ETV Bharat / state

ਚਿੱਪ ਵਾਲੇ ਮੀਟਰ ਨੂੰ ਲੈ ਕੇ ਬੱਚਿਆਂ ਦੇ ਮੋਰਚੇ ਦੇ ਹੱਕ ਵਿੱਚ ਆਏ ਕਿਸਾਨ ਆਗੂ, ਕੀਤੇ ਵੱਡੇ ਐਲਾਨ

author img

By

Published : Apr 9, 2022, 10:05 AM IST

Updated : Apr 9, 2022, 10:28 AM IST

ਚਿੱਪ ਵਾਲੇ ਮੀਟਰਾਂ ਦਾ ਵਿਰੋਧ ਵੀ ਫਰੀਦਕੋਟ ਦੇ ਬੱਚਿਆਂ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਬੱਚਿਆਂ ਦੇ ਪ੍ਰਦਰਸ਼ਨ ਨੂੰ ਕਿਸਾਨਾਂ ਵੱਲੋਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿੱਚ ਕਿਸਾਨ ਆਗੂ ਵੀ ਪਹੁੰਚੇ ਹਨ ਅਤੇ ਉਨ੍ਹਾਂ ਵੱਲੋਂ ਇਨ੍ਹਾਂ ਬੱਚਿਆ ਦੀ ਸ਼ਲਾਘਾ ਕੀਤੀ ਗਈ ਹੈ।

farmers leaders to support Faridkot children protest against smart electricity meters
ਚਿੱਪ ਵਾਲੇ ਮੀਟਰ ਨੂੰ ਲੈ ਕੇ ਬੱਚਿਆਂ ਦੇ ਮੋਰਚੇ ਦੇ ਹੱਕ ਵਿੱਚ ਆਏ ਕਿਸਾਨ ਆਗੂਆਂ, ਕੀਤੇ ਐਲਾਨ

ਫਰੀਦਕੋਟ: ਖੇਤੀ ਕਾਨੂੰਨਾਂ ਤੋਂ ਬਾਅਦ ਹੁਣ ਚਿੱਪ ਵਾਲੇ ਮੀਟਰਾਂ ਦਾ ਵਿਰੋਧ ਵੀ ਫਰੀਦਕੋਟ ਦੇ ਬੱਚਿਆਂ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਬੱਚਿਆਂ ਦੇ ਪ੍ਰਦਰਸ਼ਨ ਨੂੰ ਕਿਸਾਨਾਂ ਵੱਲੋਂ ਹੁੰਗਾਰਾ ਮਿਲ ਰਿਹਾ ਹੈ। ਇਸ ਪ੍ਰਦਰਸ਼ਨ ਵਿੱਚ ਕਿਸਾਨ ਆਗੂ ਵੀ ਪਹੁੰਚੇ ਹਨ ਅਤੇ ਉਨ੍ਹਾਂ ਵੱਲੋਂ ਇਨ੍ਹਾਂ ਬੱਚਿਆ ਦੀ ਸ਼ਲਾਘਾ ਕੀਤੀ ਗਈ ਹੈ। ਕਿਸਾਨ ਆਗੂਆਂ ਵੱਲੋਂ ਅਪੀਲ ਕਰਦਿਆਂ ਕਿਹਾ ਹੈ ਕਿ ਚਿੱਪ ਵਾਲੇ ਮੀਟਰਾਂ ਦਾ ਵਿਰੋਧ ਲਗਾਤਾਰ ਕੀਤਾ ਜਾਵੇ।

ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਕਿਸਾਨ ਆਗੂਆਂ ਨੇ ਸਰਕਾਰ ਦੇ ਇਸ ਫੈਸਲੇ ਦਾ ਡਟ ਕੇ ਵਿਰੋਧ ਕੀਤਾ ਹੈ ਅਤੇ ਕਿਹਾ ਹੈ ਜੋ ਮਰਜੀ ਹੋ ਜਾਵੇ ਪਰ ਚਿੱਪ ਵਾਲੇ ਮੀਟਰ ਕਿਸੇ ਵੀ ਕੀਮਤ 'ਤੇ ਲੱਗਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਚਿੱਪ ਵਾਲੇ ਮੀਟਰ ਲਗਾਉਣ ਆਉਣ ਵਾਲੇ ਕਰਮਚਾਰੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਨਾ ਕੀਤਾ ਜਾਵੇ। ਕਿਸੇ ਨਾਲ ਕਿਸੇ ਵੀ ਤਰ੍ਹਾਂ ਦੀ ਮਾਰ-ਕੁੱਟ ਨਾ ਕੀਤੀ ਜਾਵੇ ਅਤੇ ਇਸ ਦਾ ਧਿਆਨ ਰੱਖਿਆ ਜਾਵੇ। ਇਸ ਦੇ ਨਾਲ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਪੰਜਾਬ ਨੂੰ ਦਿੱਤਾ ਜਾਵੇਗਾ।

ਚਿੱਪ ਵਾਲੇ ਮੀਟਰ ਨੂੰ ਲੈ ਕੇ ਬੱਚਿਆਂ ਦੇ ਮੋਰਚੇ ਦੇ ਹੱਕ ਵਿੱਚ ਆਏ ਕਿਸਾਨ ਆਗੂਆਂ, ਕੀਤੇ ਐਲਾਨ

ਇਸ ਮੌਕੇ ਅਰਮਾਨ ਵੱਲੋਂ ਕਿਹਾ ਗਿਆ ਹੈ ਕਿ ਇਨ੍ਹਾਂ ਮੀਟਰਾਂ ਦੇ ਰਾਹੀਂ ਮੀਟਰ ਰੀਡਰਾਂ ਦਾ ਰੁਜਗਾਰ ਖੋਹਣ ਦਾ ਕੰਮ ਕਰ ਰਹੇ ਹਨ। ਇਸ ਲਈ ਸਾਨੂੰ ਜਾਗਰੁਰ ਹੋਣ ਦੀ ਲੋੜ ਹੈ। ਪੰਜਾਬ ਨਾਲ ਹਰ ਰੋਜ ਧੱਕਾ ਕੀਤਾ ਜਾ ਰਿਹਾ ਹੈ। ਬੱਚਿਆਂ ਦੇ ਮੋਰਚੇ ਦਾ ਸਾਥ ਜਿਥੇ ਕਿਸਾਨ ਜਥੇਬੰਦੀਆਂ ਨੇ ਦਿੱਤਾ ਓੱਥੇ ਹੀ ਫਰੀਦਕੋਟ ਦੇ ਆਮ ਵਾਸੀਆਂ ਨੇ ਖੁੱਲ ਕੇ ਇਨ੍ਹਾਂ ਦੇ ਨਾਲ ਖੜ ਕੇ ਹੌਸਲਾ ਵਧਾਉਣ ਦੀ ਲਗਾਤਾਰ ਕੋਸ਼ਿਸ ਜਾਰੀ ਰੱਖੀ ਹੈ।

ਇਹ ਵੀ ਪੜ੍ਹੋ: ਮੋਟਰਸਾਈਕਲ ਸਵਾਰ ਹਥਿਆਰਬੰਦ ਲੁਟੇਰਿਆਂ ਨੇ ਖੋਈ ਕਾਰ

Last Updated : Apr 9, 2022, 10:28 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.