ETV Bharat / state

ਨਵੀਂ SIT ਜਾਂਚ ਲਈ ਪਹੁੰਚੀ ਕੋਟਕਪੁਰਾ

author img

By

Published : May 13, 2021, 6:50 PM IST

ਬੇਅਦਬੀ ਮਾਮਲਾ: ਕੈਪਟਨ ਸਰਕਾਰ ਵੱਲੋਂ ਬਣਾਈ ਨਵੀਂ SIT ਪਹੁੰਚੀ ਕੋਟਕਪੁਰਾ
ਬੇਅਦਬੀ ਮਾਮਲਾ: ਕੈਪਟਨ ਸਰਕਾਰ ਵੱਲੋਂ ਬਣਾਈ ਨਵੀਂ SIT ਪਹੁੰਚੀ ਕੋਟਕਪੁਰਾ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਹੀਂ ਐਸਆਈਟੀ ਕੋਟਕਪੁਰਾ ਪਹੁੰਚੀ, ਜਿਥੇ ਮੁਖ ਚੌਕ ’ਤੇ ਜਾ ਉਹਨਾਂ ਨੇ ਜਾਣਕਾਰੀ ਇਕੱਠੀ ਕੀਤੀ। ਅਦਾਲਤ ਦੇ ਹੁਕਮਾਂ ਅਨੁਸਾਰ ਨਵੀਂ ਐਸਆਈਟੀ ਨੇ 6 ਮਹੀਨੇ ਅੰਦਰ ਜਾਂਚ ਪੂਰੀ ਕਰ ਰਿਪੋਰਟ ਪੇਸ਼ ਕਰਨੀ ਹੈ।

ਕੋਟਕਪੁਰਾ: ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ’ਚ ਹਾਈਕੋਰਟ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਐੱਸਆਈਟੀ ਵੱਲੋਂ ਬਣਾਈ ਰਿਪੋਰਟ ਨੂੰ ਖਾਰਜ ਕਰ ਦਿੱਤਾ ਸੀ ਤੇ ਪੰਜਾਬ ਸਰਕਾਰ ਨੇ ਜਿਸ ਮਗਰੋਂ 3 ਮੈਂਬਰੀ ਨਵੀਂ ਐੱਸਆਈਟੀ ਦਾ ਗਠਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਹੀਂ ਐਸਆਈਟੀ ਕੋਟਕਪੁਰਾ ਪਹੁੰਚੀ ਜਿਥੇ ਮੁਖ ਚੌਕ ’ਤੇ ਜਾ ਉਹਨਾਂ ਨੇ ਜਾਣਕਾਰੀ ਇਕੱਠੀ ਕੀਤੀ।

ਬੇਅਦਬੀ ਮਾਮਲਾ: ਕੈਪਟਨ ਸਰਕਾਰ ਵੱਲੋਂ ਬਣਾਈ ਨਵੀਂ SIT ਪਹੁੰਚੀ ਕੋਟਕਪੁਰਾ

ਇਹ ਵੀ ਪੜੋ: ਕੱਲ, ਅੱਜ ਅਤੇ ਕੱਲ - ਮੇਰੀ ਆਤਮਾ ਗੁਰੂ ਸਾਹਿਬ ਦੇ ਇਨਸਾਫ ਦੀ ਮੰਗ ਕਰਦੀ ਹੈ

ਅਦਾਲਤ ਦੇ ਹੁਕਮਾਂ ਅਨੁਸਾਰ ਨਵੀਂ ਐਸਆਈਟੀ ਨੇ 6 ਮਹੀਨੇ ਅੰਦਰ ਜਾਂਚ ਪੂਰੀ ਕਰ ਰਿਪੋਰਟ ਪੇਸ਼ ਕਰਨੀ ਹੈ। ਗ੍ਰਹਿ ਵਿਭਾਗ ਅਨੁਸਾਰ ਐਸਆਈਟੀ ਹਾਈਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰੇਗੀ, ਜਿਸ ਵਿੱਚ ਕਿਹਾ ਗਿਆ ਹੈ ਕਿ ਜਾਂਚ ਦੌਰਾਨ ਕੋਈ ਵੀ ਅੰਦਰੂਨੀ ਜਾਂ ਬਾਹਰੀ ਤੌਰ ’ਤੇ ਦਖਲ ਨਹੀਂ ਦੇਵੇਗਾ। ਇਹਨਾਂ ਹੁਕਮਾਂ ਵਿੱਚ ਸਪੱਸ਼ਟ ਤੌਰ ’ਤੇ ਕਿਹਾ ਗਿਆ ਹੈ ਕਿ ਐਸਆਈਟੀ ਸਾਂਝਾ ਤੌਰ ’ਤੇ ਕੰਮ ਕਰੇਗੀ ਅਤੇ ਇਸਦੇ ਸਾਰੇ ਮੈਂਬਰ ਜਾਂਚ ਦੀ ਸਾਰੀ ਕਾਰਵਾਈ ਅਤੇ ਅੰਤਮ ਰਿਪੋਰਟ ਉੱਤੇ ਆਪਣੇ ਹਸਤਾਖਰ ਕਰਨਗੇ। ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਐਸਆਈਟੀ ਦੇ ਮੈਬਰਾਂ ਨੂੰ ਵੀ ਗਵਾਹ ਜਾਂਚ ਅਧਿਕਾਰੀ ਦੇ ਤੌਰ ’ਤੇ ਸੂਚੀ ਵਿੱਚ ਸ਼ਾਮਿਲ ਕੀਤਾ ਜਾਵੇਗਾ।

ਇਹ ਵੀ ਪੜੋ: ਮਾਨਸਾ ਵਿਚ ਮਨਰੇਗਾ ਕਰਮਚਾਰੀਆਂ ਦੀ ਹੋਈ ਸੈਂਪਲਿੰਗ ਤੇ ਵੈਕਸੀਨੇਸ਼ਨ

ETV Bharat Logo

Copyright © 2024 Ushodaya Enterprises Pvt. Ltd., All Rights Reserved.