ETV Bharat / state

ਜੈਤੋ ’ਚ ਇਕ ਹੀ ਗਲੀ ਵਿੱਚ ਕੋਰੋਨਾ ਦੇ 13 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ

author img

By

Published : Apr 16, 2021, 8:59 PM IST

ਜੈਤੋ ’ਚ ਇਕ ਹੀ ਗਲੀ ਵਿੱਚ ਕੋਰੋਨਾ ਦੇ 13 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਜੈਤੋ ਸਾਦਾਪੱਤੀ ਗਲੀ ਖੂਹ ਵਾਲੀ ਨੂੰ ਮਾਈਕਰੋ ਕੰਨਟੇਨਮੈਟ ਜ਼ੋਨ ਕੀਤਾ ਗਿਆ ਘੋਸ਼ਿਤ ਲੋਕਾਂ ਵਿੱਚ ਸਹਿਮ ਦਾ ਮਾਹੌਲ

Confirmation of 13 positive cases of corona in the same street in Jaito
Confirmation of 13 positive cases of corona in the same street in Jaito

ਫਰੀਦਕੋਟ: ਜੈਤੋ ’ਚ ਇਕ ਹੀ ਗਲੀ ਵਿੱਚ ਕੋਰੋਨਾ ਦੇ 13 ਪਾਜ਼ੇਟਿਵ ਕੇਸਾਂ ਦੀ ਪੁਸ਼ਟੀਜੈਤੋ ਸਾਦਾਪੱਤੀ ਗਲੀ ਖੂਹ ਵਾਲੀ ਨੂੰ ਮਾਈਕਰੋ ਕੰਨਟੇਨਮੈਟ ਜ਼ੋਨ ਕੀਤਾ ਗਿਆ ਘੋਸ਼ਿਤਲੋਕਾਂ ਵਿੱਚ ਸਹਿਮ ਦਾ ਮਾਹੌਲ

ਜੈਤੋ ’ਚ ਇਕ ਹੀ ਗਲੀ ਵਿੱਚ ਕੋਰੋਨਾ ਦੇ 13 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ

ਜੈਤੋ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਮਹਾਂਮਾਰੀ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਇਸ ਦੌਰਾਨ ਹੀ ਜੈਤੋ ਸਦਾਪੱਤੀ ਗਲੀ ਖੂਹ ਵਾਲੀ ਇੱਕ ਹੀ ਗਲੀ ਵਿੱਚ 13 ਕੋਰੋਨਾ ਪਾਜ਼ੇਟਿਵ ਆਉਣ ਕਾਰਨ ਗਲੀ ਨੂੰ ਮਾਈਕਰੋ ਕੰਨਟੇਨਮੈਟ ਜ਼ੋਨ ਐਲਾਨਿਆ ਗਿਆ ਹੈ। ਜਿਸ ਨੂੰ ਲੈ ਕੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਮੌਕੇ ਐੱਸ.ਡੀ.ਐਮ. ਮਨਦੀਪ ਕੌਰ ਨੇ ਦੱਸਿਆ ਕਿ ਇਸ ਗਲ਼ੀ ਵਿਚ ਰਹਿੰਦੇ ਲੋਕਾਂ ਲਈ ਲੋੜੀਂਦੇ ਟੈਸਟ ਅਤੇ ਮੈਡੀਕਲ ਐਮਰਜੈਂਸੀ ਦੌਰਾਨ ਤੁਰੰਤ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਦੇ ਆਦੇਸ਼ ਦੇ ਦਿੱਤੇ ਗਏ ਹਨ। ਇਸ ਤੋਂ ਇਲਾਵਾ ਐਸ.ਡੀ.ਐਮ. ਡਾ.ਮਨਦੀਪ ਕੌਰ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਵਿਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ ਤਾਂ ਕਿ ਇਸ ਜਾਨਲੇਵਾ ਮਹਾਮਾਰੀ ਨੂੰ ਕਾਬੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਮਾਸਕ ਜ਼ਰੂਰ ਲਗਾਉਣਾ ਚਾਹੀਦਾ ਹੈ। ਇਸ ਨਾਲ ਹੀ ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਇਆ ਜਾ ਸਕਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.