ETV Bharat / state

CM Mann In Faridkot: ਅੱਜ ਫਰੀਦਕੋਟ ਦੌਰੇ 'ਤੇ ਜਾਣਗੇ CM ਮਾਨ, ਕਰੋੜਾਂ ਰੁਪਏ ਦੀਆਂ ਸਕੀਮਾਂ ਸਣੇ 250 ਨਰਸਿੰਗ ਸਟਾਫ ਨੂੰ ਸੌਂਪਣਗੇ ਨਿਯੁਕਤੀ ਪੱਤਰ

author img

By ETV Bharat Punjabi Team

Published : Dec 8, 2023, 12:06 PM IST

CM Mann will hand over appointment letters to 250 nursing staff in Faridkot today
ਅੱਜ ਫਰੀਦਕੋਟ ਦੌਰੇ 'ਤੇ ਜਾਣਗੇ CM ਮਾਨ,ਕਰੋੜਾਂ ਰੁਪਏ ਦੀਆਂ ਸਕੀਮਾਂ ਸਣੇ 250 ਨਰਸਿੰਗ ਸਟਾਫ ਨੂੰ ਸੌਂਪਣਗੇ ਨਿਯੁਕਤੀ ਪੱਤਰ

CM Mann in Faridkot Tour Today: ਪੰਜਾਬ ਸਰਕਾਰ ਦੇ ‘ਮਿਸ਼ਨ ਰੁਜ਼ਗਾਰ’ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਫਰੀਦਕੋਟ ਦਾ ਦੌਰਾ ਕੀਤਾ ਜਾਵੇਗਾ ਅਤੇ ਨਾਲ ਹੀ 250 ਦੇ ਕਰੀਬ ਨਰਸਿੰਗ ਸਟਾਫ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ।

ਫਰੀਦਕੋਟ: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫਰੀਦਕੋਟ ਦਾ ਦੌਰਾ ਕਰਨ ਪਹੁੰਚਣਗੇ। ਜਿਥੇ ਮੁੱਖ ਮੰਤਰੀ ਮਾਨ ਫਰੀਦਕੋਟ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਜਾ ਸਕਦੀ ਹੈ।ਮੁੱਖ ਮੰਤਰੀ ਬਾਬਾ ਫਰੀਦ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਸਮਾਗਮ ‘ਚ ਵੀ ਸ਼ਾਮਿਲ ਹੋਣਗੇ ਅਤੇ ਨਾਲ ਹੀ 250 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਯੂਨੀਵਰਸਿਟੀ ਦੇ ਜੱਚਾ-ਬੱਚਾ ਬਲਾਕ ਦਾ ਵੀ ਉਦਘਾਟਨ ਕਰਨਗੇ। ਦੱਸਣਯੋਗ ਹੈ ਕਿ ਮੁੱਖ ਮੰਤਰੀ ਦੀ ਇਹ ਕਾਨਫਰੰਸ ਬਾਬਾ ਫਰੀਦ ਯੂਨੀਵਰਸਿਟੀ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦੇ ਅਹਾਤੇ ਵਿੱਚ ਹੋ ਰਹੀ ਹੈ।

ਆਮ ਆਦਮੀ ਪਾਰਟੀ ਦੇ ਵਰਕਰਾਂ 'ਚ ਭਾਰੀ ਉਤਸ਼ਾਹ: ਮੁੱਖ ਮੰਤਰੀ ਭਗਵੰਤ ਮਾਨ ਦੇ ਲੰਬੇ ਸਮੇਂ ਬਾਅਦ ਫਰੀਦਕੋਟ ਦੌਰੇ 'ਤੇ ਆਉਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ 'ਚ ਭਾਰੀ ਉਤਸ਼ਾਹ ਹੈ। ਸੀਐਮ ਮਾਨ ਦੁਪਹਿਰ ਕਰੀਬ 12 ਵਜੇ ਫਰੀਦਕੋਟ ਪਹੁੰਚਣਗੇ। ਇੱਥੇ ਸਾਢੇ ਤਿੰਨ ਘੰਟੇ ਰੁਕਣ ਤੋਂ ਬਾਅਦ ਵਾਪਸੀ ਕਰਨਗੇ। ਮੁੱਖ ਮੰਤਰੀ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਐਮਸੀਐਚ ਬਲਾਕ ਦਾ ਉਦਘਾਟਨ ਕਰਨਾ ਹੈ। ਫਰੀਦਕੋਟ ਸ਼ਹਿਰ ਵਿੱਚ 2016 ਤੋਂ ਵਿਛਾਈ ਜਾ ਰਹੀ ਸੀਵਰੇਜ ਲਾਈਨ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਵੀ ਉਦਘਾਟਨ ਕੀਤਾ ਜਾਣਾ ਹੈ।

ਕਈ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਿਪਤ ਕੀਤੇ ਜਾਣਗੇ: ਇਥੇ ਇਹ ਵੀ ਦੱਸਣਯੋਗ ਹੈ ਕਿ ਮੁਖ ਮੰਤਰੀ ਮਾਨ ਵੱਲੋਂ ਬਾਬਾ ਫਰੀਦ ਯੂਨੀਵਰਸਿਟੀ ਦੇ 33.53 ਕਰੋੜ ਦੇ ਪ੍ਰਾਜੈਕਟ ਦਾ ਸ਼ੁੱਭਆਰੰਭ ਤਾਂ ਕੀਤਾ ਹੀ ਜਾਵੇਗਾ। ਨਾਲ ਹੀ ਉਹਨਾਂ ਵੱਲੋਂ ਕਈ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਿਪਤ ਕੀਤੇ ਜਾਣਗੇ। ਸੀਐੱਮ ਮਾਨ ਫਰੀਦਕੋਟ ਵਿਚ 55.80 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਜਾ ਰਹੇ ਹਨ। ਇਸ ਤੋਂ ਇਲਾਵਾ ਫਰੀਦਕੋਟ ਲਈ ਹੋਰ ਵੀ ਐਲਾਨ ਕਰਨਗੇ। ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ 144.35 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਮੁੱਖ ਮੰਤਰੀ ਵੱਲੋਂ ਕੀਤਾ ਜਾ ਸਕਦਾ ਹੈ।

ਸਾਂਝ ਕੇਂਦਰਾਂ ਦਾ ਅਚਨਚੇਤ ਦੌਰਾ : ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਨੇ ਸ੍ਰੀ ਫਤਹਿਗੜ੍ਹ ਸਾਹਿਬ ਤੇ ਬੱਸੀ ਪਠਾਣਾਂ ਦੇ ਸਾਂਝ ਕੇਂਦਰਾਂ ਦਾ ਅਚਨਚੇਤ ਦੌਰਾ ਵੀ ਕੀਤਾ। ਉਤੇ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸੁਚਾਰੂ ਤਰੀਕੇ ਤੇ ਆਸਾਨੀ ਨਾਲ ਇਹ ਸੇਵਾਵਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਘਰ-ਘਰ ਤੱਕ ਸੇਵਾਵਾਂ ਦੇਣ ਦੀ ਸ਼ੁਰੂਆਤ ਵਾਲੀ ਇਹ ਪਹਿਲਕਦਮੀ ਲੋਕਾਂ ਦੀ ਸਰਕਾਰੀ ਸੇਵਾਵਾਂ ਤੱਕ ਸਿੱਧੀ ਤੇ ਆਸਾਨ ਪਹੁੰਚ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਜਨਮ ਤੇ ਮੌਤ, ਆਮਦਨ, ਰਿਹਾਇਸ਼, ਜਾਤ ਤੇ ਪੈਨਸ਼ਨ ਦਾ ਸਰਟੀਫਿਕੇਟ, ਬਿਜਲੀ ਬਿੱਲਾਂ ਦੀ ਅਦਾਇਗੀ ਅਤੇ ਹੋਰ ਸੇਵਾਵਾਂ ਸੂਬੇ ਭਰ ਵਿੱਚ ਘਰ-ਘਰ ਤੱਕ ਮੁਹੱਈਆ ਹੋਣਗੀਆਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.