IST

Dera premi reached the Supreme Court to decide the case outside Punjab

ਬੇਅਦਬੀ ਕਾਂਡ ਨਾਲ ਜੁੜੇ ਤਿੰਨ ਕੇਸਾਂ ਨੂੰ ਡੇਰਾ ਪ੍ਰੇਮੀਆਂ ਵੱਲੋਂ ਪੰਜਾਬ ਵਿਚੋਂ ਬਾਹਰ ਲਿਜਾਣ ਲਈ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖਲ ਕਰਵਾਈ ਗਈ ਹੈ। ਡੇਰਾ ਪ੍ਰੇਮੀਆਂ ਦਾ ਦਾਅਵਾ ਹੈ ਕਿ ਪੰਜਾਬ ਵਿਚ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ ਤੇ ਡੇਰਾ ਮੁੱਖੀ ਵੀ ਆਪਣਾ ਕੇਸ ਪੰਜਾਬ ਦੀਆਂ ਅਦਾਲਤਾਂ ਵਿਚ ਆਜ਼ਾਦੀ ਨਾਲ ਨਹੀਂ ਲੜ ਸਕਦੇ।

ਫਰੀਦਕੋਟ : ਫਰੀਦਕੋਟ ਦੇ ਚੀਫ ਜੂਡੀਸ਼ਲ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਬੇਅਦਬੀ ਕਾਂਡ ਨਾਲ ਜੁੜੇ ਤਿੰਨ ਫੌਜਦਾਰੀ ਕੇਸਾਂ ਨੂੰ ਪੰਜਾਬ ਤੋਂ ਬਾਹਰ ਲਿਜਾਣ ਲਈ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਪੰਜ ਹੋਰ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰ ਕੇ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ ਅਤੇ ਪੰਜਾਬ ਦੀਆਂ ਅਦਾਲਤਾਂ ਵਿੱਚ ਡੇਰਾ ਪ੍ਰੇਮੀ ਆਜ਼ਾਦ ਤਰੀਕੇ ਨਾਲ ਆਪਣਾ ਕੇਸ ਨਹੀਂ ਲੜ ਸਕਦੇ।

ਡੇਰਾ ਪ੍ਰੇਮੀਆਂ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਬੇਅਦਬੀ ਕਾਂਡ ਵਿੱਚ ਨਾਮਜ਼ਦ ਮੁਲਜ਼ਮ ਮਹਿੰਦਰਪਾਲ ਬਿੱਟੂ ਦਾ ਅਦਾਲਤੀ ਹਿਰਾਸਤ ਦੌਰਾਨ ਜੇਲ੍ਹ ਵਿੱਚ ਕਤਲ ਹੋ ਚੁੱਕਾ ਹੈ ਅਤੇ ਪ੍ਰਦੀਪ ਸਿੰਘ ਦਾ ਦੋ ਮਹੀਨੇ ਪਹਿਲਾਂ ਕੋਟਕਪੂਰਾ ਵਿੱਚ ਉਸ ਦੀ ਦੁਕਾਨ ਉਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਨ੍ਹਾਂ ਘਟਨਾਵਾਂ ਨੂੰ ਆਧਾਰ ਬਣਾ ਕੇ ਬਾਕੀ ਮੁਲਜ਼ਮਾਂ ਦੀ ਵੀ ਜਾਨ ਨੂੰ ਖਤਰਾ ਦੱਸਿਆ ਜਾ ਰਿਹਾ ਹੈ। ਸੁਪਰੀਮ ਕੋਰਟ ਵਿੱਚ ਡੇਰਾ ਪ੍ਰੇਮੀਆਂ ਦੀ ਇਸ ਪਟੀਸ਼ਨ ਉਤੇ 30 ਜਨਵਰੀ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪਤਨੀ ਦੇ ਪ੍ਰੇਮੀ ਦਾ ਕਤਲ ਕਰਕੇ ਕਰ ਦਿੱਤੇ ਲਾਸ਼ ਦੇ ਟੁਕੜੇ, ਸ਼ੱਕ ਨੇ ਪਤੀ ਨੂੰ ਬਣਾਇਆ ਕਾਤਲ

ਅਦਾਲਤ ਵਿੱਚ ਪੇਸ਼ ਨਹੀਂ ਹੋਏ ਡੇਰਾ ਪ੍ਰੇਮੀ: ਇੱਥੇ ਚੀਫ ਜੂਡੀਸ਼ਲ ਮੈਜਿਸਟ੍ਰੇਟ ਮੋਨਿਕਾ ਲਾਂਬਾ ਦੀ ਅਦਾਲਤ ਵਿੱਚ ਬੇਅਦਬੀ ਨਾਲ ਜੁੜੇ ਤਿੰਨੇ ਕੇਸਾਂ ਦੀ ਅੱਜ ਪੇਸ਼ੀ ਸੀ, ਪਰ ਕੋਈ ਡੇਰਾ ਪ੍ਰੇਮੀ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਅਦਾਲਤ ਨੇ ਵਕੀਲਾਂ ਦੀ ਅਰਜ਼ੀ ਦੇ ਆਧਾਰ ਉਤੇ ਸਾਰੇ ਮੁਲਜ਼ਮਾਂ ਦੀ ਅੱਜ ਲਈ ਹਾਜ਼ਰੀ ਮੁਆਫ਼ ਕਰ ਦਿੱਤੀ। ਡੇਰਾ ਪ੍ਰੇਮੀ ਖੁਦ ਦੀ ਸੁਰੱਖਿਆ ਨੂੰ ਖਤਰਾ ਦੱਸਦਿਆਂ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ਦਰਮਿਆਨ ਵਿਸ਼ੇਸ਼ ਜਾਂਚ ਟੀਮ ਨੇ 600 ਪੰਨਿਆਂ ਦੇ ਦਸਤਾਵੇਜ਼ ਡੇਰਾ ਪ੍ਰੇਮੀਆਂ ਦੇ ਵਕੀਲਾਂ ਨੂੰ ਮੁਹੱਈਆ ਕਰਵਾ ਦਿੱਤੇ ਹਨ। ਡੇਰਾ ਪ੍ਰੇਮੀਆਂ ਨੇ ਬੇਅਦਬੀ ਨਾਲ ਜੁੜੇ ਕੇਸਾਂ ਦੇ ਸਾਰੇ ਦਸਤਾਵੇਜ਼ ਜਾਂਚ ਟੀਮ ਪਾਸੋਂ ਮੰਗੇ ਸਨ ਜੋ ਚਲਾਨ ਨਾਲ ਅਦਾਲਤ ਵਿੱਚ ਪੇਸ਼ ਕੀਤੇ ਗਏ ਹਨ। ਇਨ੍ਹਾਂ ਦਸਤਾਵੇਜ਼ਾਂ ਵਿੱਚ ਸੀਬੀਆਈ ਦੀਆਂ ਪੜਤਾਲ ਰਿਪੋਰਟਾਂ ਵੀ ਸ਼ਾਮਲ ਹਨ।

Last Updated :Jan 22, 2023, 9:40 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.